Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ*

ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਵਿੱਚ ਮਾਈਨਿੰਗ ਵਿਭਾਗ ਦਾ ਐਸ.ਡੀ.ਓ. ਗ੍ਰਿਫ਼ਤਾਰ*

ਬਟਾਲਾ (ਅਵਿਨਾਸ਼) 

14 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।