Prime Punjab Times

Latest news
ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ *ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਮਾਤਾ ਚਿੰਤਪੁਰਨੀ ਮੇਲੇ ਦੌਰਾਨ ਯਾਤਰਾ ਲਈ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਸ਼ਰਧਾਲੂ : ਰਾਹੁਲ ਚਾਬਾ

ਮਾਤਾ ਚਿੰਤਪੁਰਨੀ ਮੇਲੇ ਦੌਰਾਨ ਯਾਤਰਾ ਲਈ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਸ਼ਰਧਾਲੂ : ਰਾਹੁਲ ਚਾਬਾ

ਹੁਸ਼ਿਆਰਪੁਰ (ਬਿਊਰੋ) 

–ਏ.ਡੀ.ਸੀ ਨੇ ਮਾਤਾ ਚਿੰਤਪੁਰਨੀ ਮੇਲੇ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

8 ਅਗਸਤ : ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ 17 ਅਗਸਤ ਤੋਂ ਸ਼ੁਰੂ ਹੋਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਅੱਜ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੇਲੇ ਦੇ ਸੁਚਾਰੂ ਪ੍ਰਬੰਧਾਂ ਵਿਚ ਉਹ ਲੰਗਰ ਕਮੇਟੀਆਂ ਨਾਲ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਯਕੀਨੀ ਬਣਾਉਣ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਇਸ ਦੌਰਾਨ ਉਨ੍ਹਾਂ ਨਾਲ ਆਈ.ਏ.ਐਸ. ਟ੍ਰੇਨੀ ਦਿਵਿਆ.ਪੀ, ਐਸ.ਪੀ.(ਹੈਡਕੁਆਟਰ) ਮਨਜੀਤ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਸਕੱਤਰ ਆਰ.ਟੀ.ਏ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੇਲੇ ਦੌਰਾਨ ਕੋਈ ਵੀ ਸ਼ਰਧਾਲੂ ਭਾਰ ਢੋਹਣ ਵਾਲੇ ਵਾਹਨਾਂ (ਕਮਰਸ਼ੀਅਲ ਵਾਹਨਾਂ) ’ਤੇ ਨਾ ਜਾਵੇ, ਕਿਉਂਕਿ ਇਨ੍ਹਾਂ ਵਾਹਨਾਂ ਨਾਲ ਹਮੇਸ਼ਾ ਦੁਰਘਟਨਾ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ  ਕਮਰਸ਼ੀਅਲ ਵਾਹਨਾਂ ’ਤੇ ਸ਼ਰਧਾਲੂਆਂ ਨੂੰ ਫੱਟੇ ਆਦਿ ਲਗਾ ਕੇ ਬਿਠਾਇਆ ਜਾਂਦਾ ਹੈ, ਜਿਸ ਨਾਲ ਜਿਥੇ ਕਾਨੂੰਨ ਦੀ ਉਲੰਘਣਾ ਹੁੰਦੀ ਹੈ, ਉਥੇ ਕਿਸੇ ਗੰਭੀਰ ਹਾਦਸੇ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਡੀ.ਜੇ ’ਤੇ ਪਾਬੰਦੀ ਰਹੇਗੀ ਅਤੇ ਜੇਕਰ ਕੋਈ ਵੀ ਡੀ.ਜੇ ਚਲਾਉਂਦਾ ਪਾਇਆ ਗਿਆ, ਤਾਂ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਲੰਗਰ ਲਗਾਉਣ ਦੌਰਾਨ ਸਫਾਈ ਵਿਵਸਥਾ ਬਰਕਰਾਰ ਰੱਖਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਗਠਨਾਂ ਵਲੋਂ ਸੜਕ ’ਤੇ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਲੰਗਰ ਦੌਰਾਨ ਸਿੰਗਲ ਯੂਜ਼ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।
ਰਾਹੁਲ ਚਾਬਾ ਨੇ ਇਸ ਦੌਰਾਨ 24 ਘੰਟੇ ਸਿਹਤ ਸੇਵਾਵਾਂ, ਮੋਬਾਇਲ ਪਖਾਨੇ, ਪੁਲਿਸ ਮੋਨੀਟਰਿੰਗ, ਕੰਟਰੋਲ ਰੂਮ, ਟੈ੍ਰਫਿਕ ਕੰਟਰੋਲ ਅਤੇ ਹੋਰ ਸੁਵਿਧਾਵਾਂ ਸਬੰਧੀ ਵੀ ਸਮੀਖਿਆ ਕਰਦੇ ਹੋਏ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।