Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਵਿਜੀਲੈਂਸ ਵਲੋਂ ਐਕਸੀਅਨ ਮਾਈਨਿੰਗ ਵਿਭਾਗ ਹੁਸ਼ਿਆਰਪੁਰ ਅਤੇ ਐਸ.ਡੀ.ਓ. ਮਾਈਨਿੰਗ ਵਿਭਾਗ, ਦਸੂਹਾ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਵਿਜੀਲੈਂਸ ਵਲੋਂ ਐਕਸੀਅਨ ਮਾਈਨਿੰਗ ਵਿਭਾਗ ਹੁਸ਼ਿਆਰਪੁਰ ਅਤੇ ਐਸ.ਡੀ.ਓ. ਮਾਈਨਿੰਗ ਵਿਭਾਗ, ਦਸੂਹਾ 5 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਹੁਸ਼ਿਆਰਪੁਰ (PPT NEWS) 

*ਮੁਲਜ਼ਮ ਅਧਿਕਾਰੀਆਂ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ ਮੰਗੇ ਸਨ 12 ਲੱਖ ਰੁਪਏ*

31 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਈਨਿੰਗ ਵਿਭਾਗ ਦੇ ਇੱਕ ਕਾਰਜਕਾਰੀ ਇੰਜਨੀਅਰ (ਐਕਸੀਅਨ) ਅਤੇ ਇੱਕ ਉਪ ਮੰਡਲ ਅਫ਼ਸਰ (ਐਸ.ਡੀ.ਓ.) ਨੂੰ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹੁਸ਼ਿਆਰਪੁਰ ਵਿਖੇ ਤਾਇਨਾਤ ਐਕਸੀਅਨ ਸਰਤਾਜ ਸਿੰਘ ਰੰਧਾਵਾ ਅਤੇ ਦਸੂਹਾ ਦੇ ਐਸ.ਡੀ.ਓ. ਹਰਜਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਰਾਉਂ ਤਹਿਸੀਲ ਦੇ ਪਿੰਡ ਢੋਲਣ ਵਾਸੀ ਜਸਪ੍ਰੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਹ ਰੀਗਲ ਇੰਟਰਪ੍ਰਾਈਜਿਜ਼ ਕੰਪਨੀ ਵਿੱਚ ਸਾਈਟ ਕੰਟਰੋਲਰ ਵਜੋਂ ਕੰਮ ਕਰਦਾ ਹੈ। ਕੰਪਨੀ ਨੂੰ ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ‘ਤੇ ਮਿੱਟੀ ਪਾਉਣ ਦਾ ਠੇਕਾ ਮਿਲਿਆ ਸੀ ਅਤੇ ਕੰਪਨੀ ਨੇ ਦਸੂਹਾ ਤਹਿਸੀਲ ਦੇ ਪਿੰਡ ਘਗਵਾਲ ਤੋਂ ਮਿੱਟੀ ਚੁੱਕਣ ਲਈ ਸਬੰਧਤ ਵਿਭਾਗ ਕੋਲ ਸਰਕਾਰ ਵੱਲੋਂ ਨਿਰਧਾਰਤ ਫੀਸ 41,10,117 ਰੁਪਏ ਵੀ ਜਮ੍ਹਾਂ ਕਰਵਾ ਦਿੱਤੀ ਸੀ। ਇਸ ਉਪਰੰਤ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਿਸ ਜ਼ਮੀਨ ਲਈ ਉਨ੍ਹਾਂ ਨੇ ਫੀਸ ਅਦਾ ਕੀਤੀ ਗਈ ਹੈ, ਉਹ ਜ਼ਮੀਨ ਜੰਗਲਾਤ ਵਿਭਾਗ ਦੀ ਧਾਰਾ 4 ਅਤੇ 5 ਅਧੀਨ ਆਉਂਦੀ ਹੈ। ਕੰਪਨੀ ਨੇ ਮਾਰਚ 2023 ਵਿੱਚ ਰਾਇਲਟੀ ਤਬਦੀਲ ਕਰਨ ਲਈ ਅਰਜ਼ੀ ਦਿੱਤੀ ਸੀ। ਸ਼ਿਕਾਇਤਕਰਤਾ ਆਪਣੇ ਸੀਨੀਅਰ ਜਤਿੰਦਰ ਸਿੰਘ ਨੂੰ ਨਾਲ ਲੈ ਕੇ 20 ਜੁਲਾਈ ਨੂੰ ਉਕਤ ਐਕਸੀਅਨ ਤੇ ਐਸ.ਡੀ.ਓ ਨੂੰ ਦਫ਼ਤਰ ਵਿੱਚ ਮਿਲੇ। ਐਕਸੀਅਨ ਸਰਤਾਜ ਰੰਧਾਵਾ ਨੇ ਕਿਹਾ ਕਿ ਰਾਇਲਟੀ ਟਰਾਂਸਫਰ ਨਹੀਂ ਕੀਤੀ ਜਾ ਸਕਦੀ ਪਰ ਵਾਰ-ਵਾਰ ਬੇਨਤੀ ਕਰਨ ਉੱਤੇ ਐਕਸੀਅਨ ਨੇ ਕਿਹਾ ਕਿ ਇਸ ਸਬੰਧੀ ਐਸ.ਡੀ.ਓ. ਹਰਜਿੰਦਰ ਸਿੰਘ ਉਨ੍ਹਾਂ ਨਾਲ ਗੱਲ ਕਰੇਗਾ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਕੁਝ ਦਿਨਾਂ ਉਪਰੰਤ ਮੁਲਜ਼ਮ ਐਸ.ਡੀ.ਓ. ਨੇ ਜਤਿੰਦਰ ਸਿੰਘ ਨੂੰ ਦਸੂਹਾ ਸਥਿਤ ਆਪਣੇ ਦਫ਼ਤਰ ਬੁਲਾਇਆ ਅਤੇ ਦੱਸਿਆ ਕਿ ਐਕਸੀਅਨ ਸਰਤਾਜ ਰੰਧਾਵਾ ਨੇ ਰਾਇਲਟੀ ਟਰਾਂਸਫਰ ਕਰਨ ਬਦਲੇ 12 ਲੱਖ ਰੁਪਏ ਰਿਸ਼ਵਤ ਮੰਗੀ ਹੈ। ਬਾਅਦ ਵਿੱਚ ਮੁਲਜ਼ਮ ਐਸ.ਡੀ.ਓ. 8 ਲੱਖ ਰੁਪਏ ਵਿੱਚ ਰਾਜ਼ੀ ਹੋ ਗਿਆ।
ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ, ਹੁਸ਼ਿਆਰਪੁਰ ਦੀ ਟੀਮ ਨੇ ਟਰੈਪ ਲਗਾ ਕੇ ਦੋਵਾਂ ਮੁਲਜ਼ਮਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਕਸੀਅਨ ਸਰਤਾਜ ਰੰਧਾਵਾ ਅਤੇ ਐਸ.ਡੀ.ਓ. ਹਰਜਿੰਦਰ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ ਆਈ.ਪੀ.ਸੀ ਦੀ ਧਾਰਾ 34 ਅਧੀਨ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮਿਤੀ 31-08-2023 ਨੂੰ ਐਫ.ਆਈ.ਆਰ ਨੰ. 22 ਤਹਿਤ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।