Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਗੜ੍ਹਦੀਵਾਲਾ ਚ ਅਕਾਲੀ ਦਲ(ਬ) ਨੂੰ ਝਟਕਾ,ਪਿੰਡ ਝੰਬੋਵਾਲ ਦੀ ਪੰਚਾਇਤ ਅਤੇ ਹੋਰ ਪਿੰਡ ਵਾਸੀ ਨੇ ਫੜਿਆ ਆਪ ਦਾ ਪੱਲਾ

ਗੜ੍ਹਦੀਵਾਲਾ ਚ ਅਕਾਲੀ ਦਲ(ਬ) ਨੂੰ ਝਟਕਾ,ਪਿੰਡ ਝੰਬੋਵਾਲ ਦੀ ਪੰਚਾਇਤ ਅਤੇ ਹੋਰ ਪਿੰਡ ਵਾਸੀ ਨੇ ਫੜਿਆ ਆਪ ਦਾ ਪੱਲਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ /ਪ੍ਰਦੀਪ ਕੁਮਾਰ )

30 ਜੁਲਾਈ : ਪੰਜਾਬ ਸਰਕਾਰ ਆਮ ਜਨਤਾ ਹਰ ਸੁਖ ਸਹੁਲਤਾਂ ਪ੍ਰਦਾਨ ਕਰਨ ਲਈ ਅਨੇਕਾਂ ਨਿਤੀਆਂ ਬਣਾ ਕੇ ਕੀਤੇ ਜਾ ਰਹੇ ਇਤਿਹਾਸਕ ਫੈਸਲਿਆਂ ਨੇ ਵਿਰੋਧੀ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਜਿਸ ਦੇ ਨਾਲ ਸੂਬੇ ਦਾ ਹਰ ਵਰਗ ਪੂਰੀ ਤਰਾਂ ਖੁਸ਼ ਨਜਰ ਆ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਝੰਬੋਵਾਲ ਵਾਸੀਆਂ ਵਲੋਂ ਰੱਖ ਇੱਕ ਇਕੱਠ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਸਮੇਂ ਕਹੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਬਿਨਾਂ ਭੇਦਭਰ ਕੰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਨਵੀਂ ਯੋਜਨਾਵਾਂ ਨੂੰ ਤਿਆਰ ਕੀਤਾ ਜਾ ਰਿਹਾ ਹੈ ਤਾਂਕਿ ਪੰਜਾਬ ਦੀ ਆਮ ਜਨਤਾ ਨੂੰ ਇਸਦਾ ਲਾਭ ਮਿਲ ਸਕੇ। ਇਸ ਮੌਕੇ ਅੱਜ ਪਿੰਡ ਝੰਬੋਵਾਲ ਦੀ ਪੰਚਾਇਤ ਨੇ  ਆਮ ਆਦਮੀ ਪਾਰਟੀ ਦੀਆਂ ਲੋਕ ਹਿੱਤ ਫੈਸਲਿਆਂ ਨੂੰ ਦੇਖਦੇ ਹੋਏ ਅਕਾਲੀ ਦਲ (ਬ) ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਜਿਨ੍ਹਾਂ ਚ ਸਰਪੰਚ ਮਲਕੀਤ ਕੌਰ, ਪੰਚ ਅਮਰਜੀਤ ਸਿੰਘ, ਪੰਚ ਬਲਕਾਰ ਸਿੰਘ,ਪੰਚ ਅਜੀਤ ਰਾਮ, ਪੰਚ ਕੁਲਵਿੰਦਰ ਕੌਰ, ਪੰਚ ਕਸ਼ਮੀਰ ਕੌਰ ਸਾਬਕਾ ਸਰਪੰਚ ਮਨੋਹਰ ਲਾਲ ਸਮੇਤ ਹੋਰ ਪਿੰਡ ਵਾਸੀ ਸ਼ਾਮਲ ਹਨ। ਇਸ ਮੌਕੇ ਪਾਰਟੀ ਚ ਸ਼ਾਮਿਲ ਹੋਏ ਨਵਨਿਯੁਕਤ ਆਗੂਆਂ ਨੂੰ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਨੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।।ਇਸ ਮੌਕੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ, ਕੇਸ਼ਵ ਸਿੰਘ ਸੈਣੀ ਟਾਂਡਾ ,ਸਰਕਲ ਪ੍ਰਧਾਨ ਰਾਜਿੰਦਰ ਕੁਮਾਰ ਦਾਰਾਪੁਰ,ਸਰਪੰਚ ਗੁਰਸ਼ਮਿੰਦਰ ਸਿੰਘ ਰੰਮੀ ਢੋਲੋਵਾਲ, ਹਰਵਿੰਦਰ ਸਿੰਘ ਝੰਬੋਵਾਲ, ਕੁਲਵਿੰਦਰ ਸਿੰਘ ਝੰਬੋਵਾਲ,ਹਰਵਿੰਦਰ ਸਿੰਘ ਝੰਬੋਵਾਲ, ਕੁਲਵਿੰਦਰ ਸਿੰਘ ਝੰਬੋਵਾਲ,ਮਲਕੀਤ ਸਿੰਘ, ਹਰਵਿੰਦਰ ਸਿੰਘ ਝੰਬੋਵਾਲ, ਜਸਵੀਰ ਸਿੰਘ,ਸਿੰਗਾਰ ਸਿੰਘ, ਮਨੋਹਰ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਤਰਲੋਚਨ ਸਿੰਘ, ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਜਸਪਾਲ ਸਿੰਘ,ਕਸ਼ਮੀਰ ਸਿੰਘ,ਇਕਬਾਲ ਸਿੰਘ ਗੁਰਦਿਆਲ ਸਿੰਘ, ਜਸਵੀਰ ਸਿੰਘ, ਜਰਨੈਲ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ,ਕਰਮਚੰਦ, ਸਤਪਾਲ ਸਿੰਘ, ਗੁਰਪ੍ਰੀਤ ਸਿੰਘ, ਧੰਨਾ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਮਾਸਟਰ ਰਮੇਸ਼ ਲਾਲ, ਬਖਸ਼ੀਸ਼ ਸਿੰਘ,ਨਿਰਮਲ,ਕਰਮ ਚੰਦ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।

 

error: copy content is like crime its probhihated