Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਤੀਆਂ ਦਾ ਤਿਉਹਾਰ ਕੇ.ਐਮ.ਐਸ ਕਾਲਜ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ -ਪ੍ਰਿੰਸੀਪਲ ਡਾ.ਸ਼ਬਨਮ ਕੌਰ

ਤੀਆਂ ਦਾ ਤਿਉਹਾਰ ਕੇ.ਐਮ.ਐਸ ਕਾਲਜ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ -ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

11 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਵਿਚਕਾਰ ਲੋਕ ਗੀਤ, ਸੁਹਾਗ, ਕਵਿਤਾਵਾਂ, ਫੁਲਕਾਰੀ ਅਤੇ ਲੋਕ ਨਾਚ ਗਿੱਧੇ ਦੇ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾ ਵੱਲੋਂ ਬੜੇ ਉਤਸ਼ਾਹ ਨਾਲ ਇਹਨਾ ਮੁਕਾਬਲਿਆਂ ਵਿੱਚ ਭਾਗ ਲੈ ਕੇ “ਗਿੱਧਾ ਗਿੱਧਾ ਕਰੇ ਮੇਲਣੇ, ਗਿੱਧਾ ਪਊ ਬਥੇਰਾ, ਨਜ਼ਰ ਮਾਰ ਕੇ ਵੇਖ ਮੇਲਣੇ ਭਰਿਆ ਫਿਰੇ ਬਨੇਰਾ” ਵਰਗੀਆਂ ਪੰਜਾਬੀ ਸੱਭਿਆਚਾਰਕ ਬੋਲੀਆਂ ਨਾਲ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਹਨਾਂ ਵਿੱਚ ਆਈ.ਟੀ ਵਿਭਾਗ ਅਤੇ ਮੈਡੀਕਲ ਸਾਇੰਸ ਵਿਭਾਗ ਦੀਆਂ ਵਿਦਿਆਰਥਣਾਂ ਸੋਨੀਆ, ਨਵਦੀਪ ਕੌਰ, ਰਣਦੀਪ ਕੌਰ, ਮਹਿਕ ਅਤੇ ਟੀਮ ਨੇ ਲੋਕ ਨਾਚ ਗਿੱਧੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਦੇ ਇਸ ਬੇਹਤਰੀਨ ਕਾਰਗੁਜਾਰੀ ਅਤੇ ਵਧੀਆ ਪ੍ਰਦਰਸ਼ਨ ਦੀ ਸ਼ਲਾਂਘਾ ਕੀਤੀ। ਇਸ ਤੋਂ ਇਲਾਵਾ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਤੀਆਂ ਦੇ ਤਿਉਹਾਰ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਤੇਜੀ ਨਾਲ ਬਦਲਦੇ ਅੱਜ ਦੇ ਦੌਰ ਵਿੱਚ ਸਾਨੂੰ ਆਪਣੇ ਪੰਜਾਬੀ ਸੱਭਿਆਚਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਇਸਦੇ ਨਾਲ ਜੁੜੇ ਰਹਿਣਾ ਚਾਹੀਦਾ ਹੈ। ਤੀਆਂ ਦੇ ਤਿਉਹਾਰ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਤੀਆਂ ਦਾ ਤਿਉਹਾਰ ਸਾਉਣ ਦੇ ਮਹੀਨੇ ਵਿੱਚ ਚੱਲਣ ਵਾਲਾ ਕੁੜੀਆਂ ਦਾ ਤਿਉਹਾਰ ਹੈ। ਪੁਰਾਣੇ ਸਮੇਂ ਵਿੱਚ ਪਿੰਡ ਦੀਆਂ ਕੁੜੀਆਂ ਇਕੱਠੀਆਂ ਹੋ ਕੇ ਪਿੱਪਲਾਂ ਤੇ ਪੀਂਘਾਂ ਝੂਟਦੀਆਂ ਅਤੇ ਗਿੱਧਾ ਪਾਉਂਦੀਆਂ ਹੋਈਆਂ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕਰਦੀਆਂ ਸਨ, ਪਰ ਅੱਜ ਦੇ ਆਧੁਨਿਕ ਸਮੇਂ ਵਿੱਚ ਲੋਕਾਂ ਦਾ ਜੀਵਨ ਬਹੁਤ ਹੀ ਜਿਆਦਾ ਵਿਅਸਤ ਹੋ ਗਿਆ ਹੈ। ਉਹਨਾ ਕਿਹਾ ਕਿ ਸਾਨੂੰ ਸਭ ਨੂੰ ਅੱਜ ਦੇ ਸਮੇਂ ਦੇ ਨਾਲ ਚੱਲਦੇ ਹੋਏ ਆਪਣੇ ਪਿਛੋਕੜ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਹਿਣਾ ਚਾਹੀਦਾ ਹੈ। ਇਸ ਮੌਕੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਵੱਲੋਂ ਵਿਦਿਆਰਥਣਾ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ.ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਸੋਨਮ ਸਲਾਰੀਆ, ਮਹਿਕ ਸੈਣੀ, ਗੁਰਜੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਅਮਨਦੀਪ ਕੌਰ, ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ…  ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਫੈਕਲਟੀ ਮੈਂਬਰ ਤੇ ਤੀਆਂ ਦੇ ਤਿਉਹਾਰ ਦੇ ਗਿੱਧਾ ਪੇਸ਼ ਕਰਦੀਆਂ ਕੇ.ਐਮ.ਐਸ ਕਾਲਜ ਦੀਆਂ ਮੁਟਿਆਰਾਂ।