Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਦੂਸਰੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ, ਵਿਦਿਆਰਥਣ ਨੇਹਾ ਨੇ 100 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ – ਚੇਅਰਮੈਨ ਚੌਧਰੀ ਕੁਮਾਰ ਸੈਣੀ

ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਦੂਸਰੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ, ਵਿਦਿਆਰਥਣ ਨੇਹਾ ਨੇ 100 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ – ਚੇਅਰਮੈਨ ਚੌਧਰੀ ਕੁਮਾਰ ਸੈਣੀ

ਦਸੂਹਾ (ਚੌਧਰੀ) 

12 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2023 ਦਾ ਨਤੀਜਾ ਐਲਾਨਿਆ ਗਿਆ। ਜਿਸ ਵਿੱਚ ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਦੂਸਰੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ। ਘੋਸ਼ਿਤ ਨਤੀਜੇ ਅਨੁਸਾਰ ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੀ ਵਿਦਿਆਰਥਣ ਨੇਹਾ ਸਪੁੱਤਰੀ ਸੁਖਦੇਵ ਸਿੰਘ ਵਾਸੀ ਪਿੰਡ ਬਲੱਗਣ ਨੇ 100 ਫੀਸਦੀ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਕ ਛੋਟੇ ਜਿਹੇ ਸਮਾਗਮ ਦੌਰਾਨ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਝਿਰਮਲ ਸਿੰਘ ਬਾਜਵਾ ਸਾਬਕਾ ਚੇਅਰਮੈਨ ਬਲਾਕ ਸੰਮਤੀ ਦਸੂਹਾ ਵੱਲੋਂ ਨੇਹਾ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥਣ ਨੇਹਾ ਵੱਲੋਂ ਕਾਲਜ ਅਤੇ ਇਲਾਕੇ ਦਾ ਰੌਸ਼ਨ ਕਰਨ ਤੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਨਤੀਜੇ ਦੀ ਘੋਸ਼ਣਾ ਤੋਂ ਬਾਅਦ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜੋਗਿੰਦਰ ਪਾਲ ਨਿੱਕੂ ਨੰਬਰਦਾਰ, ਐਚ.ਓ.ਡੀ. ਡਾ. ਰਾਜੇਸ਼ ਕੁਮਾਰ, ਮੈਡਮ ਮਨਜੀਤ ਕੋਆਰਡੀਨੇਟਰ, ਰਜਨੀਤ ਕੌਰ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ ਅਤੇ ਸੰਦੀਪ ਕਲੇਰ ਆਦਿ ਹਾਜ਼ਰ ਸਨ।