Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਲੁਟੇਰੇ ਨੇ ਐਕਟੀਵਾ ਸਵਾਰ ਲੜਕੀ ਤੋਂ ਖੋਹਿਆ ਪਰਸ ਅਤੇ ਬੈਂਕ ਅੱਗੇ ਤੋਂ ਐਕਟਿਵਾ ਵੀ ਹੋਈ ਚੋਰੀ

ਲੁਟੇਰੇ ਨੇ ਐਕਟੀਵਾ ਸਵਾਰ ਲੜਕੀ ਤੋਂ ਖੋਹਿਆ ਪਰਸ ਅਤੇ ਬੈਂਕ ਅੱਗੇ ਤੋਂ ਐਕਟਿਵਾ ਵੀ ਹੋਈ ਚੋਰੀ

ਗੜ੍ਹਸ਼ੰਕਰ  (ਅਸ਼ਵਨੀ ਸ਼ਰਮਾ)

22 ਅਗਸਤ : ਗੜ੍ਹਸ਼ੰਕਰ ਸ਼ਹਿਰ ਵਿੱਚ ਸਥਾਨਕ ਡਾਕਖਾਨੇ ਵਿੱਚ ਨੌਕਰੀ ਕਰਦੀ ਲੜਕੀ ਕੋਲੋਂ ਇੱਕ ਮੋਟਰਸਾਈਕਲ ਸਵਾਰ ਵੱਲੋਂ ਪਰਸ ਝਪਟਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਕੌਰ ਪੁੱਤਰੀ ਸੁਖਦਰਸ਼ਨ ਸਿੰਘ ਐਕਟਿਵਾ ਤੇ ਸਵਾਰ ਹੋ ਕੇ ਸਵੇਰੇ ਕਰੀਬ 9 ਵਜੇ ਘਰ ਤੋਂ ਡਾਕਖਾਨੇ ਵੱਲ ਜਾ ਰਹੀ ਸੀ। ਜਦ ਉਹ ਮੰਡੀ ਰੋਡ ਤੇ ਗੰਦੇ ਨਾਲੇ ਨਜ਼ਦੀਕ ਪਹੁੰਚੀ ਤਾਂ ਪਿੱਛੇ ਤੋਂ ਸਿਰ ਤੇ ਹੈਲਮਟ ਪਾਈ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਐਕਟਿਵਾ ਦੇ ਅੱਗੇ ਪਿਆ ਉਸ ਦਾ ਪਰਸ ਝਪਟ ਕੇ ਲੈ ਗਿਆ। ਲੜਕੀ ਨੇ ਲੁਟੇਰੇ ਦਾ ਪਿੱਛਾ ਵੀ ਕੀਤਾ ਪਰ ਉਹ ਫਰਾਰ ਹੋ ਗਿਆ, ਇਸ ਤੋ ਉਪਰੰਤ ਸਵੇਰੇ ਉਹ ਪੰਜਾਬ ਨੈਸ਼ਨਲ ਬੈਂਕ ਵਿੱਚ ਈਟੀਐੱਮ ਬੰਦ ਕਰਵਾਉਣ ਗਏ ਤਾਂ ਉਨ੍ਹਾਂ ਦੀ ਐਕਟਿਵਾ ਵੀ ਚੋਰੀ ਹੋ ਗਈ। ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਸਟੇਸ਼ਨ ਗੜ੍ਹਸ਼ੰਕਰ ਵਿਖੇ ਸੂਚਿਤ ਕੀਤਾ ਗਿਆ।