Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਪਿੰਡ ਬਾਹਗਾ ਵਿਖੇ ਚੈਰੀਟੇਬਲ ਹਸਪਤਾਲ ਦੀ ਅੱਧੀ ਬਿਲਡਿੰਗ ਤੇ ਪਾਇਆ ਲੈਂਟਰ

ਪਿੰਡ ਬਾਹਗਾ ਵਿਖੇ ਚੈਰੀਟੇਬਲ ਹਸਪਤਾਲ ਦੀ ਅੱਧੀ ਬਿਲਡਿੰਗ ਤੇ ਪਾਇਆ ਲੈਂਟਰ

ਗੜ੍ਹਦੀਵਾਲਾ (ਚੌਧਰੀ)

26 ਜੁਲਾਈ : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਪਿੰਡ ਬਾਹਗਾ ਵਿਖੇ ਜੋ ਚੈਰੀਟੇਬਲ ਹਸਪਤਾਲ ਬਣਾ ਰਹੀ ਹੈ ਉਸ ਇਮਾਰਤ ਦੀ ਸ਼ੁਰੂਆਤ ਕੀਤੀ ਗਈ ਸੀ ਦਾ ਲੈਂਟਰ ਅੱਧੀ ਬਿਲਡਿੰਗ ਤੇ ਪਾਇਆ ਗਿਆ। ਇਸ ਇਮਾਰਤ ਤੇ ਲੈਂਟਰ ਪਾਉਣ ਤੋਂ ਪਹਿਲਾਂ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਉਸ ਉਪਰੰਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਲੈਂਟਰ ਪਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਨੇ ਕਿਹਾ ਕਿ ਅੱਜ ਚੈਰੀਟੇਬਲ ਹਸਪਤਾਲ ਦੀ ਅੱਧੀ ਬਿਲਡਿੰਗ ਤੇ ਲੈਂਟਰ ਪਾਇਆ ਗਿਆ ਹੈ ਤੇ ਬਾਕੀ ਅੱਧੀ ਬਿਲਡਿੰਗ ਤੇ ਲੈਂਟਰ ਖੋਲਣ ਉਪਰੰਤ ਪਾਇਆ ਜਾਵੇਗਾ। ਇਸ ਲੈਂਟਰ ਲਈ ਹੁਣ 8 ਟਨ ਹੋਰ ਸਰੀਆ ਚਾਹੀਦਾ ਹੈ। ਜੇਕਰ ਕੋਈ ਭੈਣ ਭਰਾ ਸਰੀਏ ਦੀ ਸੇਵਾ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਿੰਦਰ ਸਿੰਘ, ਦਵਿੰਦਰ ਸਿੰਘ ਮੂਨਕ ਸਰਬੱਤ ਦਾ ਭਲਾ ਸੇਵਾ ਸੁਸਾਇਟੀ, ਹਰਵਿੰਦਰ ਸਿੰਘ ਨੰਗਲ ਈਸ਼ਰ, ਭਾਈ ਮਨਪ੍ਰੀਤ ਸਿੰਘ ਸਾਬੀ, ਇੰਦਰਜੀਤ ਸਿੰਘ, ਮਨਦੀਪ ਸਿੰਘ, ਭਾਈ ਮਨਦੀਪ ਸਿੰਘ ਭਾਈ ਘਨੱਈਆ ਸੇਵਾ ਸੁਸਾਇਟੀ ਡੱਫਰ ਸਮੇਤ ਹੋਰ ਮੈਂਬਰ ਹਾਜਰ ਸਨ।