Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਸਰਬੱਤ ਦਾ ਭਲਾ ਟਰੱਸਟ ਵੱਲੋਂ ਬਟਾਲਾ ‘ਚ ਡਾਇਲਸਿਸ ਸੈਂਟਰ ਸਥਾਪਿਤ

ਸਰਬੱਤ ਦਾ ਭਲਾ ਟਰੱਸਟ ਵੱਲੋਂ ਬਟਾਲਾ ‘ਚ ਡਾਇਲਸਿਸ ਸੈਂਟਰ ਸਥਾਪਿਤ

ਬਟਾਲਾ (ਅਵਿਨਾਸ਼) 

ਡਾ.ਓਬਰਾਏ, ਡਾ.ਰਾਜ ਬਹਾਦਰ, ਜਸਟਿਸ ਬੇਦੀ ਨੇ ਸਾਂਝੇ ਤੌਰ ਤੇ ਕੀਤਾ ਉਦਘਾਟਨ

ਪੰਜਾਬ ਅੰਦਰ ਲੱਗਭਗ ਹਰੇਕ 25 ਕਿਲੋਮੀਟਰ ਏਰੀਏ ਚ ਡਾਇਲਸਿਸ ਦੀ ਸਹੂਲਤ ਦੇ ਰਹੇ ਹਾਂ : ਡਾ.ਓਬਰਾਏ

ਡਾ.ਓਬਰਾਏ ਵੱਲੋਂ ਕੀਤੇ ਜਾ ਰਹੇ ਮਿਸਾਲੀ ਸੇਵਾ ਕਾਰਜ ਸ਼ਲਾਘਾਯੋਗ : ਡਾ.ਰਾਜ ਬਹਾਦਰ, ਜਸਟਿਸ ਬੇਦੀ

23 ਅਗਸਤ  – ਪੂਰੀ ਦੁਨੀਆਂ ਅੰਦਰ ਰੱਬ ਦੇ ਫ਼ਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਦੀ ਮਦਦ ਲਈ ਆਰੰਭੇ ਗਏ ਮਿਸ਼ਨ ਤਹਿਤ ਹੁਣ ਬਟਾਲਾ ਦੇ ਨਾਂਮਵਰ ਇੰਡੋ-ਯੂ.ਐਸ. ਮੈਡੀਸਿਟੀ ਐੰਡ ਰੀਸਰਚ ਸੈਂਟਰ ਵਿਖੇ ਆਪਣਾ ਨਵਾਂ ਡਾਇਲਸਿਸ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਡਾ.ਐਸ.ਪੀ. ਸਿੰਘ ਓਬਰਾਏ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਜ਼ ਫ਼ਰੀਦਕੋਟ ਦੇ ਸਾਬਕਾ ਵਾਈਸ ਚਾਂਸਲਰ ਡਾ.ਰਾਜ ਬਹਾਦਰ ਅਤੇ ਸੇਵਾਮੁਕਤ ਜਸਟਿਸ ਐੱਮ.ਐੱਮ.ਐੱਸ.ਬੇਦੀ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਡਾ.ਰਾਜ ਬਹਾਦਰ ਨੇ ਕਿਹਾ ਕਿ ਡਾ. ਓਬਰਾਏ ਵੱਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਸਦਕਾ ਲੋੜਵੰਦ ਮਰੀਜ਼ਾਂ ਨੂੰ ਬਹੁਤ ਵੱਡੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਹਤ ਨਾਲ ਸੰਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਲਾਹੇਵੰਦ ਸਕੀਮਾਂ ਰਾਹੀਂ ਹਜ਼ਾਰਾਂ ਹੀ ਲੋਕ ਰੋਜ਼ਾਨਾ ਫਾਇਦਾ ਉਠਾ ਰਹੇ ਹਨ।
ਇਸੇ ਦੌਰਾਨ ਗੱਲਬਾਤ ਕਰਦਿਆਂ ਉੱਘੇ ਸਮਾਜ ਸੇਵਕ ਡਾ.ਓਬਰਾਏ ਨੇ ਦੱਸਿਆ ਕਿ ਉਨ੍ਹਾਂ ਦੀ ਟਰੱਸਟ ਦੇ ਟਰੱਸਟੀ ਅਤੇ ਇੰਡੋ-ਯੂ.ਐੱਸ.ਮੈਡੀਸਿਟੀ ਐਂਡ ਰੀਸਰਚ ਸੈਂਟਰ ਬਟਾਲਾ ਦੇ ਸੰਚਾਲਕ ਡਾ.