Prime Punjab Times

Latest news
ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗੜ੍ਹਦੀਵਾਲਾ ਵਿਖੇ ਚਾਰ ਰੋਜਾ ਸ਼੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹੋਤਸਵ ਧੂਮਧਾਮ ਸੰਪੰਨ* ਖ਼ਾਲਸਾ ਕਾਲਜ ਵਿਖੇ 'ਅਜੋਕੇ ਸਮੇਂ' ਚ ਅਧਿਆਪਕ ਦੀ ਭੂਮਿਕਾ' ਵਿਸ਼ੇ ਉੱਪਰ ਵਿਸ਼ੇਸ਼ ਲੈਕਚਰ ਕਰਵਾਇਆ ਗਿਆ  ਡੀ.ਏ.ਵੀ.ਪਬਲਿਕ ਸਕੂਲ 'ਚ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ ਚੰਗੀ ਸਿਹਤ ਲਈ ਪੌਸ਼ਟਿਕ ਅਤੇ ਸੰਤੁਲਿਤ ਖੁਰਾਕ ਬਹੁਤ ਜ਼ਰੂਰੀ : ਡਾ ਸੁਦੇਸ਼ ਰਾਜਨ ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਲਈ ਰਜਿਸਟ੍ਰੇਸ਼ਨ ਕਰਵਾਉਣ ਖਿਡਾਰੀ : ਡਿਪਟੀ ਕਮਿਸ਼ਨਰ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ
ADVERTISEMENT
You are currently viewing ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ : ਮੰਤਰੀ ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ : ਮੰਤਰੀ ਹਰਭਜਨ ਸਿੰਘ ਈ.ਟੀ.ਓ

ਟਾਂਡਾ / ਦਸੂਹਾ (ਚੌਧਰੀ) 

ਉੜਮੁੜ ’ਚ ਬੇਗੋਵਾਲ-ਮਿਆਣੀ ਸੜਕ ਦੀ ਹੋਵੇਗੀ 8 ਕਰੋੜ ਨਾਲ ਸਪੈਸ਼ਲ ਰਿਪੇਅਰ
9 ਸਾਲ ਪਹਿਲਾਂ ਹੋਈ ਸੀ ਇਸ ਸੜਕ ਦੀ ਮੁਰੰਮਤ

16 ਅਗਸਤ : ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਦੀਆਂ ਸੜਕਾਂ ਨੂੰ ਮਜ਼ਬੂਤ ਕਰਨ ਦੀ ਕਵਾਇਦ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਥੇ ਨਵੀਆਂ ਸੜਕਾਂ ਬਣਨੀਆਂ ਹਨ, ਉਥੇ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਜਿਸ ਸੜਕ ਦੀ ਮੁਰੰਮਤ ਦੀ ਲੋੜ ਹੈ, ਉਥੇ ਮੁਰੰਮਤ ਕਰਵਾਈ ਜਾ ਰਹੀ ਹੈ। ਉਹ ਅੱਜ ਵਿਧਾਨ ਸਭਾ ਹਲਕਾ ਉੜਮੁੜ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬੇਗੋਵਾਲ-ਮਿਆਣੀ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੋਗੋਵਾਲ-ਮਿਆਣੀ ਸੜਕ ਦੀ ਲੰਬਾਈ 7.45 ਕਿਲੋਮੀਟਰ ਤੇ ਚੌੜਾਈ 7 ਮੀਟਰ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੇਟ ਹਲਕੇ ਦੀ ਮਹੱਤਵਪੂਰਨ ਸੜਕ ਹੈ, ਜੋ ਕਿ ਮੁਕੇਰੀਆਂ, ਦਸੂਹਾ ਤੇ ਟਾਂਡਾ ਹਲਕੇ ਨੂੰ ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਪਿਛਲੀ ਰਿਪੇਅਰ ਜੂਨ 2014 ਦੌਰਾਨ ਹੋਈ ਸੀ, ਉਦੋਂ ਤੋਂ ਲੈ ਕੇ ਹੁਣ ਤੱਕ ਕਿਸੇ ਨੇ ਇਸ ਦੀ ਸਾਰ ਨਹੀਂ ਲਈ ਸੀ, ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਉਨ੍ਹਾਂ ਦੇ ਧਿਆਨ ਵਿਚ ਇਸ ਸੜਕ ਦੇ ਨਿਰਮਾਣ ਦੀ ਗੱਲ ਲਿਆਂਦੀ ਗਈ ਅਤੇ ਇਸ ਦੇ ਨਿਰਮਾਣ ਕਾਰਜ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ ਇਸ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਤੇ ਕੁਆਲਟੀ ਨਾਲ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਰਵਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।