Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਦਾ ਅਚਨਚੇਤ ਦੌਰਾ

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਦਾ ਅਚਨਚੇਤ ਦੌਰਾ

ਹੁਸਿ਼ਆਰਪੁਰ (ਬਿਊਰੋ) 

ਬਜ਼ੁਰਗਾਂ ਅਤੇ ਬੱਚਿਆਂ ਨਾਲ ਗੱਲਬਾਤ ਕਰਕੇ ਜਾਣੀਆਂ ਮੁਸ਼ਕਿਲਾਂ
ਸੀ.ਜੇ.ਐਮ ਨੇ ਦਸੂਹਾ ਦੇ ਪਿੰਡ ਦੀ ਘਟਨਾ ਦਾ ਲਿਆ ਸਖ਼ਤ ਨੋਟਿਸ

5 ਅਗਸਤ : ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ, ਹੁਸਿ਼ਆਰਪੁਰ ਦਿਲਬਾਗ ਸਿੰਘ ਜੋਹਲ ਵੱਲੋਂ ਅੱਜ ਓਲਡ ਏਜ ਹੋਮ, ਚਿਲਡਰਨ ਹੋਮ ਅਤੇ ਜੁਵੇਨਾਈਲ ਹੋਮ ਰਾਮ ਕਲੋਨੀ ਕੈਂਪ, ਹੁਸਿ਼ਆਰਪੁਰ ਦਾ‌ ਅਚਨਚੇਤ ਦੋਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਇਸ ਦੋਰੇ ਦੋਰਾਨ ਉਨ੍ਹਾਂ ਵੱਲੋਂ ਜੁਵੇਨਾਈਲ ਹੋਮ ਅਤੇ ਚਿਲਡਰਨ ਹੋਮ ਦੇ ਬੱਚਿਆਂ  ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਚਿਲਡਰਨ ਹੋਮ ਦੇ ਬੱਚਿਆਂ ਦੀ ਸਿਹਤ ਸਬੰਧੀੇ ਡਾਕਟਰ ਰੋਜ਼ੀ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਅੱਖਾਂ ਦੇ ਵਾਇਰਸ ਤੋਂ ਬਚਾਅ ਲਈ ਬੱਚਿਆਂ ਦਾ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਨਾਲ ਹੀ ਸੁਪਰਡੈਂਟ ਨਰੇਸ਼ ਕੁਮਾਰ ਅਤੇ ਜੁਵੇਨਾਈਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ ਨੂੰ ਹਦਾਇਤ ਕੀਤੀ ਕਿ ਮੱਛਰਾਂ ਤੋ ਫੈਲ ਰਹੇ ਡੇਂਗੂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ। ਇਸ ਦੌਰਾਨ ਉਨ੍ਹਾਂ ਓਲਡ ਏਜ ਹੋਮ ਦੇ ਬਜ਼ੁਰਗਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਸੀ.ਜੇ.ਐਮ ਅਪਰਾਜਿਤਾ ਜੋਸ਼ੀ ਵੱਲੋਂ ਦੱਸਿਆ ਗਿਆ ਕਿ ਕਿਸ-ਕਿਸ ਨੂੰ  ਮੁਫ਼ਤ ਕਾਨੂੰਨੀ ਸਹਾਇਤਾ ਮਿਲ ਸਕਦੀ ਹੈ ਅਤੇ ਕਿੱਥੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਜੁਵੇਨਾਈਲ ਹੋਮ ਦੇ ਬੱਚਿਆਂ  ਨੂੰ ਜੁਵੇਨਾਈਲ ਜਸਟਿਸ ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੋਕੇ ਓਲਡ ਏਜ ਹੋਮ, ਚਿਲਡਰਨ ਹੋਮ ਤੋਂ ਸੁਪਰਡੈਂਟ ਨਰੇਸ਼ ਕੁਮਾਰ ਅਤੇ ਜੁਵੇਨਾਈਲ ਹੋਮ ਦੇ ਸੁਪਰਡੈਂਟ ਪੁਨੀਤ ਕੁਮਾਰ, ਡਾਕਟਰ ਰੋਜ਼ੀ ਤੇ ਪੀ.ਐਲ.ਵੀ ਪਵਨ ਕੁਮਾਰ ਹਾਜ਼ਰ ਸਨ।

