Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਦਸੂਹਾ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ 01 ਦੋਸ਼ੀ ਗ੍ਰਿਫਤਾਰ

ਦਸੂਹਾ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ 01 ਦੋਸ਼ੀ ਗ੍ਰਿਫਤਾਰ

ਦਸੂਹਾ (ਚੌਧਰੀ) 

7 ਅਗਸਤ : ਦਸੂਹਾ ਪੁਲਿਸ ਵਲੋਂ ਨਸ਼ਾ ਵੇਚਣ ਵਾਲੇ 01 ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੰਨੀ ਪੁੱਤਰ ਦਿਵਾਨ ਲਾਲ ਵਾਸੀ ਕਾਂਵਾ ਵਾਲੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲ੍ਹੇ ਅੰਦਰ ਨਸ਼ਾ ਵੇਚਣ ਵਾਲੇ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਰਕ੍ਰਿਸ਼ਨ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ, ਇੰਸ. ਬਲਵਿੰਦਰ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਐੱਸ ਆਈ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ ਚੈਕਿੰਗ ਸੱਕੀ ਪੁਰਸ਼ਾ ਦੇ ਸਬੰਧ ਵਿੱਚ ਐਸ ਡੀ ਐਮ ਚੋਂਕ ਦਸੂਹਾ ਤੋਂ ਸੜਕੇ ਸੜਕ ਹੁਸ਼ਿਆਰਪੁਰ ਚੂੰਗੀ ਨੂੰ ਜਾ ਰਹੇ ਸੀ ਤਾਂ ਜਦ ਪੁਲਿਸ ਪਾਰਟੀ ਐਫ ਸੀ ਆਈ ਗੋਦਾਮ ਪਾਸ ਪੁੱਜੀ ਤਾਂ ਸੜਕ ਦੇ ਖੱਬੇ ਪਾਸੇ ਝਾੜੀਆਂ ਵਿੱਚੋ ਇੱਕ ਮੋਨਾ ਨੋਜਵਾਨ ਸੜਕ ਦੀ ਤਰਫ ਨੂੰ ਆਪਣੇ ਸੱਜੇ ਹੱਥ ਵਿੱਚ ਮੋਮੀ ਲਿਫਾਫਾ ਵਜਨਦਾਰ ਫੜੀ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਮੁੜ ਪਿਆ ਤੇ ਆਪਣੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਨੂੰ ਜਮੀਨ ਤੇ ਸੁੱਟ ਦਿੱਤਾ। ਜਿਸ ਨੂੰ ਪੁਲਿਸ ਪਾਰਟੀ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਸੰਨੀ ਪੁੱਤਰ ਦੀਵਾਨ ਲਾਲ ਵਾਸੀ ਕਾਂਵਾ ਵਾਲੀ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਦੱਸਿਆ । ਜਿਸ ਵਲੋ ਸੁੱਟੇ ਵਜਨਦਾਰ ਮੋਮੀ ਲਿਫਾਫੇ ਨੂੰ ਖੋਲ ਕੇ ਚੈੱਕ ਕੀਤਾ ਤਾਂ ਉਸ ਵਿੱਚੋ Buprenorphine Injection ip 0.3 mg/ML ਦੇ 13 ਟੀਕੇ ਬ੍ਰਾਮਦ ਹੋਏ ਹਨ ।ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ । ਦੋਸ਼ੀ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।

error: copy content is like crime its probhihated