Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪੈਨਸ਼ਨਾਂ ਦੇ ਚੈੱਕ ਵੰਡੇ ਡਾ.ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਮੇਅਰ ਸੁੱਖ ਤੇਜਾ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਪੈਨਸ਼ਨਾਂ ਦੇ ਚੈੱਕ ਵੰਡੇ ਡਾ.ਉਬਰਾਏ ਵੱਲੋਂ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਨੇਕ ਕਾਰਜ : ਮੇਅਰ ਸੁੱਖ ਤੇਜਾ

ਬਟਾਲਾ  ( ਅਵਿਨਾਸ਼ ਸ਼ਰਮਾ)

25 ਜੁਲਾਈ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾ. ਐੱਸ ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟੀਮ ਮੈਂਬਰਾਂ ਵੱਲੋਂ ਵਿਧਵਾ ਔਰਤਾਂ , ਅੰਗਹੀਣਾਂ , ਗਰੀਬਾਂ ਤੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈੱਕ ਵੰਡੇ ਗਏ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਬਟਾਲਾ ਦੇ ਮੇਅਰ ਸੁੱਖਦੀਪ ਸਿੰਘ ਸੁੱਖ ਤੇਜਾ ਸ਼ਾਮਲ ਹੋਏ। ਜਦ ਕਿ ਵਿਸ਼ੇਸ਼ ਮਹਿਮਾਨ ਵਜੋਂ ਬਲਾਕ ਕਾਂਗਰਸ ਕਮੇਟੀ ਸਿਟੀ ਦੇ ਪ੍ਰਧਾਨ ਤੇ ਕੌਂਸਲਰ ਸੰਜੀਵ ਸ਼ਰਮਾ , ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ, ਸੀਨੀਅਰ ਕੌਂਸਲਰ ਹਰਨੇਕ ਸਿੰਘ ਨੇਕੀ , ਕੌਸ਼ਲਰ ਸੁਖਦੇਵ ਸਿੰਘ ਬਾਜਵਾ , ਵਿਜੇ ਕੁਮਾਰ ਬਿੱਲੂ, ਕੌਂਸਲਰ ਚੰਦਰ ਮੋਹਨ ਵਿੱਜ, ਕੌਂਸਲਰ ਗੁਰਪ੍ਰੀਤ ਸਿੰਘ ਸਾਨਾ, ਕੌਸ਼ਲਰ ਜੋਗਿੰਦਰ ਸਿੰਘ, ਕੌਂਸਲਰ ਬੱਬੀ ਸੇਖੜੀ, ਕੌਂਸਲਰ ਰਾਣੂ ਸੇਖੜੀ, ਕੌਂਸਲਰ ਬਾਵਾ ਸਿੰਘ, ਕੌਂਸਲਰ ਕਸਤੂਰੀ ਲਾਲ ਕਾਲਾ , ਸਮਾਜ ਸੇਵਕ ਜੋਗਿੰਦਰ ਅੰਗੂਰਾਲਾ , ਪ੍ਰੇਮ ਕੁਮਾਰ, ਸ਼ਾਮਲ ਹੋਏ। ਇਸ ਮੌਕੇ ਲੋੜਵੰਦਾਂ ਨੂੰ ਪੈਨਸ਼ਨਾਂ ਦੇ ਚੈਕ ਭੇਂਟ ਕਰਦਿਆ ਮੇਅਰ ਸੁੱਖਦੀਪ ਸਿੰਘ ਤੇਜਾ ਨੇ ਕਿਹਾ ਕਿ ਡਾ. ਐੱਸ ਪੀ ਸਿੰਘ ਓਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਭਲਾਈ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਜਦ ਕਿ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਲਈ ਡਾ ਐੱਸ ਪੀ ਸਿੰਘ ਉਬਰਾਏ ਵੱਲੋਂ ਦੇਸ਼-ਵਿਦੇਸ਼ ਦੇ ਅੰਦਰ ਬਹੁਤ ਹੀ ਨੇਕ ਤੇ ਸ਼ਲਾਘਾਯੋਗ ਕਾਰਜ ਕੀਤੇ ਜਾ ਰਹੇ ਹਨ। ਮੇਅਰ ਸੁੱਖਦੀਪ ਤੇਜਾ ਨੇ ਕਿਹਾ ਕਿ ਡਾ. ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਉਹਨਾਂ ਦੀ ਸਮੁੱਚੀ ਟੀਮ ਬਹੁਤ ਹੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੀ ਹੈ। ਇਸ ਦੌਰਾਨ ਪੈਨਸ਼ਨਾਂ ਲੈਣ ਵਾਲੇ ਪਰਿਵਾਰਾਂ ਨੇ ਡਾ. ਉਬਰਾਏ ਦਾ ਧੰਨਵਾਦ ਕੀਤਾ ।ਇਸ ਮੌਕੇ ਟਰੱਸਟ ਦੇ ਜਨਰਲ ਸੈਕਟਰੀ ਹਰਮਿੰਦਰ ਸਿੰਘ ਬੱਬੂ, ਵਿੱਤ ਸਕੱਤਰ ਰਜਿੰਦਰ ਸਿੰਘ ਹੈਪੀ, ਸਲਾਹਾਕਾਰ ਸਲਵਿੰਦਰ ਸਿੰਘ ਬਿੱਟੂ ਰੰਧਾਵਾ, ਸਲਾਹਕਾਰ ਜਗਜੀਤ ਸਿੰਘ ਰਾਜਨ, ਸਲਾਹਕਾਰ ਰਜਿੰਦਰ ਸਿੰਘ ਰਾਜੂ ਸਰਪੰਚ, ਸੈਕਟਰੀ ਇੰਦਰਪ੍ਰੀਤ ਸਿੰਘ ਰਿੱਕੀ, ਮੈਂਬਰ ਹਰਵਿੰਦਰ ਸਿੰਘ ਟਿੰਕੂ, ਮੈਂਬਰ ਕੇਵਲ ਕੁਮਾਰ, ਮੈਂਬਰ ਰੋਹਿਤ ਕੁਮਾਰ, ਪੀ ਏ ਗੁਰਮੁੱਖ ਸਿੰਘ , ਸੁੱਖ ਛਾਪਿਆਂਵਾਲੀ, ਅਜੇਪਾਲ ਸਿੰਘ ਤੇ ਹੋਰ ਵੀ ਆਗੂ ਹਾਜਰ ਸਨ।

ਕੈਪਸ਼ਨ…ਲੋੜਵੰਦਾਂ ਨੂੰ ਪੈਨਸ਼ਨਾਂ ਵੰਡਦੇ ਹੋਏ ਮੇਅਰ ਸੁੱਖਦੀਪ ਤੇਜਾ, ਪ੍ਰਧਾਨ ਰਵਿੰਦਰ ਮਠਾਰੂ, ਕੌਂਸਲਰ ਨੇਕੀ, ਤੇ ਹੋਰ ਆਗੂ।