Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਹੜ੍ਹਾਂ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌ+ਤ

ਹੜ੍ਹਾਂ ਦਾ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌ+ਤ

ਗੁਰਦਾਸਪੁਰ ( ਅਸ਼ਵਨੀ )

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪਾਣੀ ਵੱਲ ਨਾ ਜਾਣ ਦੇਣ

ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ ਤੇ ਨਹਿਰਾਂ ਦੇ ਪਾਣੀ ਵਿੱਚ ਜਾਣ ਦੀ ਲਗਾਈ ਹੋਈ ਹੈ ਪਾਬੰਦੀ

 17 ਅਗਸਤ  – ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌ+ਤ ਹੋ ਗਈ ਹੈ। ਜਾਣਕਾਰੀ ਮੁਤਾਬਕ 14 ਸਾਲਾ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਬੀਤੀ ਸ਼ਾਮ ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ਵਿੱਚ ਆਏ ਦਰਿਆ ਬਿਆਸ ਦੇ ਪਾਣੀ ਨੂੰ ਦੇਖਣ ਗਏ ਸਨ।

ਜਦੋਂ ਦੇਰ ਸ਼ਾਮ ਤੱਕ ਇਹ ਦੋਵੇਂ ਘਰ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਵੀ ਭਾਲ ਸ਼ੁਰੂ ਕਰ ਦਿੱਤੀ ਜੋ ਸਾਰੀ ਰਾਤ ਜਾਰੀ ਰਹੀ। ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਪਿੰਡ ਧੀਰੋਵਾਲ ਦੇ ਨਜ਼ਦੀਕ ਨੀਵੇਂ ਇਲਾਕੇ ਦੇ ਖੇਤਾਂ ਕਿਨਾਰੇ ਸਾਈਕਲ ਅਤੇ ਬੱਚਿਆਂ ਦੀ ਚੱਪਲਾਂ ਦਿਖਾਈ ਦਿੱਤੀਆਂ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਓਥੇ ਸਰਚ ਅਭਿਆਨ ਚਲਾਇਆ ਗਿਆ। ਜਦੋਂ ਗੋਤਾਖੋਰਾਂ ਨੇ ਖੇਤ ਵਿੱਚ ਖੜ੍ਹੇ ਪਾਣੀ ਵਿੱਚ ਗੋਤਾ ਲਗਾਇਆ ਤਾਂ ਇਨ੍ਹਾਂ ਦੋਵਾਂ ਬੱਚਿਆਂ ਦੀਆਂ ਲਾਸ਼ਾ ਬਰਾਮਦ ਹੋ ਗਈਆਂ।

ਇਸ ਬੇਹੱਦ ਅਫ਼ਸੋਸਨਾਕ ਘਟਨਾ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਸੀ ਹੋਣਾ ਚਾਹੀਦਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਵੱਲ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ ਇਸ ਲਈ ਇਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਤਹਿਤ ਦਰਿਆਵਾਂ, ਨਹਿਰਾਂ ਆਦਿ ਦੇ ਪਾਣੀ ਵਿੱਚ ਜਾਣ ਤੋਂ ਮਨਾਹੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਥੇ ਆਪਣਾ ਖਿਆਲ ਰੱਖਣ ਓਥੇ ਆਪਣੇ ਬੱਚਿਆਂ ਨੂੰ ਵੀ ਸਮਝਾਉਣ ਕਿ ਉਹ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਠੀਕਰੀ ਪਹਿਰੇ ਲਗਾ ਕੇ ਕਿਸੇ ਨੂੰ ਵੀ ਪਾਣੀ ਵੱਲ ਨਾ ਜਾਣ ਦੇਣ ਤਾਂ ਜੋ ਅਜਿਹੀ ਕੋਈ ਵੀ ਦੁਖਦਾਈ ਘਟਨਾ ਦੁਬਾਰਾ ਨਾ ਵਾਪਰੇ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਸਹਾਇਤਾ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਜਾਂ 112 ਉੱਪਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।