Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਮੁਕੇਰੀਆਂ ਦੇ ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਮੁਕੇਰੀਆਂ ਦੇ ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਬਿਊਰੋ) 

2 ਅਗਸਤ : ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਸਬ-ਡਵੀਜ਼ਨ, ਮੁਕੇਰੀਆਂ ਦਖਲ ਵਾਲੀ ਥਾਂ ਪਿੰਡ ਕਾਲਾਮੰਜ, ਤਹਿਸੀਲ ਮੁਕੇਰੀਆਂ ਵਿਖੇ ਕੋਈ ਵੀ ਵਿਅਕਤੀ ਜਨਤਕ ਇਕੱਠ ਨਹੀਂ ਕਰੇਗਾ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ/ਉਲੰਘਣਾ ਕਰਨ ਵਾਲੇ ਵਿਅਕਤੀ ਦੇ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ 3 ਅਗਸਤ 2023 ਲਈ ਲਾਗੂ ਰਹੇਗਾ।
ਜਾਰੀ ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਮੰਡਲ ਮੈਜਿਸਟਰੇਟ, ਮੁਕੇਰੀਆਂ ਨੇ ਧਿਆਨ ਵਿਚ ਲਿਆਂਦਾ ਹੈ ਕਿ ਮਾਨਯੋਗ ਅਦਾਲਤ ਸ਼੍ਰੀ ਅਮਰਦੀਪ ਸਿੰਘ ਬੈਂਸ, ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਮੁਕੇਰੀਆਂ ਵਲੋਂ ਸਬੰਧਤ ਰਕਬਾ ਪਿੰਡ ਮੰਜਕਾਲਾ/265, ਤਹਿਸੀਲ ਮੁਕੇਰੀਆਂ, ਜ਼ਿਲ੍ਹਾ ਹੁਸ਼ਿਆਰਪੁਰ ਦਾ ਦਖਲ ਦੇਣ ਸਬੰਧੀ ਹੁਕਮ ਪ੍ਰਾਪਤ ਹੋਇਆ ਹੈ, ਜਿਸ ਦੀ ਦਖਲ ਦੀ ਕਾਰਵਾਈ ਕਰਨ ਲਈ ਨਿਰਧਾਰਿਤ ਮਿਤੀ 3 ਅਗਸਤ 2023 ਹੈ। ਸਬੰਧਤ ਦਖਲ ਦੀ ਕਾਰਵਾਈ ਸਮੇਂ ਨਾਲ ਲੱਗਦੇ ਜ਼ਿਲਿ੍ਹਆਂ ਗੁਰਦਾਸਪੁਰ, ਜਲੰਧਰ, ਪਠਾਨਕੋਟ ਆਦਿ ਵਿਚੋਂ ਕਾਫ਼ੀ ਲੋਕ ਦਖਲ ਵਾਲੀ ਥਾਂ ’ਤੇ ਪਹੁੰਚ ਜਾਂਦੇ ਹਨ, ਜੋ ਕਿ ਲਗਭਗ 1500 ਤੋਂ 2000 ਤੱਕ ਲੋਕਾਂ ਦਾ ਇਕੱਠ ਹੋ ਜਾਂਦਾ ਹੈ। ਜਿਸ ਕਰਕੇ ਇਸ ਦਖਲ ਦੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਲਈ ਦਖਲ ਦੇਣ ਸਮੇਂ ਢੁੱਕਵੇਂ ਕਦਮ ਚੁੱਕਣ ਦੀ ਜ਼ਰੂਰਤ ਹੈ।