Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing *547 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਸਮਗਲਰ ਪੁਲਿਸ ਅੜਿੱਕੇ*

*547 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਸਮਗਲਰ ਪੁਲਿਸ ਅੜਿੱਕੇ*

ਟਾਂਡਾ / ਦਸੂਹਾ (ਚੌਧਰੀ)

3 ਅਗਸਤ : 547 ਗ੍ਰਾਮ ਨਸ਼ੀਲਾ ਪਦਾਰਥ ਸਮੇਤ ਇੱਕ ਸਮਗਲਰ  ਨੂੰ ਟਾਂਡਾ ਪੁਲਿਸ ਨੇ ਕਾਬੂ ਕੀਤਾ ਹੈ ।ਮੁਲਜ਼ਮ ਦੀ ਪਛਾਣ ਪੰਨੂ ਸਿੰਘ ਪੁੱਤਰ ਮੇਹਰ ਸਿੰਘ ਵਾਸੀ ਪਿੰਡ ਜਾਜਾ ਥਾਣਾ ਟਾਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਨੇ ਦੱਸਿਆ ਕਿ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਨੇ ਜਿਲੇ ਅੰਦਰ ਮਾੜੇ ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸਰਬਜੀਤ ਸਿੰਘ ਬਾਹਿਆ ਐਸ ਪੀ (ਇਨਵੈਸਟੀਗੇਸ਼ਨ) ਹੁਸਿਆਰਪੁਰ,ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉੰਦੇ ਏਰੀਆ ਵਿਚ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ।ਜੋ ਮਿਤੀ 2-09- 2023 ਨੂੰ ਐਸ.ਆਈ ਗੁਰਵਿੰਦਰ ਸਿੰਘ ਥਾਂਣਾ ਟਾਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਜਾਜਾ ਰੋਡ ਟਾਂਡਾ ਤੋਂ ਇੱਕ ਦੋਸ਼ੀ ਨੂੰ ਕਾਬੂ ਕਰਕੇ ਉਸ ਪਾਸੋਂ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸ ਤੇ ਤੁਰੰਤ ਮੁਕਦਮਾ ਦਰਜ ਰਜਿਸਟਰ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ। ਦੋਰਾਨੇ ਤਫਤੀਸ਼ ਡੁੰਘਾਈ ਨਾਲ ਪੁੱਛ ਗਿੱਛ ਕਰਨ ਤੇ ਜਿਹਨਾਂ ਪਾਸੋ ਨਸ਼ਾ ਖਰੀਦ ਕਰਦਾ ਸੀ। ਉਸ ਨੂੰ ਮੁਕੱਦਮਾ ਵਿਚ ਨਾਮਯਦ ਕੀਤਾ ਗਿਆ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਡ ਹਾਸਲ ਕਰਕੇ ਹੋਰ ਵੀ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਨਾਮਯਦ ਦੋਸ਼ੀ ਦੀ ਭਾਲ ਜਾਰੀ ਹੈ।