Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ

ਗੜ੍ਹਦੀਵਾਲਾ (ਚੌਧਰੀ) 

17 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਹਿੰਦੁਸਤਾਨ ਦੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਪੋਸਟਰ ਮੇਕਿੰਗ , ਭਾਸ਼ਣ ਪ੍ਰਤੀਯੋਗਤਾ, ਰੰਗੋਲੀ , ਨੋ ਫਲੇਮ ਕੂਕਿੰਗ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ, ਜਿਹਨਾਂ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਰਾਜਵੀਰ ਸਿੰਘ ,ਰੰਗੋਲੀ ਵਿੱਚ ਵਰੁਣ ਅਤੇ ਤਾਨੀਆ, ਨੋ ਫਲੇਮ ਕੂਕਿੰਗ ਵਿੱਚ ਏਸ਼ਪ੍ਰੀਤ ਅਤੇ ਮੁਸਕਾਨ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਗੁਰਨੂਰ ਕੌਰ ਨੇ ਪ੍ਰਥਮ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਦਾ ਮਹੱਤਵ ਦੱਸਦੇ ਹੋਏ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਬਾਰੇ ਕਿਹਾ। ਇਸ ਮੌਕੇ ਤੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਦੇ ਨਾਲ ਮੈਡਮ ਸੀਮਾ ਕੁਮਾਰੀ, ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਜਤਿੰਦਰ ਕੌਰ ਅਤੇ ਮੈਡਮ ਇੰਦਰਜੀਤ ਕੌਰ ਹਾਜ਼ਰ ਸਨ। ਇਸ ਮੁਕਾਬਲੇ ਦੇ ਵਿਜੇਤਾ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਰਿਹਾ, ਜਿਸਦੀ ਅਗਵਾਈ ਸ੍ਰੀ ਸੁਖਵਿੰਦਰ ਕੁਮਾਰ ਨੇ ਕੀਤੀ।

error: copy content is like crime its probhihated