Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਤੋਂ ਦੂਰੀ ਬਣਾਏ ਰੱਖਣ ਲੋਕ : ਕੋਮਲ ਮਿੱਤਲ

ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਤੋਂ ਦੂਰੀ ਬਣਾਏ ਰੱਖਣ ਲੋਕ : ਕੋਮਲ ਮਿੱਤਲ

ਹੁਸ਼ਿਆਰਪੁਰ (ਬਿਊਰੋ) 

–ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਦਰਿਆ ਕਿਨਾਰੇ ਘੁੰਮਣ, ਨਹਾਉਣ ਤੇ ਸੈਲਫੀ ਨਾ ਲੈਣ ਦੀ ਕੀਤੀ ਅਪੀਲ
-ਕਿਹਾ, ਹਿਮਾਚਲ ਪ੍ਰਦੇਸ਼ ’ਚ ਹੋਈ ਬਾਰਿਸ਼ ਕਾਰਨ ਪੌਂਗ ਡੈਮ ਤੋਂ ਵੱਧ ਛੱਡਿਆ ਜਾ ਸਕਦਾ ਹੈ ਪਾਣੀ
-ਕਿਹਾ, ਡੈਮ ਦਾ ਪਾਣੀ ਛੱਡਣ ਸਬੰਧੀ ਪਹਿਲਾਂ ਜਾਰੀ ਕੀਤੀ ਜਾਵੇਗੀ ਚਿਤਾਵਨੀ, ਲੋਕ ਅਫਵਾਹਾਂ ’ਤੇ ਨਾ ਕਰਨ ਵਿਸ਼ਵਾਸ
-ਡਰੇਨੇਜ ਵਿਭਾਗ ਨੂੰ ਧੁੱਸੀ ਬੰਨ੍ਹ ਦੀ ਵਿਸ਼ੇਸ਼ ਨਿਗਰਾਨੀ ਦੇ ਦਿੱਤੇ ਨਿਰਦੇਸ਼
-ਰੈੱਡ ਕਰਾਸ ਸੁਸਾਇਟੀ ਪ੍ਰਭਾਵਿਤ ਲੋਕਾਂ ਤੱਕ ਪਹੁੰਚਾ ਰਹੀ ਹੈ ਰਾਸ਼ਨ ਸਮੱਗਰੀ

23 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਤੇਜ਼ ਬਾਰਿਸ਼ ਕਾਰਨ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਹੌਲੀ-ਹੌਲੀ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪੌਂਗ ਡੈਮ ਵਲੋਂ ਮੌਜੂਦਾ ਛੱਡੇ ਜਾ ਰਹੇ ਪਾਣੀ ਤੋਂ ਵੱਧ ਪਾਣੀ ਛੱਡਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਆਸ ਦਰਿਆ ਅਤੇ ਨੀਵੇਂ ਇਲਾਕਿਆਂ ਵੱਲ ਨਾ ਜਾਣ। ਇਸ ਤੋਂ ਇਲਾਵਾ ਦਰਿਆ ਵਿਚ ਨਹਾਉਣ ਅਤੇ ਇਥੇ ਸੈਲਫੀ ਖਿੱਚਣ ਤੋਂ ਵੀ ਗੁਰੇਜ਼ ਕਰਨ, ਕਿਉਂਕਿ ਪਿਛਲੇ ਦਿਨੀਂ ਕਈ ਹਾਦਸੇ ਇਸੇ ਕਾਰਨ ਹੋਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦ ਸਮੇਂ ਪੌਂਗ ਡੈਮ ਵਲੋਂ 67 ਹਜ਼ਾਰ ਕਿਊਸਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਪੌਂਗ ਡੈਮ ਦੇ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਡੈਮ ਵਲੋਂ ਛੱਡੇ ਜਾ ਰਹੇ ਪਾਣੀ ਨੂੰ ਹੋਰ ਵਧਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੈਮ ਦਾ ਪਾਣੀ ਛੱਡਣ ਸਬੰਧੀ ਪਹਿਲਾਂ ਚਿਤਾਵਨੀ ਜਾਰੀ ਕੀਤੀ ਜਾਵੇਗੀ, ਇਸ ਲਈ ਲੋਕ ਅਫਵਾਹਾਂ ’ਤੇ ਵਿਸ਼ਵਾਸ ਨਾਲ ਕਰਨ ਅਤੇ ਨਾ ਹੀ ਘਬਰਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ ਅਤੇ ਰੈੱਡ ਕਰਾਸ ਸੁਸਾਇਟੀ ਰਾਹੀਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਾਲ ਲਗਾਤਾਰ ਸੰਪਰਕ ਰੱਖਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਮੇਂ ਸਿਰ ਹਰ ਸੂਚਨਾ ਮੁਹੱੱਈਆ ਕਰਵਾਈ ਜਾਵੇਗੀ।
ਕੋਮਲ ਮਿੱਤਲ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ੍ਹਾਂ ਦੀ ਵਿਸ਼ੇਸ਼ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਬਣਾਏ ਗਏ ਹੜ੍ਹ ਕੰਟਰੋਲ ਰੂਮਾਂ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਡਿਊਟੀ ’ਤੇ ਤਾਇਨਾਤ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਹੜ੍ਹਾਂ ਸਬੰਧੀ ਪ੍ਰੇਸ਼ਾਨੀ ਆਉਣ ’ਤੇ ਕੰਟਰੋਲ ਰੂਮ ਦੇ ਨੰਬਰਾਂ ’ਤੇ ਕਰਨ ਸੰਪਰਕ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਿਪਟਣ ਲਈ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ ਕਿ ਸੱਤ ਦਿਨ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਫ਼ਤਰ ਡਿਪਟੀ ਕਮਿਸ਼ਨਰ, ਕਮਰਾ ਨੰਬਰ 138 ਵਿਚ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਪੱਧਰ ਵਿਚ ਬਣਾਏ ਗਏ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਖੇ ਬਣਾਇਆ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਗੜ੍ਹਸ਼ੰਕਰ ਵਿਚ ਬਣਾਇਆ ਗਿਆ ਹੈ, ਜਿਸ ਦਾ ਫੋਨ ਨੰਬਰ 01884 282026, ਤਹਿਸੀਲ ਦਸੂਹਾ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਦਸੂਹਾ ਵਿਖੇ ਬਣਾਇਆ ਗਿਆ ਹੈ, ਜਿਸ ਦਾ ਫੋਨ ਨੰਬਰ 01883 506268 ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਮੁਕੇਰੀਆਂ ਵਿਖੇ ਬਣਾਇਆ ਗਿਆ ਹੈ, ਜਿਸ ਦਾ ਫੋਨ ਨੰਬਰ 01883 244310 ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਬਰਸਾਤਾਂ ਦੌਰਾਨ ਹੜ੍ਹ ਦੀ ਕੋਈ ਸੂਚਨਾ ਮਿਲਦੀ ਹੈ, ਤਾਂ ਉਹ ਸਥਾਪਿਤ ਕੀਤੇ ਗਏ ਇਨ੍ਹਾਂ ਕੰਟਰੋਲ ਰੂਮਾਂ ’ਤੇ ਇਸ ਦੀ ਸੂਚਨਾ ਤੁਰੰਤ ਦੇਣ। ਇਸ ਤੋਂ ਇਲਾਵਾ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੋਵੇ, ਤਾਂ ਵੀ ਉਕਤ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।