Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਡਾ.ਓਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾ ਕੇ ਜ਼ਿੰਦਗੀ ਚ ਕੀਤਾ ਜਾ ਰਿਹਾ ਕਾਮਯਾਬ : ਅੰਮ੍ਰਿਤ ਕਲਸੀ

ਡਾ.ਓਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾ ਕੇ ਜ਼ਿੰਦਗੀ ਚ ਕੀਤਾ ਜਾ ਰਿਹਾ ਕਾਮਯਾਬ : ਅੰਮ੍ਰਿਤ ਕਲਸੀ

ਬਟਾਲਾ (ਅਵਿਨਾਸ਼ ਸ਼ਰਮਾ) 

ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

28 ਜੁਲਾਈ : ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸੀਅਤ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਜ਼ਿੰਦਗੀ ਦੇ ਵਿੱਚ ਕਾਮਯਾਬ ਕਰਨ ਦੇ ਲਈ ਕੀਤੇ ਜਾ ਰਹੇ ਪਰ ਉਪਕਾਰੀ ਕਾਰਜਾਂ ਦੇ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮਾਣਯੋਗ ਡਾਕਟਰ ਉਬਰਾਏ ਦੀ ਯੋਗ ਸਰਪ੍ਰਸਤੀ ਹੇਠ ਬਾਬਾ ਨਾਂਗਾ ਜੀ ਸੀਨੀਅਰ ਸੈਕੰਡਰੀ ਸਕੂਲ ਭੋਮਾ ਵਿਖੇ ਵਿਦਿਆਰਥੀਆਂ ਨੂੰ ਬਿਲਕੁਲ ਮੁਫਤ ਸਿੱਖਿਆ ਦੇਣ ਲਈ ਚਲਾਏ ਜਾ ਰਹੇ ਕੰਪਿਊਟਰ ਸੈਂਟਰ ਅਤੇ ਸਿਲਾਈ ਸੈਂਟਰ ਦੇ 6 ਮਹੀਨੇ ਦੇ ਕੋਰਸ ਪੂਰੇ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਦੇ ਲਈ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਬਟਾਲਾ ਹਲਕੇ ਦੇ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਦੇ ਨੌਜਵਾਨ ਭਰਾ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅੰਮ੍ਰਿਤ ਕਲਸੀ ਸ਼ਾਮਲ ਹੋਏ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਆਪ ਦੇ ਨੌਜਵਾਨ ਨੇਤਾ ਅਤੇ ਸਮਾਜ ਸੇਵੀ ਆਗੂ ਵਿਕਰਮ ਚੌਹਾਨ ਸ਼ਾਮਿਲ ਸਨ। ਇਸ ਸਮਾਰੋਹ ਦੀ ਪ੍ਰਧਾਨਗੀ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਜ਼ਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋਂ ਕੀਤੀ ਗਈ। ਜਦਕਿ ਉਹਨਾਂ ਦੇ ਨਾਲ ਟਰੱਸਟ ਦੇ ਸਲਾਹਾਕਾਰ ਰਜਿੰਦਰ ਸਿੰਘ ਰਾਜੂ ਸਰਪੰਚ ਰੰਗੀਲਪੁਰ, ਜਰਨਲ ਸੈਕਟਰੀ ਹਰਮਿੰਦਰ ਸਿੰਘ ਬੱਬੂ , ਵਿੱਤ ਸੈਕਟਰੀ ਰਜਿੰਦਰ ਸਿੰਘ ਹੈਪੀ, ਸੈਕਟਰੀ ਇੰਦਰਪ੍ਰੀਤ ਸਿੰਘ ਰਿੱਕੀ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ । ਇਸ ਦੌਰਾਨ ਬਾਬਾ ਸੇਵਾ ਸੋਸਾਇਟੀ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਜੀ , ਜਨਰਲ ਸੈਕਟਰੀ ਤਰਸੇਮ ਸਿੰਘ ਤਾਰਪੁਰ ਅਤੇ ਸਰਪੰਚ ਜਗੀਰ ਸਿੰਘ ਸਮੇਤ ਸਕੂਲ ਦੇ ਪ੍ਰਿੰਸੀਪਲ ਹਰਜੀਤ ਕੌਰ , ਕੰਪਿਊਟਰ ਅਧਿਆਪਕਾ ਸਾਹਿਲਪ੍ਰੀਤ ਕੌਰ ਅਤੇ ਸਿਲਾਈ ਅਧਿਆਪਕਾ ਨਰਿੰਦਰ ਕੌਰ ਸਮੇਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਮੁੱਖ ਮਹਿਮਾਨ ਅੰਮ੍ਰਿਤ ਕਲਸੀ, ਵਿਕਰਮ ਚੌਹਾਨ ਅਤੇ ਸਰਬੱਤ ਦਾ ਭਲਾ ਚਾਰੀਟੇਬਲ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਸਮੇਤ ਸਮੁੱਚੀ ਟੀਮ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਨਿੱਘਾ ਸੁਆਗਤ ਕੀਤਾ । ਇਸ ਦੌਰਾਨ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦਿਆਂ ਮੁੱਖ ਮਹਿਮਾਨ ਅੰਮ੍ਰਿਤ ਕਲਸੀ ਨੇ ਕਿਹਾ ਕਿ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਵਿਦਿਆਰਥੀਆਂ ਨੂੰ ਹੁਨਰ ਮੰਦ ਬਣਾ ਕੇ ਕਿੱਤਾ ਮੁੱਖੀ ਕੋਰਸਾਂ ਦੀ ਬਿਲਕੁਲ ਮੁਫਤ ਸਿਖਲਾਈ ਦਿੱਤੀ ਜਾ ਰਹੀ ਹੈ। ਤਾਂ ਜੋ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਵਿੱਚ ਕਾਮਯਾਬ ਹੋ ਕੇ ਅੱਗੇ ਵੱਧ ਸਕਣ। ਆਪ ਦੇ ਨੇਤਾ ਅੰਮ੍ਰਿਤ ਕਲਸੀ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੀ ਹੁਨਰ ਨੂੰ ਬੜਵਾ ਦੇ ਰਹੀ ਹੈ, ਉੱਥੇ ਨਾਲ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵਲੋਂ ਵੀ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਨੌਜਵਾਨ ਆਗੂ ਅੰਮ੍ਰਿਤ ਕਲਸੀ ਨੇ ਕਿਹਾ ਕਿ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਸੰਕਟ ਦੀ ਘੜੀ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਦੇ ਲਈ ਬਹੁਤ ਹੀ ਪਰਉਪਕਾਰੀ ਤੇ ਨੇਕ ਕਾਰਜ ਕੀਤੇ ਜਾ ਰਹੇ ਹਨ। ਜਦ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ 10 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹਾਂ ਦੇ ਪਾਣੀ ਕਾਰਨ ਢਹਿ ਢੇਰੀ ਹੋ ਗਏ ਲੋੜਵੰਦਾਂ ਦੇ ਘਰ ਮਕਾਨ ਬਣਾ ਕੇ ਦੇਣ ਦਾ ਐਲਾਨ ਵੀ ਡਾਕਟਰ ਐਸ ਪੀ ਸਿੰਘ ਓਬਰਾਏ ਵੱਲੋਂ ਕੀਤਾ ਗਿਆ ਹੈ। ਨੌਜਵਾਨ ਆਪ ਤੇ ਨੇਤਾ ਅੰਮ੍ਰਿਤ ਕਲਸੀ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਵੱਲੋਂ ਹਮੇਸ਼ਾ ਹੀ ਹਰ ਖੇਤਰ ਵਿਚ ਪਹਿਲ ਕਦਮੀ ਕਰਦਿਆਂ ਲੋੜਵੰਦਾਂ ਦੀ ਬਾਂਹ ਫੜੀ ਜਾ ਰਹੀ ਹੈ। ਜਦਕਿ ਡਾਕਟਰ ਉਬਰਾਏ ਵੱਲੋਂ ਬਿਨਾਂ ਕਿਸੇ ਭੇਦ ਭਾਵ ਤੋਂ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਦੇ ਲਈ ਨੇਕ ਤੇ ਸ਼ਲਾਘਾ ਯੋਗ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਟਰਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਯੋਜਨਾਵਾਂ ਦੀ ਜਾਣਕਾਰੀ ਸਾਂਝੀ ਕੀਤੀ। ਜਦਕਿ ਸਤਿਕਾਰਯੋਗ ਡਾਕਟਰ ਐਸ ਪੀ ਸਿੰਘ ਉਬਰਾਏ ਵੱਲੋਂ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਦਾ ਵੀ ਖੁਲਾਸਾ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਨੌਜਵਾਨ ਆਗੂ ਵਿਕਰਮ ਚੌਹਾਨ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਹੋਰ ਪ੍ਰਫੁਲਿਤ ਕਰਨ ਦੇ ਮਕਸਦ ਨਾਲ ਬਾਬਾ ਨਾਂਗਾ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੂੰ ਬਹੁਤ ਹੀ ਜਲਦ ਖੇਡ ਕਿੱਟਾਂ ਲੈ ਕੇ ਦੇਣ ਦਾ ਐਲਾਨ ਵੀ ਕੀਤਾ ਗਿਆ। ਜਦਕਿ ਟਰਸਟ ਦੇ ਸਲਾਹਾਕਾਰ ਰਜਿੰਦਰ ਸਿੰਘ ਰਾਜੂ ਸਰਪੰਚ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ। ਇਸ ਮੌਕੇ ਬਾਬਾ ਨਾਂਗਾ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਬਾਬਾ ਦਲਬੀਰ ਸਿੰਘ ਅਤੇ ਪ੍ਰਿੰਸੀਪਲ ਹਰਜੀਤ ਕੌਰ ਸਮੇਤ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਅੰਮ੍ਰਿਤ ਕਲਸੀ ਸਮੇਤ ਹੋਰ ਮਹਿਮਾਨਾਂ ਅਤੇ ਸਰਬੱਤ ਦਾ ਭਲਾ ਟਰੱਸਟ ਦੀ ਟੀਮ ਦਾ ਸਨਮਾਨ ਵੀ ਕੀਤਾ ਗਿਆ।

ਕੈਪਸ਼ਨ…
ਸਰਬੱਤ ਦਾ ਭਲਾ ਟਰਸਟ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਦੇ ਹੋਏ ਅੰਮ੍ਰਿਤ ਕਲਸੀ, ਵਿਕਰਮ ਚੌਹਾਨ, ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਬਾਬਾ ਦਲਬੀਰ ਸਿੰਘ ਅਤੇ ਹੋਰ ਆਗੂ ਤੇ ਮੈਂਬਰ।

error: copy content is like crime its probhihated