Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿਚ ਪੁਲਿਸ ਪਬਲਿਕ ਮੀਟਿੰਗਾਂ ਦਾ ਆਯੋਜਨ

ਪੁਲਿਸ ਵਲੋਂ ਵੱਖ-ਵੱਖ ਪਿੰਡਾਂ ਵਿਚ ਪੁਲਿਸ ਪਬਲਿਕ ਮੀਟਿੰਗਾਂ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

1 ਸਤੰਬਰ : ਪੁਲਿਸ ਵੱਲੋਂ ਮਾਨਯੋਗ ਐੱਸ.ਐੱਸ.ਪੀ. ਸ. ਸਰਤਾਜ ਸਿੰਘ ਚਾਹਲ ਆਈ.ਪੀ.ਐੱਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐੱਸ.ਪੀ. ਸਬ-ਡਵੀਜ਼ਨ ਟਾਂਡਾ ਕੁਲਵੰਤ ਸਿੰਘ ਦੀਆਂ ਹਦਾਇਤਾਂ ਮੁਤਾਬਿਕ ਇਲਾਕਾ ਥਾਣਾ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਲਈ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਗੜ੍ਹਦੀਵਾਲਾ ਵੱਲੋਂ ਪਿੰਡ ਖੁਰਦਾ ਦੇ ਸਰਪੰਚਾਂ ਪੰਚਾ,ਮੈਂਬਰ ਪੰਚਾਇਤ ਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਕੇ ਉੱਚ ਅਧਿਕਾਰੀਆਂ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਣੂ ਕਰਾਇਆ ਗਿਆ ਅਤੇ ਹਦਾਇਤ ਕੀਤੀ ਕਿ ਕਈ ਵੀ ਲੁੱਟ ਖੋਹ ਕਰਨ ਜਾ ਨਸ਼ਿਆਂ ਸੰਬੰਧੀ ਕਿਸੇ ਵਿਅਕਤੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਸੂਚਨਾ ਦਿੱਤੀ ਜਾਵੇ।ਉਨ੍ਹਾਂ ਕਿਹਾ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਰਾਤ ਸਮੇਂ ਪਿੰਡ ਵਿਚ ਆਪਣੇ ਘਰਾਂ ਦੇ ਬਾਹਰ ਬੱਲਬ ਜਗਾਕੇ ਰੱਖਣੇ ਚਾਹੀਦੇ ਹਨ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਦਿਖਾਈ ਦੇਵੇ ਤਾਂ ਤਰੁੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਜਾਂ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਮੌਕੇ ਵੱਖ-ਵੱਖ ਵਿਅਕਤੀਆਂ ਵਲੋਂ ਆਪੋ-ਆਪਣੇ ਸੁਝਾਅ ਪੇਸ਼ ਕੀਤੇ ਗਏ। ਇਸ ਮੌਕੇ ਮੁੱਖ ਅਫਸਰ ਥਾਣਾ,ਏ ਐਸ ਆਈ ਕੁਲਦੀਪ ਸਿੰਘ ,ਏ ਐਸ ਆਈ ਸਤਪਾਲ ਸਿੰਘ, ਏ ਐਸ ਆਈ ਪਰਮਜੀਤ ਸਿੰਘ, ਮੰਗਲ ਸਿੰਘ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਮੋਹਤਬਰ ਵਿਅਕਤੀ ਹਾਜਰ ਸਨ।