ਸਤਨਾਮ ਸਿੰਘ ਨਿੱਜਰ ਦੇ ਸਹਿਯੋਗ ਸਦਕਾ ਖੋਲ੍ਹੇ ਗਏ ਇਸ ਡਾਇਲਸਿਸ ਸੈਂਟਰ ਵਿੱਚ ਤਿੰਨ ਯੂਨਿਟ ਸਥਾਪਿਤ ਕੀਤੇ ਗਏ ਹਨ। ਜਿਸ ਦੀ ਬਦੌਲਤ ਇਸ ਖੇਤਰ ਦੇ ਗੁਰਦੇ ਦੀ ਬਿਮਾਰੀ ਤੋਂ ਪੀੜ੍ਹਤ ਮਰੀਜ਼ਾਂ ਨੂੰ ਕੇਵਲ ਨਾਂ ਮਾਤਰ ਰੇਟਾਂ ਤੇ ਡਾਇਲਸਿਸ ਦੀ ਸਹੂਲਤ ਮਿਲ ਸਕੇਗੀ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ ਲੋੜਵੰਦ ਮਰੀਜ਼ਾਂ ਲਈ ਡਾਇਲਸਿਸ ਕਿੱਟਾਂ ਵੀ ਟਰੱਸਟ ਵੱਲੋਂ ਮੁਫ਼ਤ ਮੁਹਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਪੰਜਾਬ ਸਮੇਤ ਹਰਿਆਣਾ, ਹਿਮਾਚਲ, ਚੰਡੀਗੜ੍ਹ, ਦਿੱਲੀ, ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਕੇਰਲਾ ਅਤੇ ਉੱਤਰ ਪ੍ਰਦੇਸ਼ ਸੂਬੇ ਦੇ ਵੱਖ-ਵੱਖ ਖੇਤਰਾਂ ਦੇ 100 ਦੇ ਕਰੀਬ ਸਰਕਾਰੀ ਅਤੇ ਗੈਰ ਸਰਕਾਰੀ ਹਸਪਤਾਲਾਂ ਅੰਦਰ 242 ਦੇ ਕਰੀਬ ਡਾਇਲਸਿਸ ਯੂਨਿਟ ਸਥਾਪਿਤ ਕੀਤੇ ਜਾ ਚੁੱਕੇ ਹਨ। ਅੱਜ ਪੰਜਾਬ ‘ਚ ਲੱਗਭਗ ਹਰੇਕ 25 ਕਿਲੋਮੀਟਰ ਬਾਅਦ ਟਰੱਸਟ ਵੱਲੋਂ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਡਾਇਲਸਿਸ ਦੇ ਰੇਟ ਵੀ ਨਾ- ਮਾਤਰ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਡਾਇਲਸਿਸ ਯੂਨਿਟਾਂ ਤੇ ਕਈ ਜਗ੍ਹਾ ਬਿਲਕੁਲ ਮੁਫ਼ਤ ਜਦ ਕਿ ਕੁਝ ਥਾਵਾਂ ਤੇ ਸਿਰਫ਼ 100 ਰੁਪਏ ਤੋਂ ਲੈ ਕੇ 750 ਰੁਪਏ ਵਿਚ ਹੀ ਡਾਇਲਸਿਸ ਕੀਤੇ ਜਾਂਦੇ ਹਨ। ਜਦ ਕਿ ਟਰੱਸਟ ਵੱਲੋਂ ਹੁਣ ਤੱਕ ਕਰੀਬ ਡੇਢ ਲੱਖ ਤੋਂ ਵਧੇਰੇ ਡਾਇਲਸਿਸ ਕਿੱਟਾਂ ਵੀ ਮੁਫ਼ਤ ਵੰਡੀਆਂ ਜਾ ਚੁੱਕੀਆਂ ਹਨ।
ਇਸ ਮੌਕੇ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ , ਮੇਅਰ ਸੁੱਖਦੀਪ ਸਿੰਘ ਤੇਜਾ , ਚੇਅਰਮੈਨ ਨਰੇਸ਼ ਗੋਇਲ, ਬਲਵਿੰਦਰ ਸਿੰਘ ਸ਼ਾਹ, ਹਰਸਿਮਰਨ ਸਿੰਘ ਹੀਰਾ ਵਾਲੀਆ,
ਟ੍ਰਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਨਪ੍ਰੀਤ ਸਿੰਘ ਸੰਧੂ, ਟਰੱਸਟ ਦੇ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਨਵਜੀਤ ਸਿੰਘ ਘਈ,ਡਾ.ਸੰਜੀਵ ਭੱਲਾ,ਡਾ.ਰਾਜੀਵ ਟੰਡਨ, ਡਾ.ਕ੍ਰਿਸ਼ਨ ਕੁਮਾਰ , ਵਰਿੰਦਰ ਪ੍ਰਭਾਕਰ, ਐਡਵੋਕੇਟ ਸੁਦੇਸ਼ ਗੁਪਤਾ, ਨਰੇਸ਼ ਮਹਾਜਨ, ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੀ ਮੌਜੂਦ ਸਨ।

ਕੈਪਸ਼ਨ….
ਸਰਬੱਤ ਦਾ ਭਲਾ ਟਰੱਸਟ ਵੱਲੋਂ ਖੋਲ੍ਹੇ ਗਏ ਡਾਈਲਸਿਸ ਸੈਂਟਰ ਦਾ ਉਦਘਾਟਨ ਕਰਨ ਮੌਕੇ ਡਾ. ਓਬਰਾਏ, ਡਾ.ਰਾਜ ਬਹਾਦਰ, ਜਸਟਿਸ .ਬੇਦੀ ਨਾਲ ਡਾ. ਨਿੱਜਰ ਤੇ ਹੋਰ।