Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਨਦੀਆਂ / ਨਾਲਿਆਂ ਦੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਉੱਪਰ ਹੋਵੇਗੀ ਕਾਨੂੰਨੀ ਕਾਰਵਾਈ

ਨਦੀਆਂ / ਨਾਲਿਆਂ ਦੀਆਂ ਪੁਲੀਆਂ ਨੂੰ ਬਲਾਕ ਕਰਨ ਵਾਲਿਆਂ ਉੱਪਰ ਹੋਵੇਗੀ ਕਾਨੂੰਨੀ ਕਾਰਵਾਈ

ਬਟਾਲਾ ( ਅਵਿਨਾਸ਼ ਸ਼ਰਮਾ )

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼ ਨੂੰ ਬਲਾਕ ਪੁਲੀਆਂ ਨੂੰ ਖੁਲਵਾਉਣ ਦੇ ਨਿਰਦੇਸ਼ ਦਿੱਤੇ

22 ਜੁਲਾਈ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਪਾਣੀ ਦੇ ਨਿਕਾਸ ਲਈ ਬਣੀਆਂ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਕਰਨ ਜਾਂ ਇਨ੍ਹਾਂ ਵਿੱਚ ਪਾਣੀ ਦੇ ਬਹਾਵ `ਤੇ ਕਿਸੇ ਤਰ੍ਹਾਂ ਦੀ ਰੋਕ ਲਗਾਉਣ ਜਾਂ ਨਾਲਿਆਂ ਨੂੰ ਵਾਹ ਕੇ ਨਜ਼ਾਇਜ ਕਬਜ਼ਾ ਕਰਨ `ਤੇ ਪਬਾੰਦੀ ਲਗਾਉਂਦੇ ਹੋਏ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਵੱਲੋਂ ਪਾਣੀ ਦੇ ਨਿਕਾਸ ਲਈ ਨਦੀਆਂ/ਨਾਲਿਆਂ `ਤੇ ਬਣੀਆਂ ਪੁਲੀਆਂ ਨੂੰ ਬਲਾਕ ਨਾ ਕੀਤਾ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਅਜਿਹਾ ਕੀਤਾ ਗਿਆ ਤਾਂ ਉਸ ਦੇ ਖ਼ਿਲਾਫ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤੋਂ ਇਲਾਵਾ ਸੀ.ਆਰ.ਪੀ.ਸੀ. ਦੀਆਂ ਹੋਰ ਧਰਾਵਾਂ ਅਨੁਸਾਰ ਵੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟੇਟ ਨੇ ਸਮੂਹ ਉੱਪ ਮੰਡਲ ਮੈਜਿਸਟਰੇਟ ਨੂੰ ਵੀ ਕਿਹਾ ਹੈ ਕਿ ਜ਼ਿਲ੍ਹੇ ਅੰਦਰ ਨਦੀਆਂ/ਨਾਲਿਆਂ ਦੀਆਂ ਬਲਾਕ ਕੀਤੀਆਂ ਪੁਲੀਆਂ ਨੂੰ ਸਬੰਧਤ ਮਹਿਕਮੇ ਦੀ ਸਹਾਇਤਾ ਨਾਲ ਤੁਰੰਤ ਖੁਲਵਾਇਆ ਜਾਵੇ ਅਤੇ ਜੇਕਰ ਕੋਈ ਵਿਅਕਤੀ ਅਜਿਹਾ ਕਰਨ ਤੋਂ ਰੋਕਦਾ ਹੈ ਜਾਂ ਸਰਕਾਰੀ ਕੰਮ ਵਿੱਚ ਵਿਘਨ ਪਾਉਂਦਾ ਹੈ ਤਾਂ ਉਸ ਦੇ ਖ਼ਿਲਾਫ ਸਰਕਾਰੀ ਕੰਮ-ਕਾਜ ਵਿੱਚ ਦਖ਼ਲ ਕਰਨ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਬੀਤੇ ਦਿਨ੍ਹਾਂ ਤੋਂ ਹੋ ਰਹੀ ਬਾਰਸ਼ ਕਾਰਨ ਜ਼ਿਲ੍ਹੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਇਹ ਕਦਮ ਚੁੱਕਣੇ ਬੇਹੱਦ ਜਰੂਰੀ ਹਨ।
ਇਹ ਪਾਬੰਦੀ ਦੇ ਹੁਕਮ 21 ਜੁਲਾਈ 2023 ਤੋਂ 21 ਸਤੰਬਰ 2023 ਤੱਕ ਲਾਗੂ ਰਹਿਣਗੇ।