Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 – ਮਸ਼ਾਲ ਮਾਰਚ ਦਾ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 – ਮਸ਼ਾਲ ਮਾਰਚ ਦਾ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਦਾਖਲ ਹੋਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਰਵਾਂ ਸਵਾਗਤ

ਬਟਾਲਾ ਅਵਿਨਾਸ਼ ਸ਼ਰਮਾ) 

ਪਿੰਡ ਬੱਜੂਮਾਨ (ਨੇੜੇ ਜੈਂਤੀਪੁਰ) ਵਿਖੇ ਮਸ਼ਾਲ ਮਾਰਚ ਦਾ ਕੀਤਾ ਗਿਆ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ

24 ਅਗਸਤ : ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਸ਼ੁਰੂਆਤ ਤੋਂ ਪਹਿਲਾਂ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਸ਼ੁਰੂ ਕੀਤੀ ਗਈ ਹੈ। ਜਿਸ ਦਾ ਅੱਜ ਅੰਮ੍ਰਿਤਸਰ ਤੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਵੇਰੇ ਕਰੀਬ 9 ਵਜੇ ਦਾਖਲ ਹੋਣ ’ਤੇ ਪਿੰਡ ਬੱਜੂਮਾਨ (ਨੇੜੇ ਜੈਂਤੀਪੁਰ) ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਮਸ਼ਾਲ ਮਾਰਚ ਨੂੰ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਬਿ੍ਰਗੇਡੀਅਰ ਉਲੰਪੀਅਨ ਹਰਚਰਨ ਸਿੰਘ, ਤਹਿਸਲੀਦਾਰ ਅਭਿਸ਼ੇਕ ਵਰਮਾ, ਜ਼ਿਲ੍ਹਾ ਖੇਡ ਅਫਸਰ ਗੁਰਦਾਸਪੁਰ ਸਿਮਰਨਜੀਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਸੁਖਚੈਨ ਸਿੰਘ ਅਤੇ ਖਿਡਾਰੀ, ਕੋਚ ਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਸ ਮੌਕੇ ਖੇਡ ਪ੍ਰੇਮੀਆਂ, ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਿਮਾਂਸੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਸ਼ਾਸਨ ਵਲੋਂ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨਾਂ ਖਿਡਾਰੀਆਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੀਜਲ-2 ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ਤੱਕ ਖੇਡਾਂ ਕਰਾਈਆਂ ਜਾਣਗੀਆਂ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਆਨਲਾਈਨ ਰਜਿਸਟ੍ਰੇਸ਼ਨ (www.khedanwatanpunjabdia.com) ਕਰਨ ਦੀ ਅਪੀਲ ਕੀਤੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 29 ਅਗਸਤ ਨੂੰ ਕੌਮੀ ਖੇਡ ਦਿਵਸ ਵਾਲੇ ਦਿਨ ਬਠਿੰਡਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦਾ ਉਦਘਾਟਨ ਕਰਨਗੇ।

ਇਸ ਮੌਕੇ ਸੰਬੋਧਨ ਕਰਦਿਆਂ ਬਿ੍ਰਗੇਡੀਅਰ ਉਲੰਪੀਅਨ ਹਰਚਰਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨਾਂ ਆਪਣੇ ਖੇਡ ਜੀਵਨ ਦੇ ਤਜਰਬੇ ਸਾਂਝੇ ਕਰਦਿਆਂ ਖਿਡਾਰੀਆਂ ਨੂੰ ਦਿ੍ਰੜਤਾ ਤੇ ਲਗਨ ਨਾਲ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਜ਼ਿੰਦਗੀ ਵਿੱਚ ਅੱਗੇ ਵੱਧਣ ਲਈ ਪਹਿਲਾ ਕਦਮ ਉਠਾਉਣਾ ਬਹੁਤ ਜਰੂਰੀ ਹੈ ਅਤੇ ਛੋਟੇ ਛੋਟੇ ਕਦਮ ਪੁੱਟ ਕੇ ਆਪਣੀ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ।

ਇਸ ਮੌਕੇ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਤੇ ਮਸ਼ਾਲ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਈ। ਦੱਸਣਯੋਗ ਹੈ ਕਿ ਮਸ਼ਾਲ ਮਾਰਚ 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਰੂਪਨਗਰ, 26 ਅਗਸਤ ਨੂੰ ਐਸ.ਏ.ਐਸ.ਨਗਰ, ਫਤਹਿਗੜ੍ਹ ਸਾਹਿਬ ਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

error: copy content is like crime its probhihated