Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ (ਚੌਧਰੀ) 

29 ਅਗਸਤ : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਨੇ ਇੱਕ ਹੋਰ ਵਿਅਕਤੀ ਨੂੰ ਠੀਕ ਕਰਕੇ ਉਸਦੇ ਪਰਿਵਾਰ ਕੋਲ ਭੇਜਿਆ ਹੈ ।ਇਸ ਮੌਕੇ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਸ ਵੀਰ ਦਾ ਨਾਮ ਅਮਨਦੀਪ ਸਿੰਘ ਹੈ ਅਤੇ ਇਸ ਵੀਰ ਨੂੰ ਲਗਭਗ 20 ਦਿਨ ਪਹਿਲਾਂ ਪਿੰਡ ਝਾਵਾਂ ਤੋਂ ਬਹੁਤ ਮਾੜੀ ਹਾਲਤ ਵਿੱਚ ਲਿਆਂਦਾ ਗਿਆ ਸੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਹ ਵੀਰ ਲਾਕ ਡਾਊਨ ਦੌਰਾਨ ਕੰਮਕਾਜ ਤੋਂ ਵਾਂਝਾ ਰਹਿਣ ਕਰਕੇ ਡਿਪਰੈਸ਼ਨ ਦਾ ਸ਼ਿਕਾਰ ਹੋ ਗਿਆ ਸੀ ਅਤੇ ਦਿਨ ਰਾਤ ਰੋਂਦਾ ਹੀ ਰਹਿੰਦਾ ਸੀ।ਉਹਨਾਂ ਦੱਸਿਆ ਕਿ ਇਸ ਵੀਰ ਨੂੰ ਵੇਵਜ਼ ਹਸਪਤਾਲ ਟਾਂਡਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਸੁਸਾਇਟੀ ਵੱਲੋਂ ਇਸ ਵੀਰ ਦਾ ਇਲਾਜ ਕਰਵਾਇਆ ਗਿਆ। ਅੱਜ ਵੀਰ ਅਮਨਦੀਪ ਸਿੰਘ ਨੂੰ ਉਸਦੀ ਪਤਨੀ ਬਲਵਿੰਦਰ ਕੌਰ ਅਤੇ ਪਿਤਾ ਕੇਵਲ ਸਿੰਘ ਲੈਣ ਲਈ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਪਹੁੰਚੇ । ਸੋਸਾਇਟੀ ਦੋ ਸਮੂਹ ਸੇਵਾਦਾਰਾਂ ਦੀ ਮੌਜੂਦਗੀ ਵਿੱਚ ਵੀਰ ਅਮਨਦੀਪ ਸਿੰਘ ਨੂੰ ਸਹੀ ਸਲਾਮਤ ਪਰਿਵਾਰਿਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ, ਮਨਿੰਦਰ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।