Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦਾਰਾਪੁਰ ਵਿਖੇ ਆਮ ਆਦਮੀ ਕਲੀਨਿਕ ਦਾ ਮਾ. ਮਹਿੰਦਰ ਸਿੰਘ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸੰਯੁਕਤ ਤੌਰ ਤੇ ਕੀਤਾ ਉਦਘਾਟਨ

ਦਾਰਾਪੁਰ ਵਿਖੇ ਆਮ ਆਦਮੀ ਕਲੀਨਿਕ ਦਾ ਮਾ. ਮਹਿੰਦਰ ਸਿੰਘ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸੰਯੁਕਤ ਤੌਰ ਤੇ ਕੀਤਾ ਉਦਘਾਟਨ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ / ਪ੍ਰਦੀਪ ਕੁਮਾਰ)

14 ਅਗਸਤ : ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੜ੍ਹਦੀਵਾਲਾ ਦੇ ਅਧੀਨ ਪੈਂਦੇ ਪਿੰਡ ਦਾਰਾਪੁਰ ਵਿਖੇ ਅੱਜ ਆਮ ਆਦਮੀ ਕਲੀਨਿਕ ਦਾ ਵਿਧਾਇਕ ਦੇ ਪਿਤਾ ਮਾ.ਮਹਿੰਦਰ ਸਿੰਘ ਤੇ ਜਿਲਾ ਯੂਥ ਪ੍ਰੈਜੀਡੈਂਟ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸੰਯੁਕਤ ਤੌਰ ਤੇ ਕੀਤਾ। ਇਸ ਮੌਕੇ ਤੇ ਐਸ ਐਮ ਓ ਡਾ ਹਰਜੀਤ ਸਿੰਘ ਤੇ ਡਾ ਨਿਰਮਲ ਸਿੰਘ ਸਮੇਤ ਹੋਰ ਡਾਕਟਰ ਸਾਹਿਬਾਨ ਵੀ ਹਾਜਰ ਸਨ। ਇਸ ਮੌਕੇ ਮਾ. ਮਹਿੰਦਰ ਸਿੰਘ ਤੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ ਮੌਕੇ 76 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਤੰਦਰੁਸਤ ਸਿਹਤ ਉਤੇ ਧਿਆਨ ਦੇਣ ਦੇ ਨਾਲ-ਨਾਲ ਇਸ ਕਦਮ ਨਾਲ ਲੋਕਾਂ ਦਾ ਜੀਵਨ ਲੰਮੇਰਾ ਕਰਨ ਵਿੱਚ ਮਦਦ ਮਿਲੇਗੀ।ਉਨ੍ਹਾਂ ਅੱਗੇ ਕਿਹਾ ਕਿ ਇਹ ਆਮ ਆਦਮੀ ਕਲੀਨਿਕ ਦਾ ਇਲਾਕੇ ਦੇ ਲੋਕਾਂ ਲਈ ਵਰਦਾਨ ਸਿੱਧ ਹੋਵੇਗਾ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਪੰਜਾਬ ਸਰਕਾਰ ਲੋਕਾਂ ਨੂੰ ਮੁਢਲੀਆਂ ਸੁਖ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਮੇਸ਼ ਵੱਵਚਨਬੱ ਹੈ। ਇਸ ਮੌਕੇ ਐਸ ਐਮ ਓ ਡਾ ਹਰਜੀਤ ਸਿੰਘ ਨੇ ਕਿਹਾ ਇਸ ਨਵੇਂ ਆਮ ਆਦਮੀ ਕਲੀਨਿਕ ਦਾ ਲੋਕਾਂ ਨੂੰ ਭਰਪੂਰ ਫਾਇਦਾ ਲੈਣਾ ਚਾਹੀਦਾ ਹੈ। ਇਸ ਕਲੀਨਿਕ ਵਿਚ ਕਈ ਤਰਾਂ ਦੇ ਟੈਸਟ ਇੱਥੇ ਹੀ ਕੀਤੇ ਜਾਣਗੇ। ਇਸ ਮੌਕੇ ਨਾਇਬ ਤਹਿਸੀਲਦਾਰ ਲਵਦੀਪ ਸਿੰਘ ਧੂਤ, ਕੇਸ਼ਵ ਸੈਣੀ,ਰਜਿੰਦਰ ਸਿੰਘ ਬਲਾਕ ਪ੍ਰਧਾਨ, ਨੰਬਰਦਾਰ ਮਾ ਰਛਪਾਲ ਸਿੰਘ, ਕੌਂਸਲਰ ਸੁਦੇਸ਼ ਕੁਮਾਰ ਟੋਨੀ, ਮਨਜੀਤ ਸਿੰਘ, ਸੇਵਾ ਸਿੰਘ, ਗੁਰਦਿਆਲ ਸਿੰਘ, ਰੁਲੀਆ ਸਿੰਘ, ਕਰਨੈਲ ਸਿੰਘ ਕਲਸੀ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ ਹਾਜਰ ਸਨ।

error: copy content is like crime its probhihated