Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਕੇ.ਐਮ.ਐਸ ਈਕੋ ਕਲੱਬ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਈਕੋ ਕਲੱਬ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

4 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪਾਣੀ ਦੀ ਸੰਭਾਲ ਸਬੰਧੀ ਜਾਗਰੂਕਤਾ ਸੈਮੀਨਾਰ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕੇ.ਐਮ.ਐਸ ਈਕੋ ਕਲੱਬ ਵੱਲੋਂ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਡਿਤ ਜਗਤ ਰਾਮ ਭਾਰਗਵ ਐਸ.ਪੀ.ਏ.ਆਰ.ਸੀ ਹੁਸ਼ਿਆਰਪੁਰ ਦੇ ਡਾਇਰੈਕਟਰ ਸੰਜੀਵ ਸ਼ਰਮਾ, ਅਨਿਲ ਕੁਮਾਰ ਅਤੇ ਗੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸਾਂਭ ਸੰਭਾਲ ਸਬੰਧੀ ਜਾਗਰੂਕ ਕੀਤਾ। ਉਹਨਾ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਾਣੀ ਸਾਡੇ ਜੀਵਨ ਦਾ ਬਹੁਤ ਹੀ ਅਨਮੋਲ ਅਤੇ ਸੀਮਿਤ ਸਰੋਤ ਹੈ। ਧਰਤੀ ਹੇਠਾਂ ਪਾਣੀ ਦਾ ਸਤਰ ਬਹੁਤ ਨੀਚੇ ਜਾ ਚੁੱਕਾ ਹੈ, ਇਸ ਲਈ ਸਾਨੂੰ ਸਭ ਨੂੰ ਪਾਣੀ ਦੀ ਸੰਭਾਲ ਕਰਨੀ ਚਾਹੀਦੀ ਹੈ। ਜਦੋਂ ਵੀ ਅਸੀਂ ਆਪਣੇ ਆਲੇ ਦੁਆਲੇ ਪਾਣੀ ਬੇਫਜੂਲ ਜਾਇਆ ਹੁੰਦਾ ਦੇਖੀਏ ਤਾਂ ਤੁਰੰਤ ਉਸਨੂੰ ਰੋਕਣਾ ਚਾਹੀਦਾ ਹੈ। ਉਹਨਾ ਕਿਹਾ ਕਿ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਹੱਥ ਧੋਂਦੇ ਸਮੇਂ, ਬਰੱਸ਼ ਕਰਦੇ ਸਮੇਂ, ਨਹਾਉਂਦੇ ਸਮੇਂ ਅਤੇ ਹੋਰ ਘਰੇਲੂ ਕੰਮ ਕਰਦੇ ਸਮੇਂ ਜਰੂਰਤ ਦੇ ਅਨੁਸਾਰ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਪਾਣੀ ਦੇ ਘੱਟ ਰਹੇ ਸਤਰ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਉਹਨਾ ਕਿਹਾ ਕਿ ਸਾਨੂੰ ਮੀਂਹ ਦੇ ਪਾਣੀ ਨੂੰ ਬੇਫਜੂਲ ਵਹਿਣ ਤੋਂ ਬਚਾ ਕੇ ਖੇਤੀ ਦੇ ਕੰਮਾਂ ਲਈ ਵਰਤਣਾ ਚਾਹੀਦਾ ਹੈ। ਸਾਨੂੰ ਸਭ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਆਪਣੇ ਵਾਤਾਵਰਨ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਕਰਨ ਸਬੰਧੀ ਖੁਦ ਜਾਗਰੂਕ ਰਹਿਣ ਅਤੇ ਆਪਣੇ ਇਲਾਕੇ ਦੇ ਲੋਕਾਂ ਨੂੰ ਵੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ. ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਸੋਨਮ ਸਲਾਰੀਆ, ਮਹਿਕ ਸੈਣੀ, ਜਸਵਿੰਦਰ ਕੌਰ, ਰਜਨੀਤ ਕੌਰ, ਕਿਰਨਦੀਪ ਕੌਰ, ਗੁਰਜੀਤ ਕੌਰ, ਗੁਰਿੰਦਰਜੀਤ ਕੌਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ : ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਸੰਜੀਵ ਸ਼ਰਮਾ, ਫੈਕਲਟੀ ਮੈਂਬਰ ਅਤੇ ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ।