Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਹੜ੍ਹ ‘ਚ ਫਸੇ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ : ਕੋਮਲ ਮਿੱਤਲ

ਹੜ੍ਹ ‘ਚ ਫਸੇ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 
– ਡਿਪਟੀ ਕਮਿਸ਼ਨਰ ਨੇ ਮੁਕੇਰੀਆਂ ਅਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ 
–ਸਿਹਤ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ 24 ਘੰਟੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜੁਟੀਆਂ
–ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਕਰਨ ਦੀਆਂ ਹਦਾਇਤਾਂ
–ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਰਾਸ਼ਨ ਸਮੱਗਰੀ 
16 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੁਕੇਰੀਆਂ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਹਲੇੜ, ਮੋਤਲਾ, ਬੇਲਾ ਸਰਿਆਣਾ, ਕੋਲੀਆਂ ਦੇ ਦੌਰੇ ਦੌਰਾਨ ਉਨ੍ਹਾਂ ਦੱਸਿਆ ਕਿ ਹੁਣ ਤੱਕ 2500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅੱਜ ਵੀ ਐਨ.ਡੀ.ਆਰ.ਐਫ ਅਤੇ ਐਸ.ਡੀ.ਆਰ.ਐਫ ਟੀਮਾਂ ਦੀ ਮਦਦ ਨਾਲ ਬਚਾਅ ਕਾਰਜ ਜਾਰੀ ਹੈ ਅਤੇ ਪ੍ਰਭਾਵਿਤ ਇਲਾਕਿਆਂ ਤੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਕਾਰਨ ਇਹ ਸਥਿਤੀ ਪੈਦਾ ਹੋਈ ਹੈ ਹੈ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਖਾਲੀ ਕਰਕੇ ਸੁਰੱਖਿਅਤ ਥਾਵਾਂ ‘ਤੇ ਜਾਂ ਪ੍ਰਸ਼ਾਸਨ ਵੱਲੋਂ ਬਣਾਏ ਰਾਹਤ ਕੈਂਪਾਂ ਵਿੱਚ ਚਲੇ ਜਾਣ। ਇਸ ਤੋਂ ਪਹਿਲਾਂ ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਟਾਂਡਾ, ਪੋਸੀ ਬੇਟ, ਰਾਮਪੁਰ ਅਤੇ ਹੋਰ ਪਿੰਡਾਂ ਦਾ ਦੌਰਾ ਕਰਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਨਾਲ ਲੱਗਦੇ ਧੁੱਸੀ ਬੰਨ੍ਹ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾਵੇ ਅਤੇ ਨਾਜ਼ੁਕ ਥਾਵਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਵਿਸ਼ੇਸ਼ ਤੌਰ ‘ਤੇ ਚੌਕਸ ਹਨ ਅਤੇ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਇਨ੍ਹਾਂ ਦੋਵਾਂ ਵਿਭਾਗਾਂ ਦੀਆਂ ਟੀਮਾਂ ਵੀ ਦਿਨ-ਰਾਤ ਰਾਹਤ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਲਈ ਚਾਰੇ ਦਾ ਵੀ ਢੁੱਕਵਾਂ ਪ੍ਰਬੰਧ ਕੀਤਾ ਜਾ ਰਿਹਾ ਹੈ।
ਕੋਮਲ ਮਿੱਤਲ ਨੇ ਦੱਸਿਆ ਕਿ ਆਈ.ਏ.ਐਸ ਅਧਿਕਾਰੀ ਦਿਵਿਆ. ਪੀ. ਦੀ ਅਗਵਾਈ ਹੇਠ ਗੈਰ ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ ਰੈੱਡ ਕਰਾਸ ਸੋਸਾਇਟੀ ਵੀ ਰਾਹਤ ਕੈਂਪਾਂ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਮਦਦ ਕਰ ਰਹੀ ਹੈ। ਰੈੱਡ ਕਰਾਸ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸਥਿਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ
—