Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ : ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਧਰਮ ਅਤੇ ਵਿਰਸੇ ਨਾਲ ਜੋੜਨ ਲਈ ਯਤਨਸ਼ੀਲ : ਜੈ ਕ੍ਰਿਸ਼ਨ ਸਿੰਘ ਰੌੜੀ

ਦਸੂਹਾ / ਹੁਸ਼ਿਆਰਪੁਰ (ਚੌਧਰੀ) 
-‘ਗੁਰੂ ‘ਲਾਧੋ ਰੇ’ ਦਿਵਸ’ ਸਬੰਧੀ ਵਿਸ਼ਾਲ ਕੀਰਤਨ ਦਰਬਾਰ ‘ਚ ਡਿਪਟੀ ਸਪੀਕਰ ਨੇ ਭਰੀ ਹਾਜ਼ਰੀ
28 ਅਗਸਤ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦਸੂਹਾ ਦੇ ਪਿੰਡ ਆਲਮਪੁਰ ਦੀ ਦਾਣਾ ਮੰਡੀ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ‘ਗੁਰੂ ਲਾਧੋ ਰੇ’ ਦਿਵਸ ਮੌਕੇ ਕਰਵਾਏ ਵਿਸ਼ਾਲ ਕੀਰਤਨ ਦਰਬਾਰ ਵਿਚ ਹਾਜ਼ਰੀ ਭਰੀ। ਇਸ ਮੌਕੇ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਤੋਂ ਇਲਾਵਾ ਹੋਰ ਪਤਵੰਤਿਆਂ ਨੇ ਵੀ ਹਾਜ਼ਰੀ ਲਗਵਾਈ।
ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਸਾਨੂੰ ਆਪਣੇ ਗੁਰੂ ਸਾਹਿਬਾਨ ਅਤੇ ਹੋਰ ਮਹਾਨ ਸ਼ਖ਼ਸੀਅਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਮਨੁੱਖਤਾ ਨੂੰ ਸੱਚੇ ਗੁਰੂ ਦੇ ਦਰਸ਼ਨ ਕਰਵਾਏ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜੀ ਰੱਖਣ ਲਈ ਅਹਿਮ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਦਿਹਾੜੇ ਮਨਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਬਾਰੇ ਜਾਣਕਾਰੀ ਮਿਲ ਸਕੇ। ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਜਗਮੋਹਨ ਸਿੰਘ ਬੱਬੂ ਘੁੰਮਣ, ਬਲਾਕ ਪ੍ਰਧਾਨ ਦਿਲਬਾਗ ਸਿੰਘ ਗੋਰਸੀਆ ਤੇ ਹੋਰਨਾਂ ਪਤਵੰਤਿਆਂ ਨੇ ਵੀ ਸੰਬੋਧਨ ਕੀਤਾ। ਇਸ ਦੌਰਾਨ ਵੱਖ-ਵੱਖ ਰਾਗੀ ਤੇ ਢਾਡੀ ਜਥਿਆਂ ਨੇ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ, ਜਿਨ੍ਹਾਂ ਵਿਚ ਬਾਬਾ ਹਰਭਜਨ ਸਿੰਘ ਸੋਤਲਾ ਵਾਲੇ, ਸੋਈ ਬ੍ਰਦਰਜ਼ ਮਹਿਤਾ ਦਾ ਜਥਾ, ਢਾਡੀ ਜਥਾ ਸਰੂਪ ਸਿੰਘ ਖਡਿਆਣਾ ਆਦਿ ਸ਼ਾਮਿਲ ਸਨ |

—-