Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

25 ਅਗਸਤ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਨਵੇਂ ਵਿਦਿਅਕ ਵਰ੍ਹੇ 2022-23 ਦੀ ਸ਼ੁਰੂਆਤ ਸਮੇਂ ਕਾਲਜ ਦੀ ਚੜ੍ਹਦੀ-ਕਲਾ ਅਤੇ ਵਿਦਿਆਰਥੀਆਂ ਦੇ ਉਜਵੱਲ ਭਵਿੱਖ ਦੀ ਕਾਮਨਾ ਹਿੱਤ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਧਾਰਮਿਕ ਵਿਭਾਗ ਦੇ ਵਿਦਿਆਰਥੀ ਰਾਜਬੀਰ ਸਿੰਘ ਨੇ ਸ੍ਰੀ ਜਪੁਜੀ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਪਾਠ ਕੀਤਾ। ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਰਸ-ਭਿੰਨੇ ਸ਼ਬਦ-ਗਾਇਨ ਦੁਆਰਾ ਵਿਦਿਆਰਥੀਆਂ ਦੀ ਬਾਣੀ ਨਾਲ ਸਾਂਝ ਪੁਵਾਈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆ ਨੂੰ ਸੰਬੋਧਿਤ ਹੁੰਦਿਆਂ ਦੱਸਿਆ ਕਿਹਾ ਕਿ ਕਾਲਜ ਦੀ ਚੱਲੀ ਆ ਰਹੀ ਰੀਤ ਅਨੁਸਾਰ ਹਰ ਸਾਲ ਵਿਦਿਅਕ ਵਰ੍ਹੇ ਦੀ ਆਰੰਭਤਾ ਮੋਕੇ ਕਾਲਜ ਦੀ ਚੜ੍ਹਦੀ-ਕਲਾ ਲਈ ਅਰਦਾਸ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਨੇ ਸ੍ਰੂੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਉਪਰੰਤ ਅਰਦਾਸ ਤੋਂ ਬਾਅਦ ਕੜ੍ਹਾਹ ਪ੍ਰਸਾਦਿ ਦੀ ਦੇਗ ਸੰਗਤ ਵਿੱਚ ਵਰਤਾਈ ਗਈ।ਇਸ ਮੌੋਕੇ ਕਾਲਜ ਦਾ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।