Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੌਦੇ ਲਗਾਉਣਾ ਹਰੇਕ ਵਿਅਕਤੀ ਦੀ ਨੈਤਿਕ ਜਿੰਮੇਵਾਰੀ : ਬ੍ਰਮ ਸ਼ੰਕਰ ਜਿੰਪਾ

ਪੌਦੇ ਲਗਾਉਣਾ ਹਰੇਕ ਵਿਅਕਤੀ ਦੀ ਨੈਤਿਕ ਜਿੰਮੇਵਾਰੀ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਕੈਬਨਿਟ ਮੰਤਰੀ ਨੇ ਚੌਹਾਲ ’ਚ ਪ੍ਰਿਥਵੀ ਵੈਲਫੇਅਰ ਸੁਸਾਇਟੀ ਵਲੋਂ ਬੀਜ ਗੇਂਦਾਂ ਖਿਲਾਰਨ ਦੇ ਅਭਿਆਨ ਦੀ ਕਰਵਾਈ ਸ਼ੁਰੂਆਤ
ਸੁਸਾਇਟੀ ਵਲੋਂ ਚੌਹਾਲ ਤੋਂ ਅੱਗੇ ਜੰਗਲਾਂ ’ਚ ਵੱਖ-ਵੱਖ ਪੌਦਿਆਂ ਦੀਆਂ 15 ਹਜ਼ਾਰ ਬੀਜ ਗੇਂਦਾਂ ਅਤੇ ਬੀਜ ਖਿਲਾਰੇ ਗਏ

14 ਅਗਸਤ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ, ਜਿਸ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਤੇ ਵੱਖ-ਵੱਖ ਸੰਗਠਨ ਤਾਂ ਆਪਣੀ ਜਿੰਮਵੇਾਰੀ ਨਿਭਾਅ ਰਹੇ ਹਨ, ਪਰੰਤੂ ਹਰੇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪੱਧਰ ’ਤੇ ਵਾਤਾਵਰਣ ਦੀ ਸੁਰੱਖਿਆ ਵਿਚ ਯੋਗਦਾਨ ਜ਼ਰੂਰ ਦੇਣ। ਉਹ ਅੱਜ ਚੌਹਾਲ ਦੇ ਅੱਗੇ ਪਹਾੜੀਆਂ ’ਤੇ ਪ੍ਰਿਥਵੀ ਵੈਲਫੇਅਰ ਸੁਸਾਇਟੀ ਵਲੋਂ ਵੱਖ-ਵੱਖ ਪੌਦਿਆਂ ਦੀਆਂ ਬੀਜ ਗੇਂਦਾਂ ਅਤੇ ਬੀਜ ਖਿਲਾਰਨ ਦੇ ਅਭਿਆਨ ਦੀ ਸ਼ੁਰੂਆਤ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਖੁਦ ਵੀ ਬੀਜ ਗੇਂਦਾਂ ਖਿਲਾਰੀਆਂ ਅਤੇ ਸੁਸਾਇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਪ੍ਰਿਥਵੀ ਵੈਲਫੇਅਰ ਸੁਸਾਇਟੀ ਵਲੋਂ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਦੇ ਬੀ.ਐਸ.ਸੀ ਐਗਰੀਕਲਚਰ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਅੱਜ ਇਨ੍ਹਾਂ ਜੰਗਲਾਂ ਵਿਚ 7 ਹਜ਼ਾਰ ਦੇ ਕਰੀਬ ਵੱਖ-ਵੱਖ ਪੌਦਿਆਂ ਦੀਆਂ ਬੀਜ ਗੇਂਦਾਂ ਅਤੇ 8 ਹਜ਼ਾਰ ਬੀਜ ਖਿਲਾਰੇ ਗਏ, ਜਿਨ੍ਹਾਂ ਵਿਚ ਵੱਖ-ਵੱਖ ਪੌਦਿਆਂ ਦੇ ਬੀਜ ਸ਼ਾਮਲ ਸਨ। ਕੈਬਨਿਟ ਮੰਤਰੀ ਨੇ ਇਸ ਅਭਿਆਨ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਵਾਤਾਵਰਣ ਹਰਿਆ-ਭਰਿਆ ਰੱਖਣ ਵਿਚ ਸੁਸਾਇਟੀ ਦੇ ਯਤਨਾਂ ਨੂੰ ਸਮਾਜ ਵਲੋਂ ਹਮੇਸ਼ਾ ਸਲਾਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਸੂਬੇ ਦੇ 33 ਫੀਸਦੀ ਹਲਕੇ ਨੂੰ ਹਰਿਆ-ਭਰਿਆ ਬਣਾਉਣ ਦੀ ਦਿਸ਼ਾ ਵਿਚ ਬਹੁਤ ਗੰਭੀਰਤਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਾੜਾਂ ਦੇ ਜੰਗਲਾਂ ਵਿਚ ਜਾ ਕੇ ਪੌਦੇ ਲਗਾਉਣਾ ਬਹੁਤ ਮੁਸ਼ਕਿਲ ਕੰਮ ਹੈ, ਪਰੰਤੂ ਇਸ ਤਰ੍ਹਾਂ ਬੀਜ ਗੇਂਦਾਂ ਰਾਹੀਂ ਅਸੀਂ ਪਹਾੜਾਂ ਦੇ ਜੰਗਲਾਂ ਵਿਚ ਪੌਦੇ ਲਗਾਉਣ ਦਾ ਉਪਰਾਲਾ ਕਰ ਸਕਦੇ ਹਾਂ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਸਰੀਰਕ ਤੰਦਰੁਸਤੀ ਲਈ ਵਾਤਾਵਰਣ ਦਾ ਸ਼ੁੱਧ ਹੋਣਾ ਸਮੇਂ ਦੀ ਮੁੱਖ ਜ਼ਰੂਰਤ ਹੈ, ਇਸ ਲਈ ਵਾਤਾਵਰਣ ਨੂੰ ਸ਼ੁੱਧ ਬਣਾਏ ਰੱਖਣ ਲਈ ਹਰ ਵਿਅਕਤੀ ਦਾ ਯੋਗਦਾਨ ਬਹੁਤ ਜ਼ਰੂਰੀ ਹੈ।
ਇਸ ਮੌਕੇ ਪ੍ਰਿਥਵੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਹਰਿੰਦਰ ਸਿੰਘ, ਕਰਨਲ (ਸੇਵਾਮੁਕਤ) ਮਨਦੀਪ ਸਿੰਘ ਗਰੇਵਾਲ, ਕਮਲਜੀਤ ਕੌਰ, ਸੁਮੇਸ਼ ਸੋਨੀ, ਵਰਿੰਦਰ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।