Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ (ਬਿਊਰੋ) 

–ਹਵਾਲਾਤੀਆਂ ਅਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਸਿਹਤ ਪੱਖੋਂ ਜਾਣਕਾਰੀ
–ਮਹਿਲਾ ਕੈਦੀਆਂ ਲਈ ਤਿੰਨ ਮਹੀਨੇ ਦਾ ਸਿਲਾਈ ਕੋਰਸ ਕਰਵਾਇਆ ਸ਼ੁਰੂ-

11 ਅਗਸਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੀ ਸਿਹਤ ਪੱਖੋ ਜਾਣਕਾਰੀ ਲਈ ਗਈ। ਇਸ ਤੋਂ ਇਲਾਵਾ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ।

ਇਸੇ ਤਰ੍ਹਾਂ ਕੇਂਦਰੀ ਜੇਲ੍ਹ ਵਿਚ ਬੰਦ ਮਹਿਲਾ ਕੈਦੀਆਂ ਨੂੰ ਐਨ. ਜੀ. ਓ ਕਾਰਮੇਲਾਈਟ ਸੋਸ਼ਲ ਸਰਵਿਸਿਜ਼ ਮਾਊਂਟ ਕਾਰਮਲ ਆਸ਼ਰਮ, ਕੱਕਂੋ,  ਹੁਸ਼ਿਆਰਪੁਰ ਦੇ ਸਹਿਯੋਗ ਨਾਲ ਤਿੰਨ ਮਹੀਨੇ ਦਾ ਸਿਲਾਈ ਦਾ ਕੋਰਸ ਸ਼ੁਰੂ ਕਰਵਾਇਆ ਗਿਆ ਅਤੇ ਇਸ ਤਹਿਤ ਔਰਤਾਂ ਨੂੰ ਸਿਲਾਈ ਦੀਆਂ ਮਸ਼ੀਨਾਂ ਵੀ ਮੁਹੱਈਆ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਸ ਕੋਰਸ ਨਾਲ ਔਰਤਾਂ ਜੇਲ੍ਹ ਤੋਂ ਬਾਹਰ ਆ ਕੇ ਆਪਣੇ ਪੈਰਾਂ ’ਤੇ ਖੜ੍ਹੀਆਂ ਹੋ  ਸਕਦੀਆਂ ਹਨ । ਇਸ ਤੋਂ ਇਲਾਵਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜੇਲ੍ਹ ਦੀ ਸਫਾਈ ਦਾ ਧਿਆਨ ਰੱਖਣ ਲਈ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਕਿ ਬਰਸਾਤੀ ਪਾਣੀ ਇੱਕਠਾ ਨਾ ਹੋਣ ਦਿੱਤਾ ਜਾਵੇ ਅਤੇ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਦਵਾਈ ਦਾ ਛਿੜਕਾਅ ਕਰਵਾਇਆ ਜਾਵੇ ਅਤੇ ਫੈਲ ਰਹੇ ਅੱਖਾਂ ਦੇ ਵਾਇਰਸ ਦੇ ਬਚਾਅ ਲਈ ਕੈਦੀਆਂ ਨੂੰ ਸਮੇਂ-ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾ ਕੇ ਦਵਾਈਆਂ ਮੁਹੱਈਆ ਕਰਵਾਈਆਂ ਜਾਣ। ਇਸ ਦੇ ਨਾਲ ਹੀ ਉਨ੍ਹਾਂ ਮਿਤੀ 9 ਸਤੰਬਰ 2023 ਨੂੰ ਜ਼ਿਲ੍ਹਾ ਕਚਹਿਰੀਆਂ ਹੁਸ਼ਿਆਰਪੁਰ ਵਿਖੇ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ।