Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਆਜ਼ਾਦੀ ਦੀ 77 ਵੀਂ ਵਰੇਗੰਢ ਦੇ ਮੌਕੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਵਫ਼ਾਦਾਰੀ ਦਾ ਲਿਆ ਪ੍ਰਣ

ਆਜ਼ਾਦੀ ਦੀ 77 ਵੀਂ ਵਰੇਗੰਢ ਦੇ ਮੌਕੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀਆਂ ਨੇ ਦੇਸ਼ ਪ੍ਰਤੀ ਵਫ਼ਾਦਾਰੀ ਦਾ ਲਿਆ ਪ੍ਰਣ

ਦਸੂਹਾ (ਚੌਧਰੀ) 

14 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ਦੇ ਮੌਕੇ ਤੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਵਫਾਦਾਰ ਰਹਿਣ ਲਈ ਸੂੰਹ ਚੁਕਾਈ ਗਈ। ਆਜ਼ਾਦੀ ਦੀ 77ਵੀਂ ਵਰੇਗੰਢ ਮਨਾਉਂਦੇ ਹੋਏ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਆਜ਼ਾਦੀ ਦੇ ਅੰਮ੍ਰਿਤ ਕਾਲ ਦੌਰਾਨ ਸਮੂਹ ਵਿਦਿਆਰਥੀਆਂ ਨੂੰ ਆਪਣੇ ਦੇਸ਼ ਪ੍ਰਤੀ, ਪਰਮ ਪਿਤਾ ਪ੍ਰਮਾਤਮਾ ਪ੍ਰਤੀ ਅਤੇ ਆਪਣੇ ਮਾਤਾ ਪਿਤਾ ਪ੍ਰਤੀ ਪੂਰੀ ਨਿਸ਼ਠਾ ਰੱਖਣ ਦਾ ਪ੍ਰਣ ਦਿਲਾਇਆ। ਇਸ ਮੌਕੇ ਤੇ ਵੰਦੇ ਮਾਤਰਮ, ਭਾਰਤ ਮਾਤਾ ਦੀ ਜੈ ਅਤੇ ਜੈ ਹਿੰਦ ਆਦਿ ਜੈਘੋਸ਼ ਦੇ ਨਾਅਰੇ ਲਗਾਏ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਆਜ਼ਾਦੀ ਸਾਨੂੰ 100 ਸਾਲ ਦੀ ਗੁਲਾਮੀ ਤੋਂ ਕੱਢਣ ਲਈ ਲੱਖਾਂ ਸ਼ਹੀਦਾਂ ਦੀ ਦੇਣ ਹੈ। ਇਹਨਾ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ। ਇਸ ਦੌਰਾਨ ਐਚ.ਓ.ਡੀ.ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਸੋਨਮ ਸਲਾਰੀਆ, ਮਹਿਕ ਸੈਣੀ, ਗੁਰਜੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਅਮਨਦੀਪ ਕੌਰ, ਅਤੇ ਵਿਦਿਆਰਥੀ ਹਾਜ਼ਰ ਸਨ।
ਫੋਟੋ ਕੈਪਸ਼ਨ.. ਤਸਵੀਰ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਵਿਦਿਆਰਥੀਆਂ ਨੂੰ ਸੂੰਹ ਚੁਕਾਉਂਦੇ ਹੋਏ।