Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਰਾਹਤ ਸਮੱਗਰੀ ਨਾਲ ਭਰਿਆ ਵਾਹਨ ਰਾਹਤ ਕੈਂਪ ਲਈ ਕੀਤਾ ਰਵਾਨਾ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਰਾਹਤ ਸਮੱਗਰੀ ਨਾਲ ਭਰਿਆ ਵਾਹਨ ਰਾਹਤ ਕੈਂਪ ਲਈ ਕੀਤਾ ਰਵਾਨਾ

ਹੁਸ਼ਿਆਰਪੁਰ (ਬਿਊਰੋ) 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਲਾ ਖੁਰਦ ਵਿਖੇ ਹੜ੍ਹ ਪੀੜਤਾਂ ਲਈ ਲਗਾਇਆ ਕਾਨੂੰਨੀ ਸੇਵਾਵਾਂ-ਕਮ-ਰਾਹਤ ਕੈਂਪ

4 ਅਗਸਤ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਨਿਗਰਾਨੀ ਵਿਚ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋਂ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਸੈਲਾ ਖੁਰਦ ਵਿਖੇ ਹੜ੍ਹ ਪੀੜਤਾਂ ਲਈ ਕਾਨੂੰਨੀ ਸੇਵਾਵਾਂ-ਕਮ-ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਸਭ ਤੋਂ ਪਹਿਲਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਹੜ੍ਹ ਪੀੜਤਾਂ ਦੇ ਰਾਹਤ ਕੈਂਪ ਲਈ ਕਰਿਆਨਾ, ਸੁੱਕਾ ਰਾਸ਼ਨ, ਸਟੇਸ਼ਨਰੀ ਵਸਤਾਂ, ਕਾਪੀਆਂ, ਸਕੂਲ ਬੈਗ, ਕੰਬਲ, ਕੱਪੜੇ ਆਦਿ ਨਾਲ ਭਰੀ ਗੱਡੀ ਨੂੰ ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਂਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਜਨਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰ ਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰੁਪਿੰਦਰ ਸਿੰਘ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਹਾਜ਼ਰ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਰਾਹਤ ਕੈਂਪ ਲਈ ਸਹਾਇਤਾ ਸਮੱਗਰੀ ਲਈ ਰਾਸ਼ੀ ਨਿਆਇਕ ਅਧਿਕਾਰੀਆਂ ਅਤੇ ਨਿਆਇਕ ਅਦਾਲਤਾਂ ਦੇ ਸਟਾਫ ਮੈਂਬਰਾਂ ਤੋਂ ਇਕੱਤਰ ਕੀਤੀ ਗਈ ਅਤੇ ਫਿਰ ਸਮੱਗਰੀ ਨੂੰ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਅੱਗੇ ਆਉਣ। ਫਲੈਗ ਆਫ ਦੌਰਾਨ ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ 23 ਜੁਲਾਈ ਨੂੰ ਜ਼ਿਲ੍ਰੇ ਦੀ ਤਹਿਸੀਲ ਗੜ੍ਹਸ਼ੰਕਰ ਦੇ ਸੈਲਾ ਖੁਰਦ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ ਸੀ। ਇਸ ਤੋਂ ਬਾਅਦ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਾਲਸਾ (ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਆਫ਼ਤ ਪੀੜਤਾਂ ਨੂੰ ਕਾਨੂੰਨੀ ਸੇਵਾਵਾਂ) ਸਕੀਮ, 2010 ਨੂੰ ਧਿਆਨ ਵਿਚ ਰੱਖਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੜ੍ਹ ਰਾਹਤ ਕੈਂਪ ਲਗਾਇਆ ਗਿਆ। ਉਨ੍ਹਾਂ ਇਸ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੇਣ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਅ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਅਤੇ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫੋਨ ਨੰਬਰ 01882-224114 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਕੈਪਸ਼ਨਾਂ :
-ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਰਾਹਤ ਸਮੱਗਰੀ ਨਾਲ ਭਰਿਆ ਵਾਹਨ ਰਾਹਤ ਕੈਂਪ ਲਈ ਰਵਾਨਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ।
-ਹੜ੍ਹ ਪੀੜਤਾਂ ਲਈ ਲਗਾਏ ਕਾਨੂੰਨੀ ਸੇਵਾਵਾਂ-ਕਮ-ਰਾਹਤ ਕੈਂਪ ਦੌਰਾਨ ਰਾਹਤ ਸਮੱਗਰੀ ਤਕਸੀਮ ਕਰਦੇ ਹੋਏ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ।

error: copy content is like crime its probhihated