Prime Punjab Times

Latest news
ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ 
ADVERTISEMENT
You are currently viewing ਉੱਘੇ ਸਮਾਜ ਸੇਵਕ ਡਾ.ਐਸ.ਪੀ.ਓਬਰਾਏ ਵੱਲੋਂ ਸੂਬੇ ‘ਚ ਰਾਹਤ ਕਾਰਜ ਜਾਰੀ

ਉੱਘੇ ਸਮਾਜ ਸੇਵਕ ਡਾ.ਐਸ.ਪੀ.ਓਬਰਾਏ ਵੱਲੋਂ ਸੂਬੇ ‘ਚ ਰਾਹਤ ਕਾਰਜ ਜਾਰੀ

ਬਟਾਲਾ (ਅਵਿਨਾਸ਼ ਸ਼ਰਮਾ )

ਹੁਣ ਹੜ੍ਹ ਪੀੜਤਾਂ ਲਈ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ

31 ਜੁਲਾਈ  – ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕੁਝ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਹੋਏ ਹਨ,ਜਿਸ ਕਾਰਨ ਵੱਡੇ ਪੱਧਰ ਤੇ ਫ਼ਸਲਾਂ ਬਰਬਾਦ ਹੋਣ ਦੇ ਨਾਲ-ਨਾਲ ਆਮ ਜੀਵਨ ਵੀ ਅਸਤ ਵਿਅਸਤ ਹੋਇਆ ਪਿਆ ਹੈ। ਇਸ ਮੁਸ਼ਕਿਲ ਘੜੀ ਦੌਰਾਨ ਲੋੜਵੰਦਾਂ ਦੇ ਮਸੀਹੇ ਵੱਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ ਤੇ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ ਤੇ ਹੋਰ ਲੋੜੀਂਦਾ ਸਮਾਨ ਭੇਜਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਪੰਜਾਬ ਇਸ ਸਮੇਂ ਹੜ੍ਹਾਂ ਕਾਰਨ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਪੰਜਾਬ ਦਾ ਵੱਡਾ ਹਿੱਸਾ ਇਸ ਸਮੇਂ ਪਾਣੀ ਦੀ ਮਾਰ ਹੇਠ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਸ ਮੁਸ਼ਕਿਲ ਸਮੇਂ ਪੰਜਾਬ ਦੇ ਲੋਕਾਂ ਨਾਲ ਖੜ੍ਹਾ ਹੈ। ਇਹਨਾਂ ਹਲਾਤਾਂ ਨੂੰ ਬਿਹਤਰ ਬਣਾਉਣ ਲਈ ਜਿਸ ਤਰ੍ਹਾਂ ਦੀ ਸਹਾਇਤਾ ਦੀ ਜ਼ਰੂਰਤ ਹੋਵੇਗੀ ਟਰੱਸਟ ਉਹ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਪ੍ਰਸ਼ਾਸਨ ਤੇ ਲੋਕਾਂ ਨੂੰ ਹਰ ਪੱਖ ਤੋਂ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਜ਼ਿਲ੍ਹੇ ਦੇ ਸਤਲੁਜ ਕੰਢੇ ਵਾਲੇ ਪ੍ਰਭਾਵਿਤ ਖੇਤਰਾਂ ਤੋਂ ਟਰੱਸਟ ਦੀ ਜਲੰਧਰ ਇਕਾਈ ਦੇ ਮੈਂਬਰਾਂ ਵੱਲੋਂ ਜ਼ਮੀਨੀ ਪੱਧਰ ਤੇ ਲੋੜੀਂਦੇ ਸਮਾਨ ਦੀ ਭੇਜੀ ਗਈ ਲਿਸਟ ਅਨੁਸਾਰ ਲੋੜੀਂਦੀਆਂ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ, ਓਡੋਮੋਸ, ਸੈਨਟਰੀ ਪੈਡ ਆਦਿ ਜ਼ਰੂਰੀ ਵਸਤਾਂ ਲੋੜਵੰਦਾਂ ਤੱਕ ਪੁੱਜਦਾ ਕਰ ਦਿੱਤੀਆਂ ਗਈਆਂ ਹਨ।

ਇਸ ਮੌਕੇ ਗੱਲਬਾਤ ਕਰਦਿਆਂ ਸਮਾਜ ਸੇਵਕ ਗੁਰਨਾਮ ਸਿੰਘ ਅਤੇ ਮਾਸਟਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਡਾਕਟਰ ਓਬਰਾਏ ਵੱਲੋਂ ਭਾਰੀ ਮਾਤਰਾ ਵਿੱਚ ਪਸ਼ੂਆਂ ਦੀਆਂ ਦਵਾਈਆਂ, ਮੱਛਰਦਾਨੀਆਂ,ਓਡੋਮੋਸ ਅਤੇ ਔਰਤਾਂ ਦੀ ਵਰਤੋਂ ਲਈ ਜੋ ਸੈਨਟਰੀ ਪੈਡ ਆਦਿ ਭੇਜੇ ਗਏ ਸਨ ਉਹ ਅੱਜ ਸਤਲੁਜ ਦੇ  ਕੰਢੇ ਵੱਸੇ ਬੂੜੇਵਾਲ, ਬਾਗੀਆਂ ਖੁਰਦ, ਹਜ਼ਾਤੇਵਾਲ, ਸ਼ੇਰੇ ਵਾਲਾ, ਕੰਨੀਆਂ ਖੁਰਦ ਕੰਨੀਆਂ ਆਦਿ ਪਿੰਡਾਂ ਵਿੱਚ ਘਰ-ਘਰ ਜਾ ਕੇ ਤਕਸੀਮ ਕਰ ਦਿੱਤੇ ਗਏ ਹਨ। ਉਨ੍ਹਾਂ ਡਾਕਟਰ ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਾਡੇ ਵੱਲੋਂ ਜਿੰਨੀ ਮਾਤਰਾ ਵਿੱਚ ਸਹਾਇਤਾ ਦੀ ਮੰਗ ਕੀਤੀ ਗਈ ਸੀ ਉਸ ਤੋਂ ਕਿਤੇ ਵੱਡੇ ਪੱਧਰ ਤੇ ਟਰੱਸਟ ਵੱਲੋਂ ਰਾਹਤ ਸਮੱਗਰੀ ਸਾਨੂੰ ਭੇਜੀ ਗਈ ਹੈ।ਇਸ ਮੌਕੇ ਦੀਪਕ ਸੂਦ ਆਗੂ ਆਮ ਆਦਮੀ ਪਾਰਟੀ, ਕਾਮਰੇਡ ਮਿਹਰ ਸਿੰਘ ਖੁਰਲਾਪੁਰ, ਕਾਮਰੇਡ ਗੁਰਚਰਨ ਸਿੰਘ ਵੀ ਹਾਜ਼ਰ ਸਨ।

ਕੈਪਸ਼ਨ….ਉੱਘੇ ਸਮਾਜ ਸੇਵੀ ਡਾਕਟਰ ਐਸ.ਪੀ ਸਿੰਘ ਓਬਰਾਏ ਜਾਣਕਾਰੀ ਦਿੰਦੇ ਹੋਏ, ਟਰੱਸਟ ਵੱਲੋਂ ਆਈ ਰਾਹਤ ਸਮੱਗਰੀ ਨਾਲ ਸਮਾਜ ਸੇਵਕ ਗੁਰਨਾਮ ਸਿੰਘ, ਮਾਸਟਰ ਰਾਕੇਸ਼ ਕੁਮਾਰ ਅਤੇ ਹੋਰ।