Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਮਹਾਤਮਾ ਬੁੱਧ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਮਹਾਤਮਾ ਬੁੱਧ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

1 ਸਤੰਬਰ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਦੇ ਸਹਿਯੋਗ ਨਾਲ ਸੱਭਿਆਚਾਰਕ ਰੰਗ ਮੰਚ ਸੰਗਠਨ ਵੱਲੋਂ ਵਿਸ਼ਵ ਨੂੰ ਸ਼ਾਂਤੀ, ਪਿਆਰ, ਅਹਿੰਸਾ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਵਾਲੇ ਮਹਾਤਮਾ ਬੁੱਧ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੱਭਿਆਚਾਰਕ ਰੰਗ ਮੰਚ ਸੰਗਠਨ ਦੀ ਟੀਮ ਨੇ ਇੱਕ ਨਾਟਕੀ ਰੂਪ ਵਿੱਚ ਵਿਦਿਆਰਥੀਆਂ ਨੂੰ ਮਹਾਤਮਾ ਬੁੱਧ ਜੀ ਦੀ ਜੀਵਨੀ ਅਤੇ ਹੋਰ ਭਾਰਤੀ ਸੰਤਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਸੰਤਾ ਮਹਾਤਮਾ ਦੀ ਧਰਤੀ ਹੈ। ਮਹਾਤਮਾ ਬੁੱਧ ਜੀ ਨੇ ਲੋਕਾਂ ਨੂੰ ਪਿਆਰ, ਤੱਪਸਿਆ, ਤਿਆਗ ਅਤੇ ਲੋਕ ਕਲਿਆਣ ਦਾ ਸੰਦੇਸ਼ ਦਿੰਦੇ ਹੋਏ ਆਪਣਾ ਸਾਰਾ ਜੀਵਨ ਸਮਰਪਿਤ ਕਰ ਦਿੱਤਾ। ਉਹਨਾ ਦੱਸਿਆ ਕਿ ਭਾਰਤ ਵਿੱਚ ਅਨੇਕਾਂ ਹੋਰ ਵੀ ਸੰਤ ਮਹਾਤਮਾ ਨੇ ਲੋਕਾਂ ਨੂੰ ਪਿਆਰ, ਅੰਹਿਸਾ, ਸੱਚ ਅਤੇ ਲੋਕ ਕਲਿਆਣ ਦੇ ਰਾਹ ਤੇ ਚੱਲਣ ਦੇ ਸੰਦੇਸ਼ ਦਿੱਤੇ ਹਨ। ਇਸ ਲਈ ਦੇਸ਼ਾਂ ਵਿਦੇਸ਼ਾਂ ਦੇ ਲੋਕ ਸਾਡੀ ਸੰਸਕ੍ਰਿਤੀ ਅਤੇ ਸੱਭਿਆਚਾਰ ਤੋਂ ਪ੍ਰਭਾਵਿਤ ਹੋ ਕੇ ਭਾਰਤ ਆਉਂਦੇ ਹਨ। ਸਾਨੂੰ ਆਪਣੀ ਸੰਸਕ੍ਰਿਤੀ ਅਤੇ ਸੱਭਿਆਚਾਰ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ ਅਤੇ ਮਹਾਤਮਾ ਬੁੱਧ ਜੀ ਦੁਆਰਾ ਦਿੱਤੀਆਂ ਸਿੱਖਿਆਵਾਂ ਤੇ ਅਮਲ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਸੱਭਿਆਚਾਰਕ ਰੰਗ ਮੰਚ ਸੰਗਠਨ ਦੇ ਮੈਂਬਰ ਆਸ਼ੂਤੋਸ਼ ਸ਼ਰਮਾ, ਨਿਤੀਸ਼ ਕੁਮਾਰ, ਪ੍ਰਿਤਪਾਲ ਸਿੰਘ, ਇਤੇਫਾਕ ਅਤੇ ਰੁਧਰਾਜ ਦਾ ਧੰਨਵਾਦ ਕਰਦਿਆਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ.ਡਾ.ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਕਮਲਪ੍ਰੀਤ ਕੌਰ, ਮਹਿਕ ਸੈਣੀ, ਕਿਰਨਜੀਤ ਕੌਰ, ਅਨੀਤਾ ਰਾਣੀ, ਐਨ.ਐਸ.ਐਸ ਵਲੰਟੀਅਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਫੈਕਲਟੀ ਮੈਂਬਰ, ਐਨ.ਐਸ.ਐਸ ਵਲੰਟੀਅਰ ਅਤੇ ਵਿਦਿਆਰਥੀ।