Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਗਰ ਕੌਂਸਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈਕੇ ਬੱਲੂ ਨੂੰ ਸੌਂਪਿਆ ਮੰਗ ਪੱਤਰ

ਨਗਰ ਕੌਂਸਲ ਮੁਲਾਜ਼ਮਾਂ ਨੇ ਮੰਗਾਂ ਨੂੰ ਲੈਕੇ ਬੱਲੂ ਨੂੰ ਸੌਂਪਿਆ ਮੰਗ ਪੱਤਰ

ਨਵਾਂਸ਼ਹਿਰ (ਐਸਕੇ ਜੋਸ਼ੀ)

2 ਅਗਸਤ : ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਲਿਤ ਮੋਹਨ ਬੱਲੂ ਨੇ ਨਗਰ ਕੌਂਸਲ ਵਿੱਚ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਦਿੱਤੇ ਧਰਨੇ ਵਿੱਚ ਪਹੁੰਚ ਕੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ। ਲਲਿਤ ਮੋਹਨ ਬੱਲੂ ਵੱਲੋਂ ਧਰਨੇ ‘ਤੇ ਬੈਠੇ ਮੁਲਾਜ਼ਮਾਂ ਨੂੰ ਦਿੱਤੇ ਗਏ ਭਰੋਸੇ ਤੋਂ ਬਾਅਦ ਮੁਲਾਜਮ ਧਰਨੇ ਤੋਂ ਉੱਠ ਗਏ ਅਤੇ ਬੱਲੂ ਨੇ ਵਿਭਾਗ ਦੇ ਮੰਤਰੀ ਨਾਲ ਮੁਲਾਕਾਤ ਕਰਕੇ ਸਰਕਾਰ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪੂਰੀ ਤਰ੍ਹਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਲਲਿਤ ਮੋਹਨ ਬੱਲੂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨਗਰ ਕੌਂਸਲ ਨਾਲ ਜੁੜੇ ਹੋਏ ਹਨ ਅਤੇ ਉਹ ਜਾਣਦੇ ਹਨ ਕਿ ਕਰਮਚਾਰੀ ਕੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਹ ਕੌਂਸਲ ਨਾਲ ਜੁੜੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਸਰਕਾਰ ਨਾਲ ਗੱਲ ਕਰਨਗੇ ਅਤੇ ਮੁਲਾਜ਼ਮਾਂ ਨੂੰ ਜਲਦੀ ਤੋਂ ਜਲਦੀ ਸਬੰਧਤ ਵਿਭਾਗ ਦੇ ਮੰਤਰੀ ਡੀਸੀ ਬਲਕਾਰ ਸਿੰਘ ਨਾਲ ਮਿਲ ਕੇ ਉਹਨਾਂ ਦੀਆਂ ਮੰਗਾਂ ਦਾ ਹੱਲ ਕਰਵਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਹਿੱਤਾਂ ਦਾ ਲੰਮੇ ਸਮੇਂ ਤੋਂ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਉਹ ਭਰੋਸਾ ਦਿੰਦੇ ਹਨ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ। ਇਸ ਦੌਰਾਨ ਮੁਲਾਜ਼ਮ ਆਗੂ ਸੂਰਜ ਖੋਸਲਾ ਨੇ ਕਿਹਾ ਕਿ ਉਨ੍ਹਾਂ ਨੂੰ ਲਲਿਤ ਮੋਹਨ ਬੱਲੂ ਤੋਂ ਪੂਰੀ ਉਮੀਦ ਹੈ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਜ਼ਰੂਰ ਧਿਆਨ ਦੇਣਗੇ। ਇਸ ਮੌਕੇ ਸਾਬਕਾ ਕੌਂਸਲਰ ਵਿਨੋਦ ਪਿੰਕਾ, ਰਮਨ ਉਮੱਟ, ਵਿਨੀਤ ਰਾਣਾ ਜਾਡਲਾ, ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੂਰਜ ਖੋਸਲਾ, ਸੰਨੀ ਬਗਾਨੀਆ, ਭੂਸ਼ਨ ਕੁਮਾਰ, ਅਸ਼ਵਨੀ ਕੁਮਾਰ, ਬਬਲੂ, ਤਰੁਣਾ ਪਾਠਕ, ਵੰਦਨਾ, ਨਿਸ਼ਾ ਆਦਿ ਹਾਜ਼ਰ ਸਨ।