ਟਾਂਡਾ / ਦਸੂਹਾ (ਚੌਧਰੀ)
18 ਅਗਸਤ : ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਵੱਲੋਂ ਆਪਣੇ 63ਵੇਂ ਜਨਮ ਦਿਨ ਮੌਕੇ ਖੂਨਦਾਨ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ | ਸ਼੍ਰੀ ਮਸੀਤੀ ਨੇ ਕਿਹਾ ਕਿ ਇਸ ਮਹਾਨ ਸੇਵਾ ਲਈ ਸਮਾਜ ਸੇਵੀ ਪ੍ਰੋਫੇਸਰ ਬਹਾਦਰ ਸਿੰਘ ਸੁਨੇਤ ਅਤੇ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਉਹਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ।
ਇਸ ਮੌਕੇ ‘ਤੇ ਜਸਦੀਪ ਸਿੰਘ ਪਾਹਵਾ,ਪ੍ਰੋਫੈਸਰ ਬਹਾਦਰ ਸਿੰਘ ਸੁਨੇਤ,ਬਲਜੀਤ ਸਿੰਘ ਪਨੇਸਰ ਓਂਕਾਰ ਸਿੰਘ ਧਾਮੀ , ਇੰਚਾਰਜ ਦਿਲਬਾਗ ਸਿੰਘ ਗੁਰਪ੍ਰੀਤ ਸਿੰਘ ਅਤੇ ਬਲੱਡ ਬੈਂਕ ਸਟਾਫ਼ ਜਸਪ੍ਰੀਤ ਕੌਰ ਵਿਕਰਮਜੀਤ ਸਿੰਘ ਵੱਲੋਂ ਖੂਨਦਾਨੀ ਭਾਈ ਮਸੀਤੀ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੇ ਜਨਮ ਦਿਨ ਨੂੰ ਇਸ ਢੰਗ ਨਾਲ ਦੀਨ ਦੁਖੀਆ ਦੀ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਸੇਵਾ ਸਮਰਪਿਤ ਕਰਕੇ ਮਨਾਵੇ ਤਾਂ ਸਮਾਜ ਨੂੰ ਇਕ ਨਵੀਂ ਦਿਸ਼ਾ ਪ੍ਰਦਾਨ ਕੀਤੀ ਜਾ ਸਕਦੀ ਹੈ। ।
ਭਾਈ ਮਸੀਤੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਦੇਸ਼ ਵਿੱਚ ਖੂਨਦਾਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ।








