Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਰਾਕੇਸ਼ ਚੋਪੜਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰੈੱਡ ਕਰਾਸ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਰਾਕੇਸ਼ ਚੋਪੜਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਰੈੱਡ ਕਰਾਸ ਨੂੰ ਦਿੱਤਾ ਇਕ ਲੱਖ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ (ਬਿਊਰੋ) 

23 ਅਗਸਤ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਰੈੱਡ ਕਰਾਸ ਹੁਸ਼ਿਆਰਪੁਰ ਨੇ ਮੌਜੂਦਾ ਹੜ੍ਹਾਂ ਦੀ ਗੰਭੀਰਤਾ ਨੂੰ ਦੇਖਦਿਆਂ ਪੀੜਤਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਇਸ ਮੰਤਵ ਦੀ ਪ੍ਰਾਪਤੀ ਲਈ ਰੈੱਡ ਕਰਾਸ ਨੂੰ ਲਗਾਤਾਰ ਨਾਗਰਿਕਾਂ ਦਾ ਸਹਿਯੋਗ ਪ੍ਰਾਪਤ ਹੋ ਰਿਹਾ ਹੈ।
ਇਸੇ ਤਹਿਤ ਰਾਕੇਸ਼ ਚੋਪੜਾ, ਪੁੱਤਰ ਰਾਜਪਾਲ ਚੋਪੜਾ, ਵਾਸੀ ਦੇਵ ਨਗਰ, ਬਹਾਦਰਪੁਰ, ਹੁਸ਼ਿਆਰਪੁਰ ਵੱਲੋਂ ਲਗਾਤਾਰ ਰੈੱਡ ਕਰਾਸ ਨੂੰ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।  ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਰਾਕੇਸ਼ ਚੋਪੜਾ ਦੁਆਰਾ ਇਸ ਲੜੀ ਨੂੰ ਅੱਗੇ ਵਧਾਉਂਦੇ ਹੋਏ ਰੈੱਡ ਕਰਾਸ ਸੁਸਾਇਟੀ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਹਿੱਤ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ ਕੀਤਾ ਗਿਆ ਹੈ। ਦਾਨ ਵਿਚ ਮਿਲੀ ਇਸ ਸਹਿਯੋਗ ਰਾਸ਼ੀ ਦੁਆਰਾ ਹੜ੍ਹ ਪੀੜਤਾਂ ਨੂੰ ਗੱਦੇ, ਮੱਛਰਦਾਨੀਆਂ, ਓਡੋਮੋਸ, ਪਾਣੀ ਦੀਆਂ ਬੋਤਲਾ ਅਤੇ ਸੈਨੇਟਰੀ ਪੈਡ ਵਰਗੀਆਂ ਜਰੂਰਤ ਦੀਆਂ ਵਸਤਾਂ ਪਹੁੰਚਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਰਾਕੇਸ਼ ਚੋਪੜਾ ਵੱਲੋਂ 15 ਅਗਸਤ ਦੇ ਮੌਕੇੇ ਵੀ 75 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ ਗਿਆ ਸੀ, ਜਿਸ ਨਾਲ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾ ਅਤੇ ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਈਕਲ ਮੁਹੱਈਆ ਕਰਵਾਏ ਗਏ ਸਨ।
ਸਕੱਤਰ ਮੰਗੇਸ਼ ਸੂਦ ਵੱਲੋਂ ਰਾਕੇਸ਼ ਚੋਪੜਾ ਦਾ ਇਸ ਔਖੀ ਘੜੀ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਦਾ ਦਿਲੋਂ ਧੰਨਵਾਦ ਕਰਦਿਆ ਕਿਹਾ ਕਿ ਦਾਨੀਆਂ ਦੁਆਰਾ ਕੀਤੇ ਜਾਣ ਵਾਲੇ ਛੋਟੇ ਜਿਹੇ ਸਮਰਥਨ ਨਾਲ ਹੜ੍ਹ ਪੀੜਤਾਂ ਦੇ ਚਿਹਰੇ ਦੀ ਰੌਣਕ ਮੁੜ ਵਾਪਸ ਆ ਰਹੀ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਹੀ ਇਸ ਔਖੀ ਘੜੀ ਨਾਲ ਨਿਬੜਿਆ ਜਾ ਸਕਦਾ ਹੈ। ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਔਖੀ ਘੜੀ ਵਿਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨਾਲ ਮਿਲ ਕੇ ਹੜ੍ਹ ਪੀੜਤਾ ਦੀ ਮਦਦ ਲਈ ਅੱਗੇ ਆਉਣ।

error: copy content is like crime its probhihated