Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਉਵਰਲੋਡ ਟਿੱਪਰਾਂ ਤੇ ਟੁੱਟੀ ਸੜਕ ਦੇ ਸਤਾਏ ਖੇੜਾ ਵਾਸੀਆਂ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਸੜਕ ਤੇ ਟ੍ਰੈਫਿਕ ਨੂੰ ਕੀਤਾ ਬੰਦ

ਉਵਰਲੋਡ ਟਿੱਪਰਾਂ ਤੇ ਟੁੱਟੀ ਸੜਕ ਦੇ ਸਤਾਏ ਖੇੜਾ ਵਾਸੀਆਂ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਸੜਕ ਤੇ ਟ੍ਰੈਫਿਕ ਨੂੰ ਕੀਤਾ ਬੰਦ

ਗੜ੍ਹਸ਼ੰਕਰ(ਅਸ਼ਵਨੀ ਸ਼ਰਮਾ)

22 ਅਗਸਤ : ਭਾਵੇਂ ਕਿ ਬਰਸਾਤ ਨਾਲ ਪੂਰੇ ਪੰਜਾਬ ਦੀਆਂ ਸੜਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ ਪਰ ਫਿਰ ਵੀ ਲੋਕਾ ਵਲੋਂ ਪ੍ਰਸ਼ਾਸਨ ਤੇ ਸਰਕਾਰ ਵਲੋਂ ਸੜਕਾਂ ਦੀ ਸਾਰ ਨਹੀਂ ਲਏ ਜਾਣ ਤੇ ਅਜ ਗੜ੍ਹਸ਼ੰਕਰ ਦੇ ਪਿੰਡ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਖੇੜਾ ਵਾਸੀਆਂ ਨੇ ਇੱਕਠੇ ਹੋ ਕੇ ਸੜਕ ਤੇ ਟ੍ਰੈਫਿਕ ਨੂੰ ਬੰਦ ਕਰ ਦਿੱਤਾ। ਪਿੰਡ ਵਾਸੀਆਂ ਨੇ ਗੁੱਸੇ ਭਰੇ ਲਹਿਜੇ ਨਾਲ ਦੱਸਿਆ ਕਿ ਸੜਕ ਦੀ ਮਾੜੀ ਹਾਲਤ ਹੋਈ ਪਈ ਹੈ, ਫਿਰ ਵੀ ਸੜਕ ਤੇ ਕਰੈਸਰਾ ਵਾਲਿਆਂ ਵਲੋਂ ਉਵਰਲੋਡ ਟਿੱਪਰਾਂ ਨੂੰ ਬੰਦ ਨਹੀਂ ਕੀਤਾ ਜਾ ਰਿਹਾ।ਸਾਰੀ ਸਾਰੀ ਰਾਤ ਟਿੱਪਰ ਅਤੇ ਰੇਤ ਨਾਲ ਭਰੀਆਂ ਟਰਾਲੀਆਂ ਚਲਦੀਆਂ ਰਹਿੰਦੀਆਂ ਹਨ। ਇਹਨਾਂ ਵੱਡੇ ਵਾਹਨਾ ਦੇ ਚੱਲਣ ਨਾਲ ਟੂਵੀਹਲ ਵਾਲਿਆ ਨੂੰ ਸੜਕ ਤੇ ਚਲਣਾ ਮੁਸ਼ਕਿਲ ਹੈ। ਸੜਕ ਟੁੱਟੀ ਹੋਣ ਕਾਰਨ ਸਕੂਲਾਂ ਦੀਆਂ ਬੱਸਾਂ ਸਾਡੇ ਪਿੰਡ ਨਹੀਂ ਆਉਂਦੀਆਂ ਤੇ ਦੋ ਕਿਲੋਮੀਟਰ ਦੂਰ ਜਾ ਕੇ ਬੱਚਿਆਂ ਨੂੰ ਬੱਸਾਂ ਤੇ ਚੜ੍ਹਾਉਣ ਜਾਣਾ ਪੈਂਦਾ ਹੈ।ਐਨਾ ਸਭ ਹੋਣ ਦੇ ਬਾਵਜੂਦ ਵੀ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ। ਪਿੰਡ ਵਾਸੀਆਂ ਨੇ ਚੇਤਾਵਨੀ ਦਿਤੀ ਕਿ ਜਦੋਂ ਤੱਕ ਸੜਕ ਨੂੰ ਚੱਲਣਯੋਗ ਨਹੀਂ ਬਣਾਇਆ ਜਾਦਾ ਅਤੇ ਉਵਰਲੋਡ ਟਿੱਪਰ ਟਰਾਲੀਆਂ ਨੂੰ ਬੰਦ ਨਹੀਂ ਕੀਤਾ ਜਾਂਦਾ ਅਸੀਂ ਸੜਕ ਤੇ ਆਉਣਾ ਜਾਣਾ ਬੰਦ ਰੱਖਾਂਗੇ।ਇਸ ਮੌਕੇ ਪ੍ਰਸ਼ਾਸਨ ਤੇ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਵੀ ਕੀਤੀ ਗਈ। ਖਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਧਰਨੇ ਵਾਲੇ ਸਥਾਨ ਤੇ ਨਹੀਂ ਪਹੁੰਚਿਆ ਸੀ।