Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

31 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਵਿੱਚ ਸ਼ੈਕਸਪੀਅਰ ਇੰਗਲਿਸ਼ ਲਿਟਰੇਰੀ ਸੋਸਾਇਟੀ ਵਲੋਂ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਮੌਕੇ ਤੇ ਅੰਗਰੇਜ਼ੀ ਵਿਭਾਗ ਦੇ ਮੁਖੀ ਮੈਡਮ ਮਲਿਕਾ ਮੰਡ ਨੇ ਵਿਦਿਆਰਥੀਆਂ ਨੂੰ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ, ਵਿਚਾਰਧਾਰਾ ਅਤੇ ਹਿੰਦੁਸਤਾਨ ਦੀ ਅਜ਼ਾਦੀ ਦੀ ਲਹਿਰ ਵਿੱਚ ਉਹਨਾਂ ਦੁਆਰਾ ਪਾਏ ਗਏ ਵੱਡਮੁੱਲੇ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਵਿਦਿਆਰਥੀਆਂ ਨੇ ਗਰੁੱਪ ਡਿਸ਼ਕਸ਼ਨ ਵਿੱਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨੂੰ ਅੱਜ ਸ਼ਹੀਦਾਂ ਦੀਆ ਕੁਰਬਾਨੀਆ ਤੋਂ ਪ੍ਰੇਰਨਾ ਲੈਣ ਦੀ ਜ਼ਰੁਰਤ ਹੈ।ਇਸ ਮੌਕੇ ਤੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਮੈਡਮ ਨਰਿੰਦਰ ਕੌਰ, ਮੁਨੀਸ਼ ਦੇਵ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated