Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਸੀ.ਜੇ.ਐਮ ਵਲੋਂ ਦਸੂਹਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸੀ.ਜੇ.ਐਮ ਵਲੋਂ ਦਸੂਹਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਦਸੂਹਾ / ਹੁਸ਼ਿਆਰਪੁਰ (ਚੌਧਰੀ) 

ਕੋਰਟ ਕੰਪਲੈਕਸ ਉਪ ਮੰਡਲ ਦਸੂਹਾ ਦੇ ਫਰੰਟ ਆਫਿਸ ਦਾ ਵੀ ਲਿਆ ਜਾਇਜ਼ਾ

25 ਜੁਲਾਈ : ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਉਪ ਮੰਡਲ ਦਸੂਹਾ ਦੇ ਪਿੰਡ ਘੋਗਰਾ ਅਤੇ ਸੱਗਰਾਂ ਦਾ ਦੌਰਾ ਕੀਤਾ। ਇਸ ਮੌਕੇ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਦਸੂਹਾ ਅਤੇ ਵਧੀਕ ਸਿਵਲ ਜੱਜ-ਕਮ-ਚੇਅਰਮੈਨ ਪਰਮਿੰਦਰ ਕੌਰ ਬੈਂਸ ਵੀ ਮੌਜੂਦ ਸਨ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਪਿੰਡ ਵਾਸੀਆਂ ਨੂੰ ਨਾਲਸਾ ਸਕੀਮ 2010 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁਸ਼ਕਿਲਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਤੱਕ ਪਹੁੰਚਾਇਆ ਜਾਵੇਗਾ।
ਇਸ ਤੋਂ ਇਲਾਵਾ ਉਪ ਮੰਡਲ ਦਸੂਹਾ ਦੇ ਪੈਨਲ ਦੇ ਐਡਵੋਕੇਟ ਐਚ.ਐਸ ਹੁੰਦਲ ਨੇ ਵੀ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਨੈਸ਼ਨਲ ਲੋਕ ਅਦਾਲਤਾਂ, ਸਟੇਟ ਲੋਕ ਅਦਾਲਤਾਂ ਅਤੇ ਪਰਮਾਨੈੱਟ ਲੋਕ ਅਦਾਲਤਾਂ (ਜਨ ਉਪਯੋਗੀ ਸੇਵਾਵਾਂ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦਾ ਫੈਸਲਾ ਅੰਤਿਮ ਹੁੰਦਾ ਹੈ। ਲੋਕ ਅਦਾਲਤ ਵਿਚ ਹੋਏ ਫੈਸਲੇ ਦੀ ਕੋਈ ਵੀ ਅਪੀਲ ਨਹੀਂ ਹੁੰਦੀ। ਇਸ ਨਾਲ ਧਨ ਅਤੇ ਸਮੇ. ਦੀ ਬੱਚਤ ਹੁੰਦੀ ਹੈ ਅਤੇ ਦੋਵੇਂ ਧਿਰਾਂ ਦਾ ਆਪਸੀ ਪਿਆਰ ਵੱਧਦਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਤੌਰ ’ਤੇ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਵਿਚ ਪੈਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਤਰ੍ਹਾਂ ਦੇ ਕੇਸ ਸੁਣੇ ਜਾਂਦੇ ਹਨ। ਪੈਡਿੰਗ ਕੇਸ ਉਹ ਜਿਹੜੇ ਅਦਾਲਤਾਂ ਵਿਚ ਪਹਿਲਾਂ ਹੀ ਚੱਲ ਰਹੇ ਹੰਦੇ ਹਨ ਅਤੇ ਪ੍ਰੀ-ਲਿਟੀਗੇਟਿਵ ਕੇਸ ਉਹ ਹਨ ਜਿਹੜੇ ਅਦਾਲਤਾਂ ਵਿਚ ਨਹੀਂ ਚੱਲ ਰਹੇ ਹੁੰਦੇ ਹਨ, ਜਿਵੇਂ ਕਿ ਬਿਜਲੀ ਦੇ ਬਿੱਲ, ਪਾਣੀ ਦਾ ਬਿੱਲ, ਟੈਲੀਫੋਨ ਦਾ ਬਿੱਲ, ਇੰਸ਼ੋਰੈਂਸ ਕੰਪਨੀ ਦੇ ਕੇਸ, ਬੈਂਕਾਂ ਦੇ ਕੇਸ ਆਦਿ। ਇਸ ਮੌਕੇ 9 ਸਤੰਬਰ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜਨ ਪੱਧਰ ’ਤੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣੂ ਕਰਵਾਇਆ ਗਿਆ। ਉਪ ਮੰਡਲ ਦਸੂਹਾ ਦੀ ਪੈਰਾ ਲੀਗਲ ਵਲੰਟੀਅਰ ਮਿਸ ਜਸਪ੍ਰੀਤ ਨੇ ਪਿੰਡ ਵਾਸੀਆਂ ਨੁੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸਮੱਗਰੀ ਅਤੇ ਨੈਸ਼ਨਲ ਲੋਕ ਅਦਾਲਤਾਂ ਦੇ ਪੈਫਲੈਟ ਵੰਡੇ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਾ ਪੈਰਾ ਲੀਗਲ ਵਲੰਟੀਅਰ ਪਵਨ ਕੁਮਾਰ ਵੀ ਹਾਜ਼ਰ ਸੀ।
ਇਸ ਦੇ ਨਾਲ ਹੀ ਉਨ੍ਹਾਂ ਫਰੰਟ ਆਫਿਸ ਦਸੂਹਾ ਦਾ ਵੀ ਦੌਰਾ ਕੀਤਾ ਅਤੇ ਫਰੰਟ ਆਫਿਸ ਦੇ ਕਾਰਵਾਈ ਰਜਿਸਟਰ ਚੈੱਕ ਕੀਤੇ। ਫਰੰਟ ਆਫਿਸ ਦੇ ਰਿਟੇਨਰ ਅਤੇ ਪੈਰਾ ਲੀਗਲ ਵਲੰਟੀਅਰ ਨੂੰ ਦਫ਼ਤਰੀ ਕੰਮ ਨੂੰ ਹੋਰ ਵੀ ਵਧੀਆ ਢੰਗ ਨਾਲ ਕਰਨ ਦੇ ਆਦੇਸ਼ ਦਿੱਤੇ।

error: copy content is like crime its probhihated