Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ 25 ਅਗਸਤ ਨੂੰ ਪਹੁੰਚੇਗੀ ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ 25 ਅਗਸਤ ਨੂੰ ਪਹੁੰਚੇਗੀ ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਬਿਊਰੋ) 

–ਮਸ਼ਾਲ ਮਾਰਚ ਦਾ ਹੁਸ਼ਿਆਰਪੁਰ ਪਹੁੰਚਣ ‘ਤੇ ਕੀਤਾ ਜਾਵੇਗਾ ਸ਼ਾਨਦਾਰ ਸਵਾਗਤ

23 ਅਗਸਤ : ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਤੋਂ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫ਼ਤਾ ਪੂਰੇ ਪੰਜਾਬ ਵਿਚ ਹਰ ਜ਼ਿਲ੍ਹਾ ਹੈਡਕੁਆਟਰ ਵਿਚ ਲਿਜਾਇਆ ਜਾਵੇਗਾ, ਜਿਸ ਦੀ ਸ਼ੁਰੂਆਤ 22 ਅਗਸਤ ਨੂੰ ਲੁਧਿਆਣਾ ਤੋਂ ਹੋਈ ਹੈ। ਇਹ ਮਸ਼ਾਲ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ 29 ਅਗਸਤ ਨੂੰ ਬਠਿੰਡਾ ਵਿਖੇ ਪਹੁੰਚੇਗੀ, ਜਿਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਤਹਿਤ ਖੇਡਾਂ ਦੀ ਮਸ਼ਾਲ ਲੁਧਿਆਣਾ, ਮੋਗਾ, ਫਿਰੋਜ਼ਪੁਰ, ਤਰਨ ਤਾਰਨ, ਗੁਰਦਾਸਪੁਰ ਤੇ ਪਠਾਨਕੋਟ ਤੋਂ ਹੁੰਦੀ ਹੋਈ 25 ਅਗਸਤ ਨੂੰ ਸਵੇਰੇ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਹੁੰਚੇਗੀ। ਉਨ੍ਹਾਂ ਦੱਸਿਆ ਕਿ ਇਸ ਮਸ਼ਾਲ ਮਾਰਚ ਦਾ ਜ਼ਿਲ੍ਹਾ ਹੁਸ਼ਿਆਰਪੁਰ ਪਹੁੰਚਣ ‘ਤੇ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਲਾਜਵੰਤੀ ਸਟੇਡੀਅਮ ਵਿਖੇ ਸਵੇਰੇ 7 ਵਜੇ ਪ੍ਰੋਗਰਾਮ ਕੀਤਾ ਜਾਵੇਗਾ, ਇਸ ਦੌਰਾਨ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਤੋਂ ਇਲਾਵਾ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹਿਣਗੇ। ਇਹ ਮਸ਼ਾਲ ਮਾਰਚ ਲਾਜਵੰਤੀ ਸਟੇਡੀਅਮ ਤੋਂ ਸ਼ੁਰੂ ਹੋ ਕੇ ਮਾਤਾ ਚਿੰਤਪੁਰਨੀ ਚੌਕ, ਧੋਬੀ ਘਾਟ ਚੌਕ, ਬਹਾਦਰਪੁਰ ਚੌਂਕ, ਸ਼ਿਮਲਾ ਪਹਾੜੀ ਚੌਕ ਤੋਂ ਹੁੰਦਾ ਹੋਇਆ ਇੰਡੋਰ ਸਟੇਡੀਅਮ ਪਹੁੰਚੇਗਾ ਜਿਥੋਂ ਇਹ ਅੱਗੇ ਜਲੰਧਰ ਲਈ ਰਵਾਨਾ ਹੋਵੇਗਾ।