Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਵੱਲੋਂ ਜ਼ੀਰੋ ਸ਼ੈਡੋ ਡੇ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਦੇ ਈਕੋ ਕਲੱਬ ਵੱਲੋਂ ਜ਼ੀਰੋ ਸ਼ੈਡੋ ਡੇ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

19 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ  ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕੇ.ਐਮ.ਐਸ ਈਕੋ ਕਲੱਬ ਵੱਲੋਂ ਜ਼ੀਰੋ ਸ਼ੈਡੋ ਡੇ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਜ਼ੀਰੋ ਸ਼ੈਡੋ ਡੇ ਦੇ ਬਾਰੇ ਜਾਣਕਾਰੀ ਦਿੱਤੀ ਗਈ ਕਿ ਜਦੋਂ ਧਰਤੀ ਤੇ ਦੁਪਹਿਰ ਵੇਲੇ ਕਿਸੇ ਵੀ ਵਸਤੂ ਦਾ ਪਰਛਾਵਾਂ ਨਹੀਂ ਪੈਂਦਾ, ਕਿਉੰਕਿ ਸੂਰਜ ਬਿਲਕੁਲ ਸਿਖਰ ਤੇ ਹੁੰਦਾ ਹੈ। ਇਹ ਸਥਿਤੀ ਗਰਮ ਦੇਸ਼ਾਂ ਵੱਲ ਸਾਲ ਵਿੱਚ ਦੋ ਵਾਰ ਵੀ ਹੋ ਸਕਦੀ ਹੈ। ਇਸ ਮੌਕੇ ਮੈਡਮ ਮਹਿਕ ਸੈਣੀ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਸੂਰਜ ਸਥਾਨਕ ਮੈਰੀਡੀਅਨ ਨੂੰ ਪਾਰ ਕਰਦਾ ਹੈ ਤਾਂ ਸੂਰਜ ਦੀਆਂ ਕਿਰਨਾਂ ਜਮੀਨ ਦੇ ਕਿਸੇ ਵਸਤੂ ਦੇ ਸੰਪੇਖਿਕ ਤੌਰ ਤੇ ਖੜੀਆਂ ਹੋ ਜਾਂਦੀਆਂ ਹਨ ਅਤੇ ਕੋਈ ਵੀ ਉਸ ਵਸਤੂ ਦੇ ਕਿਸੇ ਵੀ ਪਰਛਾਵੇਂ ਨੂੰ ਨਹੀਂ ਦੇਖ ਸਕਦਾ। ਇਸ ਸਥਿਤੀ ਅਤੇ ਦਿਨ ਨੂੰ ਜ਼ੀਰੋ ਸ਼ੈਡੋ ਡੇ ਵਜੋਂ ਜਾਣਿਆ ਜਾਂਦਾ ਹੈ। ਇਸ ਮੌਕੇ ਤੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸੈਮੀਨਾਰ ਵਿੱਚ ਭਾਗ ਲੈ ਕੇ ਆਪਣੀ ਸਾਇੰਸ ਪ੍ਰਤੀ ਜਾਣਕਾਰੀ ਵਿੱਚ ਵਾਧਾ ਕੀਤਾ। ਇਸ ਮੌਕੇ ਤੇ ਐਚ.ਓ.ਡੀ.ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਜਗਰੂਪ ਕੌਰ, ਕੰਕਣ ਮਜੂਮਦਾਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated