Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਮਹੀਨਾਵਾਰ ਰਾਸ਼ਨ

ਬਾਬਾ ਬਾਲਕ ਨਾਥ ਸੇਵਾ ਸੰਮਤੀ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਮਹੀਨਾਵਾਰ ਰਾਸ਼ਨ

ਫਗਵਾੜਾ (ਲਾਲੀ ਦਾਦਰ) 
* ਜੋਗਿੰਦਰ ਸਿੰਘ ਮਾਨ ਨੇ ਕਰਵਾਇਆ ਸ਼ੁੱਭ ਆਰੰਭ

3 ਸਤੰਬਰ : ਬਾਬਾ ਬਾਲਕ ਨਾਥ ਸੇਵਾ ਸੰਮਤੀ ਦੀ ਤਰਫੋਂ ਅੱਜ ਸਥਾਨਕ ਮਾਤਾ ਰਾਣੀ ਮੰਦਰ ਜੋਸ਼ੀਆਂ ਮੁਹੱਲਾ ਵਿਖੇ ਪ੍ਰਧਾਨ ਗੁਰਦੀਪ ਸਿੰਘ ਕੰਗ ਦੀ ਅਗਵਾਈ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਵਜੋਂ ਸਮਾਜ ਸੇਵਕ ਬੱਬੂ ਮਨੀਲਾ ਤੇ ਐਸ.ਪੀ. ਬਸਰਾ ਹਾਜ਼ਰ ਰਹੇ। ਇਸ ਦੌਰਾਨ ਵੀਹ ਲੋੜਵੰਦ ਔਰਤਾਂ ਨੂੰ ਇੱਕ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਜੋਗਿੰਦਰ ਸਿੰਘ ਮਾਨ ਨੇ ਗੁਰਦੀਪ ਕੰਗ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭੁੱਖੇ ਨੂੰ ਭੋਜਨ ਅਤੇ ਪਿਆਸੇ ਨੂੰ ਪਾਣੀ ਦੇਣ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਪੰਜਾਬ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਸ਼ੇਸ਼ ਕਿਰਪਾ ਹੈ ਕਿ ਇੱਥੇ ਕਿਸੇ ਨੂੰ ਭੁੱਖੇ ਨਹੀਂ ਸੌਣਾ ਪੈਂਦਾ। ਇੱਕ ਪਾਸੇ ਜਿੱਥੇ ਮੰਦਰਾਂ ਅਤੇ ਗੁਰਦੁਆਰਿਆਂ ਵਿੱਚ ਲੰਗਰ ਵਰਤਾਏ ਜਾਂਦੇ ਹਨ, ਉੱਥੇ ਹੀ ਦੂਜੇ ਪਾਸੇ ਸਮਾਜਿਕ ਸੰਸਥਾਵਾਂ ਵੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾ ਰਹੀਆਂ ਹਨ। ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਸਮਾਜ ਸੇਵਕ ਬੱਬੂ ਮਨੀਲਾ ਤੇ ਐਸ.ਪੀ. ਬਸਰਾ ਨੂੰ ਸੰਸਥਾ ਦੀ ਤਰਫੋਂ ਸਨਮਾਨਿਤ ਵੀ ਕੀਤਾ ਗਿਆ। ਸਟੇਜ ਦੀ ਸੇਵਾ ਲਾਇਨ ਸੁਸ਼ੀਲ ਸ਼ਰਮਾ ਨੇ ਬਾਖੂਬੀ ਨਿਭਾਇਆ। ਇਸ ਮੌਕੇ ਸਾਬਕਾ ਮਹਿਲਾ ਕੌਂਸਲਰ ਸਰਬਜੀਤ ਕੌਰ, ‘ਆਪ’ ਆਗੂ ਹਰਮੇਸ਼ ਪਾਠਕ, ਅਧਿਆਪਕ ਆਗੂ ਵਰਿੰਦਰ ਸਿੰਘ ਕੰਬੋਜ, ਸ਼ਿਵ ਸ਼ਕਤੀ ਮਾਤਾ ਮੰਦਰ ਕਮੇਟੀ ਪ੍ਰਧਾਨ ਚੰਚਲ ਸੇਠ, ਕਿੱਟੀ ਬਸਰਾ, ਜਸਵਿੰਦਰ ਸਿੰਘ ਭਗਤਪੁਰਾ, ਸਵਰਨ ਸਿੰਘ, ਕਾਕੂ ਅਗਰਵਾਲ, ਗਗਨ ਭੁਪਾਲ, ਸੁਖਦੇਵ ਰਾਜ ਮਨੀਲਾ ਤੋਂ ਇਲਾਵਾ ਕਮੇਟੀ ਦੇ ਸਲਾਹਕਾਰ ਧਰਮਪਾਲ ਨਿਸ਼ਚਲ, ਕਾਨੂੰਨੀ ਸਲਾਹਕਾਰ ਐਡਵੋਕੇਟ ਐਸ.ਕੇ. ਅਗਰਵਾਲ, ਅਜੇ ਕੁਮਾਰ, ਸ਼ਸ਼ੀ ਕਾਲੀਆ, ਬਿੱਟੂ ਭਮਰਾ, ਵਿਨੇ ਕੁਮਾਰ ਬਿੱਟੂ, ਰਮੇਸ਼ ਕਪੂਰ, ਮਨੀਸ਼ ਕਨੌਜੀਆ, ਵਿਜੇ ਅਰੋੜਾ, ਹਰਪ੍ਰੀਤ, ਲਾਇਨਜ਼ ਕਲੱਬ ਫਗਵਾੜਾ ਸਿਟੀ ਦੇ ਪ੍ਰਧਾਨ ਆਸ਼ੂ ਮਾਰਕੰਡਾ, ਅਤੁਲ ਜੈਨ, ਜੁਗਲ ਬਵੇਜਾ, ਸੁਮਿਤ ਭੰਡਾਰੀ, ਸੰਜੀਵ ਲਾਂਬਾ, ਵਿਜੇ ਅਰੋੜਾ, ਹੈਪੀ. ਮੱਲ੍ਹਣ, ਰਮੇਸ਼ ਸ਼ਿੰਗਾਰੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਤਸਵੀਰ ਸਮੇਤ।