Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐੱਨ.ਐੱਸ. ਐਸ. ਯੂਨਿਟ ਵਲੋਂ ‘ਮੇਰੀ ਮਾਟੀ ਮੇਰਾ ਦੇਸ਼’ਅਭਿਮਾਨ ਤਹਿਤ ਬੂਟੇ ਲਗਾਏ ਗਏ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਐੱਨ.ਐੱਸ. ਐਸ. ਯੂਨਿਟ ਵਲੋਂ ‘ਮੇਰੀ ਮਾਟੀ ਮੇਰਾ ਦੇਸ਼’ਅਭਿਮਾਨ ਤਹਿਤ ਬੂਟੇ ਲਗਾਏ ਗਏ

ਗੜ੍ਹਦੀਵਾਲਾ (ਚੌਧਰੀ) 

17 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਅੱੈਨ.ਅੱੈਸ. ਅੱੈਸ. ਯੂਨਿਟ ਵਲੋਂ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਦਾ ਆਯੋਜਨ ਕੀਤਾ ਗਿਆ। ਇਸ ਮੁਹਿੰਮ ਤਹਿਤ ਐੱਨ.ਅੱੈਸ. ਅੱੈਸ.ਯੂਨਿਟ ਵਲੋਂ ਗੋਦ ਲਏ ਗਏ ਪਿੰਡ ‘ਜੀਆ ਸਹੋਤਾ ਕਲਾਂ’ ਅਤੇ ਕਾਲਜ ਵਿੱਚ ਬੂਟੇ ਲਗਾਏ ਗਏ।ਐੱਨ.ਅੱੈਸ. ਐੱਸ. ਵਲੰਟੀਅਰਾਂ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਪਿੰਡ ਦੇ ਸਰਪੰਚ ਸ. ਗੁਰਮੇਲ ਸਿੰਘ ਦੇ ਸਹਿਯੋਗ ਨਾਲ 75 ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ।
ਐੱਨ.ਐੱਸ. ਐੱਸ. ਯੂਨਿਟ ਦੇ ਪ੍ਰੋਗਰਾਮ ਆਫਸਰ ਡਾ. ਰਾਬਿਆ ਸ਼ਰਮਾ ਅਤੇ ਸ੍ਰੀਮਤੀ ਦਲਜੀਤ ਕੌਰ ਨੇ ਬੂਟੇ ਲਗਾਉਣ ਦੀ ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੂਟੇ ਲਗਾਉਣ ਨਾਲ ਸਾਡਾ ਵਾਤਾਵਰਣ ਪ੍ਰਦੂਸ਼ਣ ਰਹਿਤ ਹੋਵੇਗਾ ਅਤੇ ਵੱਖ-ਵੱਖ ਤਰ੍ਹਾਂ ਦੇ ਕੰਮਾਂ, ਜਿਵੇਂ ਕਿ ਸਾਹ ਦੇ ਰੋਗ, ਦਿਲ ਦੇ ਰੋਗ, ਚਮੜੀ ਆਦਿ ਵਿਕਰਾਲ ਰੋਗਾਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਉਹਨਾਂ ਦੀ ਸਾਂਭ-ਸੰਭਾਲ ਵੀ ਕਰਨੀ ਜ਼ਰੂਰੀ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ‘ਮੇਰੀ ਮਾਟੀ ਮੇਰਾ ਦੇਸ਼’ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡਾ ਵਾਤਾਵਰਣ ਪ੍ਰਦੂਸ਼ਿਤ ਹੋ ਰਿਹਾ ਹੈ।ਪ੍ਰਦੂਸ਼ਿਤ ਵਾਤਾਵਰਣ ਭਵਿੱਖ ਲਈ ਇੱਕ ਚਣੌਤੀ ਬਣ ਰਿਹਾ ਹੈ। ਇਸਦੀ ਸਾਂਭ-ਸੰਭਾਲ ਸਾਨੂੰ ਆਪਣੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾ ਕੇ ਕਰਨੀ ਚਾਹੀਦੀ ਹੈ। ਵਿਦਿਆਰਥੀਆਂ ਨੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਤੇ ਸਾਂਭ-ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਸਹੁੰ ਚੁੱਕੀ।