ਸੀ.ਜੇ.ਐਮ ਨੇ ਦਸੂਹਾ ਦੇ ਪਿੰਡ ਦੀ ਘਟਨਾ ਦਾ ਲਿਆ ਸਖ਼ਤ ਨੋਟਿਸ 

ਇਸ ਤੋਂ ਇਲਾਵਾ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਬੀਤੇ ਦਿਨੀਂ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰ ‘ਤੇ ਸਖ਼ਤ ਨੋਟਿਸ ਲਿਆ ਗਿਆ, ਜਿਸ ਅਨੁਸਾਰ
ਤਹਿਸੀਲ ਦਸੂਹਾ ਦੇ ਪਿੰਡ ਵਿਚ ਇਕ ਨਾਬਾਲਗ ਬੱਚੀ ਨਾਲ ਗੈਰ-ਕੁਦਰਤੀ ਸ਼ੋਸ਼ਣ ਹੋਇਆ ਸੀ, ਜਿਸ ਵਿਚ ਦੋਸ਼ੀ ਮੌਕੇ ‘ਤੇ ਫਰਾਰ ਹੋ ਗਿਆ ਸੀ। ਇਸ ਖ਼ਬਰ ਦਾ ਪਤਾ ਲੱਗਦਿਆਂ ਹੀ ਸੀ.ਜੇ.ਐਮ ਵੱਲੋਂ ਮੌਕੇ ‘ਤੇ ਹੀ ਸਬੰਧਤ ਪੁਲਿਸ ਕਰਮਚਾਰੀਆਂ ਸਮੇਤ ਪੀੜਤ ਨਾਬਾਲਗ ਬੱਚੀ ਅਤੇ ਉਸ ਦੀ ਮਾਤਾ ਨੂੰ ਸੱਦਿਆ ਗਿਆ ਅਤੇ ਉਨ੍ਹਾਂ ਕੋਲੋ ਉਕਤ ਕੇਸ ਸਬੰਧੀ ਤਫਤੀਸ਼ ਕਰਨ ਤੋਂ ਬਾਅਦ ਹੁਕਮ ਕੀਤੇ ਗਏ ਕਿ ਦੋਸ਼ੀ ਦੀ ਜਲਦ ਤੋਂ ਜਲਦ ਭਾਲ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇ ਅਤੇ ਨਾਲ ਹੀ ਨਾਬਾਲਗ ਬੱਚੀ ਅਤੇ ਉਸਦੇ ਮਾਤਾ-ਪਿਤਾ ਨੂੰ ਪੋ੍ਟੈਕਸ਼ਨ ਦਿਵਾਈ ਜਾਵੇ।
ਇਸ ਦੇ ਨਾਲ ਹੀ ਬੱਚੀ ਦੀ ਮਾਤਾ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੀੜਤ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਜਾਣਕਾਰੀ ਅਤੇ ਸਲਾਹ ਦਿੱਤੀ ਗਈ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਨੂੰ ਹੁਕਮ ਕੀਤੇ ਗਏ ਕਿ ਬੱਚੀ ਦੇ ਦਿਮਾਗੀ ਸੰਤੁਲਨ ਨੂੰ ਠੀਕ ਰੱਖਣ ਲਈ ਸਿਵਲ ਹਸਪਤਾਲ ਦੇ ਕਿਸੇ ਮਾਹਿਰ ਸਲਾਹਕਾਰ/ਮਨੋਵਿਗਿਆਨੀ ਡਾਕਟਰ ਵੱਲੋਂ ਬੱਚੀ ਦੀ ਕੌਂਸਲਿੰਗ ਕਰਵਾਈ ਜਾਵੇ।

error: copy content is like crime its probhihated