Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਜਿਲਾ ਹੁਸ਼ਿਆਰਪੁਰ ਦੇ ਗੁਰਪ੍ਰੀਤ ਸਿੰਘ ਨੇ ਵਿਸ਼ਵ ਪੁਲਿਸ ਖੇਡਾਂ ‘ਚ ਇੱਕ ਹੋਰ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਚਮਕਾਇਆ

ਜਿਲਾ ਹੁਸ਼ਿਆਰਪੁਰ ਦੇ ਗੁਰਪ੍ਰੀਤ ਸਿੰਘ ਨੇ ਵਿਸ਼ਵ ਪੁਲਿਸ ਖੇਡਾਂ ‘ਚ ਇੱਕ ਹੋਰ ਸਿਲਵਰ ਮੈਡਲ ਜਿੱਤ ਕੇ ਪੰਜਾਬ ਦਾ ਨਾਂ ਚਮਕਾਇਆ

ਗੜ੍ਹਦੀਵਾਲਾ (ਚੌਧਰੀ) 

8 ਅਗਸਤ : ਜਿਲਾ ਹੁਸ਼ਿਆਰਪੁਰ ਦੇ ਹਲਕਾ ਗੜ੍ਹਦੀਵਾਲਾ ਦੇ ਪਿੰਡ ਬਾਹਲਾ ਦੇ ਨੌਜਵਾਨ ਗੁਰਪ੍ਰੀਤ ਸਿੰਘ (25) ਪੁੱਤਰ ਮਾਸਟਰ ਅਮਰਜੀਤ ਸਿੰਘ ਹਾਲ ਵਾਸੀ ਬਾਗਪੁਰ ਨੇ ਮੁਲਾਜ਼ਮ ਵਲੋਂ ਵਿਸ਼ਵ ਪੁਲਿਸ ਖੇਡਾਂ ‘ਚ 100 ਤੇ 200 ਮੀਟਰ ਦੌੜ ਵਿਚ ਭਾਗ ਲਿਆ ਗਿਆ ਜੋ ਕਿ ਕਨੇਡਾ ਦੇ ਵਿਨੀਪੈੰਗ ‘ਚ ਚੱਲ ਰਹੀਆਂ ਹਨ ‘ਚ ਗੁਰਪ੍ਰੀਤ ਸਿੰਘ ਨੇ ਇੱਕ ਵਾਰ ਫਿਰ 200 ਮੀਟਰ ਰੇਸ ਵਿੱਚ ਸਿਲਵਰ ਮੈਡਲ ਜਿੱਤ ਕੇ ਪੂਰੇ ਪੰਜਾਬ ਅਤੇ ਜਿਲਾ ਹੁਸ਼ਆਿਰਪੁਰ ਦੇ ਪਿੰਡ ਬਾਹਲਾ ਤੇ ਬਾਗਪੁਰ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾ ਗੁਰਪ੍ਰੀਤ ਸਿੰਘ ਨੇ 100 ਮੀਟਰ ਦੌੜ ਚ ਵੀ ਸਿਲਵਰ ਮੈਡਲ ਜਿੱਤਿਆ ਸੀ।ਇਸ ਨਾਲ ਹੀ ਜਿੱਥੇ ਪੰਜਾਬ ਪੁਲਿਸ ਵਿਭਾਗ ਦਾ ਮਾਣ ਵਧਾਇਆ ਉੱਥੇ ਪਿੰਡ ਬਾਹਲਾ ਦਾ ਵਿਦੇਸ਼ ਵਿੱਚ ਨਾਮ ਉੱਚਾ ਕੀਤਾ। ਜਿਸ ਨਾਲ ਪਰਿਵਾਰ ਅਤੇ ਇਲਾਕੇ ਚ ਇੱਕ ਵਾਰ ਫਿਰ ਖੁਸ਼ੀ ਦਾ ਮਾਹੌਲ ਹੈ।

ਇਸ ਸਬੰਧੀ ਪਰਿਵਾਰ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਪ੍ਰੀਤ 12 ਸਾਲ ਪਹਿਲਾਂ ਪੰਜਾਬ ਪੁਲਿਸ ਵਿੱਚ ਭਰਤੀ ਹੋਇਆ ਸੀ ਤੇ ਹੁਣ ਪੰਜਾਬ ਪੁਲਿਸ ਹੁਸ਼ਿਆਰਪੁਰ ਵਿਖੇ ਨੌਕਰੀ ਦੌਰਾਨ ਅਪਣੀਆਂ ਸੇਵਾਵਾਂ ਨਿਭਾਅ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਨੈਸ਼ਨਲ ਖੇਡਾਂ ਵਿਚ ਕਾਂਸੇ ਦਾ ਤਮਗਾ ਜਿੱਤ ਚੁੱਕਾ ਹੈ। ਉਹ ਯੂਨੀਵਰਸਿਟੀ ਤੇ ਪੰਜਾਬ ਵਿੱਚੋਂ ਟਾੱਪਰ ਐਥਲੀਟ ਰਹਿ ਚੁੱਕਾ ਹੈ। ਉਹ ਹੁਣ ਉਲੰਪਿਕ ਖੇਡਾਂ ਵਿਚ ਜਿੱਤ ਦਰਜ ਕਰਕੇ ਪੂਰੇ ਭਾਰਤ ਅਤੇ ਪੰਜਾਬ ਪੁਲਿਸ ਦਾ ਨਾਮ ਰੌਸਨ ਕਰਨਾ ਚਾਹੁੰਦਾ ਹੈ।