Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਵਿਸ਼ਾਲ ਖੂਨਦਾਨ ਕੈਂਪ 10 ਸਤਬੰਰ ਨੂੰ

ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਵਿਸ਼ਾਲ ਖੂਨਦਾਨ ਕੈਂਪ 10 ਸਤਬੰਰ ਨੂੰ

ਦਸੂਹਾ (ਚੌਧਰੀ )

ਭਵਨ ਨੂੰ ਜਾਦੀ ਸੜਕ ਦੇ ਆਲੇ ਦੁਆਲੇ ਚਲਾਇਆ ਸਫਾਈ ਅਭਿਆਨ

30 ਸਤੰਬਰ : ਸੰਤ ਨਿਰੰਕਾਰੀ ਮਿਸ਼ਨ ਦੀ ਬਰਾਂਚ ਦਸੂਹਾ ਦੇ ਸੇਵਾਦਲ ਅਤੇ ਸੰਗਤ ਦੇ ਮੈਂਬਰਾਂ ਵਲੋਂ ਸੰਯੋਜਕ ਬਰਾਚ ਦਸੂਹਾ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਦਲਜੀਤ ਕੁਮਾਰ ਸਿਕਸ਼ਕ ਦੇ ਸਹਿਯੋਗ ਨਾਲ ਸਮੂਹਿਕ ਰੂਪ ਵਿੱਚ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਨੂੰ ਜਾਂਦੀ ਸੜਕ ਦੇ ਆਲੇ ਦੁਆਲੇ ਸਫਾਈ ਅਭਿਆਨ ਚਲਾਇਆ ਗਿਆ। ਇਸ ਮੌਕੇ ਸਮੂਹ ਮੈਂਬਰਰਾਂ ਵੱਲੋਂ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਸੜਕ ਦੇ ਆਲੇ ਦੁਆਲੇ ਉੱਗੀ ਗਾਜਰ ਬੂਟੀ , ਭੰਗ, ਨਦੀਨ ਆਦਿ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਸੜਕ ਦੇ ਆਲੇ ਦੁਆਲੇ ਲੱਗੇ ਹੋਏ ਦਰੱਖਤਾਂ ਦੀ ਕਾਟ ਸ਼ਾਂਟ ਕੀਤੀ ਗਈ ਤਾਂ ਜੋ ਆਵਾਜਾਈ ਪ੍ਰਭਾਵਿਤ ਨਾ ਹੋ ਸਕੇ ਤੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਜਾਣਕਾਰੀ ਦਿੰਦਿਆਂ ਦਲਜੀਤ ਕੁਮਾਰ ਸ਼ਿਕਸ਼ਕ ਨੇ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਦੇ ਨਾਲ ਸੰਯੋਜਕ ਦਸੂਹਾ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਨਿੰਰਕਾਰੀ ਚੈਰੀਟੇਵਲ ਫਾਉਂਡੇਸ਼ਨ ਦੁਆਰਾ ਸੰਤ ਨਿੰਰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਭੱਟੀ ਦਾ ਪਿੰਡ ਵਿਖੇ 10 ਸਤੰਬਰ ਨੂੰ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ । ਜਿਸ ਵਿੱਚ ਵੱਖ ਵੱਖ ਬਲੱਡ ਬੈਂਕਾ ਦੀਆਂ ਟੀਮਾਂ ਵੱਲੋਂ ਖੂਨਦਾਨੀਆਂ ਵਲੋਂ ਦਿੱਤਾ ਖੂੁਨ ਇਕੱਤਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਸ਼ਰਧਾਲੂ ਨਿੰਰਕਾਰੀ ਬਾਬਾ ਹਰਦੇਵ ਸਿੰਘ ਜੀ ਦੇ ਸੰਦੇਸ਼ “ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ” ਨੂੰ ਕਿਰਿਆਤਮਕ ਰੂਪ ਦੇ ਕੇ ਮਾਨਵਤਾ ਦਾ ਸੁਨੇਹਾ ਦੇਣਗੇ । ਉਨ੍ਹਾਂ ਦੱਸਿਆ ਕੈਂਪ ਵਿੱਚ ਦਸੂਹਾ , ਮੁਕੇਰਿਆਂ , ਗੜ੍ਹਦੀਵਾਲਾ , ਟਾਂਡਾ , ਹਾਜੀਪੁਰ , ਟੇਰਕਿਆਣਾ ਆਦਿ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਭਾਗ ਲੈਣਗੇ। ਉਨਾਂ ਦੱਸਿਆ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਇਨਸਾਨ ਨੂੰ ਪ੍ਰਮਾਤਮਾ ਦੀ ਜਾਣਕਾਰੀ ਦੇ ਕੇ ਮਨੁੱਖੀ ਏਕਤਾ ਸਥਾਪਿਤ ਕਰਨ ਦਾ ਸੁਨੇਹਾ ਦੇ ਰਹੇ ਹਨ ਤਾਂ ਜੋ ਇਨਸਾਨ ਧਰਤੀ ਨੂੰ ਸਵਰਗ ਬਣਾਉਣ ਵਿੱਚ ਆਪਣਾ ਯੋਗਦਾਨ ਦੇਵੇ। ਉਨ੍ਹਾਂ ਦੱਸਿਆ ਨਿਰੰਕਾਰੀ ਮਿਸ਼ਨ ਵਲੋਂ ਸਮੇ ਸਮੇ ਸਿਰ ਮਾਨਵ ਕਲਿਆਣ ਦੀਆਂ ਗਤੀਵਿਧੀਆਂ ਖੂਨਦਾਨ ਕੈਪ, ਦਰੱਖਤ ਲਗਾਉਣਾ, ਸਫਾਈ ਅਭਿਆਨ, ਮਹਿਲਾ ਅਤੇ ਬਾਲ ਸਮਾਗਮ , ਕੁਦਰਤੀ ਸੰਕਟ ਅੰਦਰ ਜਰੂਰਤਮੰਦਾਂ ਦੀ ਸਹਾਇਤਾ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ। ਤਾਂ ਜੋ ਸਮਾਜ ਦਾ ਸਮੂਹਿਕ ਵਿਕਾਸ ਹੋ ਸਕੇ।ਇਸ ਮੌਕੇ ਉਂਕਾਰ ਸਿੰਘ ਸਹਾਇਕ ਸ਼ਿਕਸ਼ਕ, ਰੇਸ਼ਮ ਸਿੰਘ ਸਾਬਕਾ ਸੰਚਾਲਕ, ਕਸ਼ਮੀਰ ਸਿੰਘ, ਰਣਬੀਰ ਸਿੰਘ, ਜਸਬੀਰ ਸਿੰਘ, ਬਲਦੇਵ ਸਿੰਘ, ਜਸਵੀਰ ਸਿੰਘ ਕਹਿਰਵਾਲੀ,ਰਾਮ ਸਿੰਘ, ਜਸਵੀਰ ਸਿੰਘ ,ਸਰੂਪ ਸਿੰਘ, ਸਰਬਜੀਤ ਸਿੰਘ, ਕਮਲਜੀਤ ਸਿੰਘ, ਹਰਪ੍ਰੀਤ ਸਿੰਘ, ਸੋਮ ਰਾਜ, ਰਾਜ ਕੁਮਾਰ, ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।