Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਸਗਤ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡੀ.ਸੀਂ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਸਗਤ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡੀ.ਸੀਂ

ਹੁਸ਼ਿਆਰਪੁਰ (ਬਿਊਰੋ) 
16 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ 2023 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਉਹ ਅਸਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ https://awards.gov.in  ’ਤੇੇ 31 ਅਗਸਤ ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਜੀ ਵਲੋਂ ਦਿਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਇਹ ਪੁਰਸਕਾਰ ਇਕ ਰਾਸ਼ਟਰੀ ਪੁਰਸਕਾਰ ਹੈ। ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵਖਰੀ ਪਹਿਚਾਣ ਮਿਲ ਸਕੇ।
error: copy content is like crime its probhihated