Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing 25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

25 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਪੁਲਿਸ ਅੜਿੱਕੇ

ਗੜ੍ਹਦੀਵਾਲਾ ( ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ) 

11 ਅਗਸਤ : 25 ਬੋਤਲਾਂ ਨਜਾਇਜ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਬਲਵੀਰ ਚੰਦ ਪੁੱਤਰ ਗਿਆਨ ਚੰਦ ਵਾਸੀ ਮੱਲੀਆ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ ।

ਮਾਨਯੋਗ ਐਸ ਐਸ ਪੀ ਸ: ਸਰਤਾਜ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆ ਵਾਰਦਾਤਾਂ ਰੋਕਣ ਲਈ ਅਤੇ ਨਸ਼ਿਆਂ ਦੀ ਰੋਕ ਥਾਮ ਲਈ ਚਲ ਰਹੀ ਸਪੈਸਲ ਮੁਹਿੰਮ ਸਬੰਧੀ ਸ: ਕੁਲਵੰਤ ਸਿੰਘ ਪੀਪੀਐਸ ਡੀਐਸਪੀ ਸਬ ਡਵੀਜ਼ਨ ਟਾਂਡਾ ਵਲੋਂ ਦਿੱਤੀਆਂ ਹਾਦਾਇਤਾਂ ਮੁਤਾਬਿਕ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਇਲਾਕਾ ਥਾਣਾ ਗੜਦੀਵਾਲਾ ਵਿੱਚ ਚਲ ਰਹੀ ਚੈਕਿੰਗ ਦੌਰਾਨ ਏ ਐਸ ਆਈ ਸੱਤਪਾਲ ਸਿੰਘ ਪੁਲਿਸ ਪਾਰਟੀ ਗਸ਼ਤ ਸੰਬੰਧੀ ਪਿੰਡ ਮੱਲੀਆਂ ਨੰਗਲ ਬਾਹਰ ਢੇਰਾ ਲਾਗੇ ਇੱਕ ਮੋਨਾ ਵਿਆਕਤੀ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ। ਜਿਸ ਨੂੰ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਬਲਵੀਰ ਚੰਦ ਪੁੱਤਰ ਗਿਆਨ ਚੰਦ ਵਾਸੀ ਮੱਲੀਆ ਥਾਣਾ ਗੜਦੀਵਾਲਾ ਦੱਸਿਆ ਤੇ ਢੇਰਾ ਵਿੱਚ ਇੱਕ ਬੋਰਾ ਪਲਾਸਟਿਕ ਬਰਾਮਦ ਹੋਇਆ। ਜਿਸ ਨੂੰ ਚੈਕ ਕਰਨ ਤੇ ਉਸ ਵਿੱਚੋਂ 25 ਬੋਤਲਾ 750/750 ML (ਕੁੱਲ 18,750 ML) ਸਰਾਬ ਮਾਰਕਾ 111 ACE WHISKY FOR SALE IN UT CHANDIGARH ONLY ਬਰਾਮਦ ਹੋਈ | ਗੜ੍ਹਦੀਵਾਲਾ ਪੁਲਿਸ ਵਲੋਂ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।