Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸਵੱਛ ਭਾਰਤ ਅਭਿਆਨ ਤਹਿਤ ਕੇ.ਐਮ.ਐਸ.ਕਾਲਜ ਵਲੋਂ ਕਮਾਹੀ ਦੇਵੀ ਵਿਖੇ ਐਨ.ਐਸ.ਐਸ. ਦਾ ਕੈਂਪ ਲਗਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਸਵੱਛ ਭਾਰਤ ਅਭਿਆਨ ਤਹਿਤ ਕੇ.ਐਮ.ਐਸ.ਕਾਲਜ ਵਲੋਂ ਕਮਾਹੀ ਦੇਵੀ ਵਿਖੇ ਐਨ.ਐਸ.ਐਸ. ਦਾ ਕੈਂਪ ਲਗਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

24 ਜੁਲਾਈ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਵਿਦਿਆਰਥੀਆਂ ਵੱਲੋਂ ਕਮਾਹੀ ਦੇਵੀ ਗਊਸ਼ਾਲਾ ਵਿਖੇ ਸਵੱਛ ਭਾਰਤ ਅਭਿਆਨ ਦੇ ਤਹਿਤ ਐਨ.ਐਸ.ਐਸ. ਦਾ ਕੈਂਪ ਲਗਾਇਆ ਗਿਆ। ਕੈਂਪ ਦੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਇਸ ਕੈਂਪ ਵਿਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕੈਂਪ ਦੌਰਾਨ ਸਭ ਤੋਂ ਪਹਿਲਾ ਸੇਵਾ ਕਰਦੇ ਹੋਏ ਗਊ ਵੰਸ਼ ਨੂੰ ਗੁੜ ਅਤੇ ਆਟੇ ਦੇ ਪੇੜੇ ਖਿਲਾਏ ਗਏ, ਬਾਅਦ ਵਿਚ ਵਿਦਿਆਰਥੀਆਂ ਨੇ ਸਫਾਈ ਦੌਰਾਨ ਗੋਬਰ ਚੁੱਕ ਕੇ ਗਊਆ ਦੇ ਵਾੜੇ ਸਾਫ ਕਰਕੇ ਸੇਵਾ ਕਮਾਈ। ਇਸ ਮੌਕੇ ਤੇ ਗਊਸ਼ਾਲਾ ਕਮਾਹੀ ਦੇਵੀ ਦੇ ਮੁੱਖ ਪ੍ਰਬੰਧਕ ਰਿਟਾਇਰਡ ਐਕਸੈਨ ਹਰਮਿੰਦਰ ਕੁਮਾਰ ਅਤੇ ਗਣੇਸ਼ ਕੁਮਾਰ ਮੁੱਖ ਸੇਵਾਦਾਰ ਨੇ ਕੇ.ਐਮ.ਐਸ ਕਾਲਜ ਵੱਲੋਂ ਲਗਾਏ ਐਨ.ਐਸ.ਐਸ. ਦੇ ਕੈਂਪ ਦੀ ਸ਼ਲਾਂਘਾ ਕਰਦੇ ਹੋਏ ਕਿਹਾ ਕਿ ਸਾਰੇ ਵਿਦਿਆਰਥੀਆਂ ਨੇ ਬੜੀ ਮਿਹਨਤ ਨਾਲ ਸਫ਼ਾਈ ਕਰਕੇ ਗਊਸ਼ਾਲਾ ਦੀ ਸੇਵਾ ਕੀਤੀ। ਇਸ ਤੋਂ ਇਲਾਵਾ ਉਹਨਾ ਦੱਸਿਆ ਕਿ ਕਾਲਜ ਵੱਲੋਂ ਗਊਸ਼ਾਲਾ ਨੂੰ ਦਾਨ ਵੀ ਦਿੱਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਦਿਲਬਾਗ ਸਿੰਘ ਹੁੰਦਲ, ਬ੍ਰਹਮ ਦੇਵ ਰੱਲ੍ਹਣ, ਭਾਗ ਸਿੰਘ, ਸੁਰਿੰਦਰ ਨਾਥ, ਰਿਟਾਇਰਡ ਕਲਰਕ ਸੁਭਾਸ਼ ਸ਼ਰਮਾ, ਅਮਨਪ੍ਰੀਤ ਕੌਰ, ਗੌਰਵ ਕੁਮਾਰ, ਪਲਕ ਭਾਟੀਆ, ਬਲਜੀਤ ਕੌਰ, ਮਨਪ੍ਰੀਤ ਕੌਰ, ਸ਼ਿਖਾ ਕਸ਼ਬ, ਹਰਜਿੰਦਰ ਸਿੰਘ, ਪੁਨੀਤ ਕੁਮਾਰ ਅਤੇ ਹਰਮਨਦੀਪ ਸਿੰਘ ਆਦਿ ਹਾਜ਼ਰ ਸਨ।

error: copy content is like crime its probhihated