Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ SHO ਅਤੇ ਉਸ ਦਾ ਡਰਾਈਵਰ ਕਾਬੂ

ਵਿਜੀਲੈਂਸ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਥਾਣਾ ਦਸੂਹਾ ਦਾ SHO ਅਤੇ ਉਸ ਦਾ ਡਰਾਈਵਰ ਕਾਬੂ

ਹੁਸ਼ਿਆਰਪੁਰ / ਚੰਡੀਗੜ੍ਹ (PPT NEWS) 

🌑 *ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60 ਹਜ਼ਾਰ ਰੁਪਏ ਹੋਰ ਹੋਏ ਬਰਾਮਦ *

29 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਦਸੂਹਾ ਦੇ ਐਸ.ਐਚ.ਓ. ਬਲਵਿੰਦਰ ਸਿੰਘ (ਇੰਸਪੈਕਟਰ) ਅਤੇ ਉਸਦੇ ਡਰਾਈਵਰ ਏ.ਐਸ.ਆਈ. ਯੋਗਰਾਜ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸੇ ਦੌਰਾਨ ਵਿਜੀਲੈਂਸ ਨੇ ਉਕਤ ਐਸ.ਐਚ.ਓ. ਦੇ ਘਰ ਦੀ ਤਲਾਸ਼ੀ ਦੌਰਾਨ 60,000 ਰੁਪਏ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਬਲਵਿੰਦਰ ਸਿੰਘ ਵਾਸੀ ਪਿੰਡ ਸੈਦੋਵਾਲ ਕਲਾਂ ਜ਼ਿਲ੍ਹਾ ਗੁਰਦਾਸਪੁਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਰਾ ਲਖਵਿੰਦਰ ਸਿੰਘ ਅਤੇ ਉਸ ਦੇ ਤਾਏ ਦੇ ਮੁੰਡੇ ਗੁਰਨਾਮ ਸਿੰਘ ਵਿਰੁੱਧ ਥਾਣਾ ਦਸੂਹਾ ਵਿਖੇ 08-07-2023 ਨੂੰ ਆਈ.ਪੀ.ਸੀ ਦੀ ਧਾਰਾ 324, 506 ਅਤੇ 34 ਤਹਿਤ ਦਰਜ ਐਫ.ਆਈ.ਆਰ. ਨੰਬਰ 126 ਵਿੱਚ ਧਾਰਾ 326 ਨਾ ਜੋੜਨ ਬਦਲੇ ਮੁਲਜ਼ਮ ਇੰਸਪੈਕਟਰ ਨੇ ਇੱਕ ਲੱਖ ਰੁਪਏ ਰਿਸ਼ਵਤ ਮੰਗੀ ਸੀ ਅਤੇ ਸੌਦਾ 50,000 ਰੁਪਏ ਵਿਚ ਤੈਅ ਹੋਇਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਐਚ.ਓ. ਪਹਿਲਾਂ ਹੀ ਉਸ ਕੋਲੋਂ 20 ਹਜ਼ਾਰ ਰੁਪਏ ਲੈ ਚੁੱਕਾ ਹੈ ਅਤੇ ਬਕਾਇਆ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਐਸ.ਐਚ.ਓ. ਬਲਵਿੰਦਰ ਸਿੰਘ ਅਤੇ ਉਸਦੇ ਡਰਾਈਵਰ ਯੋਗਰਾਜ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਐਸ.ਐਚ.ਓ. ਅਤੇ ਉਸਦੇ ਡਰਾਈਵਰ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 29-08-2023 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।